ETV Bharat / bharat

ਗੌਤਮ ਗੰਭੀਰ ਕੋਰੋਨਾ ਪਾਜ਼ੀਟਿਵ, ਟਵੀਟ ਕਰਕੇ ਦਿੱਤੀ ਜਾਣਕਾਰੀ

author img

By

Published : Jan 25, 2022, 12:42 PM IST

ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਕੋਰੋਨਾ ਪਾਜ਼ੀਟਿਵ (GAUTAM GAMBHIR TESTED CORONA POSITIVE) ਹੋ ਗਏ ਹਨ। ਮੰਗਲਵਾਰ ਨੂੰ ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਗੌਤਮ ਗੰਭੀਰ ਕੋਰੋਨਾ ਪਾਜ਼ੀਟਿਵ
ਗੌਤਮ ਗੰਭੀਰ ਕੋਰੋਨਾ ਪਾਜ਼ੀਟਿਵ

ਨਵੀਂ ਦਿੱਲੀ: ਸਾਬਕਾ ਭਾਰਤੀ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਗੌਤਮ ਗੰਭੀਰ ਕੋਰੋਨਾ ਸੰਕਰਮਿਤ ਪਾਏ (GAUTAM GAMBHIR TESTED CORONA POSITIVE) ਗਏ ਹਨ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ 'ਤੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਗੌਤਮ ਗੰਭੀਰ 'ਚ ਕੋਰੋਨਾ ਦੇ ਹਲਕੇ ਲੱਛਣ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਜਾਂਚ ਕਰਵਾਈ ਅਤੇ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਗੌਤਮ ਗੰਭੀਰ ਨੇ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਹੈ।

ਇਹ ਵੀ ਪੜੋ: Corona Update: ਦੇਸ਼ ਪਿਛਲੇ 24 ਘੰਟਿਆਂ ’ਚ 2.5 ਲੱਖ ਤੋਂ ਜਿਆਦਾ ਨਵੇਂ ਮਾਮਲੇ, 614 ਮੌਤਾਂ

ਮਹੱਤਵਪੂਰਨ ਗੱਲ ਇਹ ਹੈ ਕਿ ਦਿੱਲੀ ਵਿੱਚ ਕੋਵਿਡ-19 ਦੇ ਮਾਮਲੇ ਲਗਾਤਾਰ ਘਟਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 5,760 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਨਫੈਕਸ਼ਨ ਦੀ ਦਰ 11.79 ਫੀਸਦੀ ਦਰਜ ਕੀਤੀ ਗਈ ਹੈ। ਇਸ ਦੌਰਾਨ 14,836 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਵਿੱਚ 30 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਰਗਰਮ ਮਰੀਜ਼ਾਂ ਦੀ ਗਿਣਤੀ ਵਧ ਕੇ 45,140 ਹੋ ਗਈ ਹੈ।

ਇਸ ਤੋਂ ਇਲਾਵਾ ਦਿੱਲੀ ਦੇ ਵੱਖ-ਵੱਖ ਹਸਪਤਾਲਾਂ 'ਚ ਇਸ ਸਮੇਂ 2394 ਮਰੀਜ਼ ਦਾਖਲ ਹਨ, ਜਿਨ੍ਹਾਂ 'ਚ 160 ਆਈਸੀਯੂ 820 ਵੈਂਟੀਲੇਟਰ 'ਤੇ ਅਤੇ 660 ਮਰੀਜ਼ ਆਕਸੀਜਨ ਸਪੋਰਟ 'ਤੇ ਹਨ।

ਗੌਤਮ ਗੰਭੀਰ ਕੋਰੋਨਾ ਪਾਜ਼ੀਟਿਵ
ਗੌਤਮ ਗੰਭੀਰ ਕੋਰੋਨਾ ਪਾਜ਼ੀਟਿਵ

ਪਿਛਲੇ 24 ਘੰਟਿਆਂ ਵਿੱਚ 48,844 ਕੋਵਿਡ-19 ਟੈਸਟ ਕੀਤੇ ਗਏ ਹਨ। ਜਿਸ ਵਿੱਚ 43,362 RT-PCR ਅਤੇ 5,482 ਰੈਪਿਡ ਐਂਟੀਜੇਨ ਟੈਸਟ ਸ਼ਾਮਲ ਹਨ। ਹੋਮ ਆਈਸੋਲੇਸ਼ਨ ਵਿੱਚ 36,838 ਮਰੀਜ਼ ਹਨ। ਇਸ ਤੋਂ ਇਲਾਵਾ ਕੰਟੇਨਮੈਂਟ ਜ਼ੋਨਾਂ ਦੀ ਗਿਣਤੀ 44,464 ਦਰਜ ਕੀਤੀ ਗਈ ਹੈ।

ਇਸ ਦੇ ਨਾਲ ਹੀ, ਦੇਸ਼ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 2,55,874 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਦੇਸ਼ ਵਿੱਚ ਸੰਕਰਮਿਤਾਂ ਦੀ ਗਿਣਤੀ ਵੱਧ ਕੇ 3,97,99,202 ਹੋ ਗਈ ਹੈ। ਪਿਛਲੇ ਲਗਾਤਾਰ ਪੰਜ ਦਿਨਾਂ ਤੋਂ ਦੇਸ਼ ਵਿੱਚ ਕੋਵਿਡ-19 ਦੇ ਰੋਜ਼ਾਨਾ ਤਿੰਨ ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਮੰਗਲਵਾਰ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਅਪਡੇਟ ਕੀਤੇ ਅੰਕੜਿਆਂ ਦੇ ਅਨੁਸਾਰ, ਸੰਕਰਮਣ ਨਾਲ 614 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,90,462 ਹੋ ਗਈ ਹੈ।

ਵਰਤਮਾਨ ਵਿੱਚ, ਦੇਸ਼ ਵਿੱਚ 22,36,842 ਲੋਕ ਕੋਰੋਨਾ ਵਾਇਰਸ ਦੀ ਲਾਗ ਦਾ ਇਲਾਜ ਕਰਵਾ ਰਹੇ ਹਨ, ਜੋ ਕਿ ਕੁੱਲ ਮਾਮਲਿਆਂ ਦਾ 5.62 ਪ੍ਰਤੀਸ਼ਤ ਹੈ। ਪਿਛਲੇ 24 ਘੰਟਿਆਂ ਵਿੱਚ, ਕੋਵਿਡ -19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 12,493 ਦੀ ਕਮੀ ਆਈ ਹੈ। ਦੇਸ਼ ਵਿੱਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 93.15 ਫੀਸਦੀ ਹੈ।

ਇਹ ਵੀ ਪੜੋ: ਇਹ ਮੰਨਣਾ ਖ਼ਤਰਨਾਕ ਹੈ ਕਿ ਓਮੀਕਰੋਨ ਹੋਵੇਗਾ ਕੋਰੋਨਾ ਦਾ ਆਖਰੀ ਰੂਪ : WHO

ETV Bharat Logo

Copyright © 2024 Ushodaya Enterprises Pvt. Ltd., All Rights Reserved.