ETV Bharat / bharat

ਰਾਕੇਸ਼ ਟਿਕੈਤ ਦੇ ਬਿਆਨ ਨੇ ਮੁੜ੍ਹ ਹਿਲਾਈਆਂ ਸਰਕਾਰਾਂ!

author img

By

Published : Sep 29, 2021, 12:57 PM IST

ਛੱਤੀਸਗੜ੍ਹ ਦੇ ਰਾਜਿਮ ਵਿੱਚ ਆਯੋਜਿਤ ਕਿਸਾਨ ਮਹਾਪੰਚਾਇਤ ਤੋਂ ਬਾਅਦ, ਈਟੀਵੀ ਇੰਡੀਆ ਨੇ ਕਿਸਾਨ ਆਗੂ ਰਾਕੇਸ਼ ਟਿਕੈਤ (Farmer leader Rakesh Tikait) ਨਾਲ ਵਿਸ਼ੇਸ਼ ਗੱਲਬਾਤ ਕੀਤੀ। ਜਿਸ ਵਿੱਚ ਉਨ੍ਹਾਂ ਨੇ ਨੌਜਵਾਨਾਂ ਨੂੰ ਸੋਸ਼ਲ ਮੀਡੀਆ (Social Media) ਉੱਤੇ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਆਹਮੋ-ਸਾਹਮਣੇ ਦੀ ਲੜਾਈ ਵਿੱਚ ਸਰਕਾਰ ਤੋਂ ਅੱਗੇ ਹਾਂ। ਪਰ ਸੋਸ਼ਲ ਮੀਡੀਆ ਦੇ ਮਾਮਲੇ ਵਿੱਚ ਅਸੀਂ ਪਿੱਛੇ ਹਾਂ। ਜੇ ਦੇਸ਼ ਦੇ ਨੌਜਵਾਨ ਅੰਨਾਦਾਤਾ ਦਾ ਸਮਰਥਨ ਕਰਦੇ ਹਨ, ਤਾਂ ਅਸੀਂ ਸਰਕਾਰ ਤੋਂ ਅੱਗੇ ਹੋ ਸਕਦੇ ਹਾਂ।

ਰਾਕੇਸ਼ ਟਿਕੈਤ ਦੇ ਬਿਆਨ ਨੇ ਮੁੜ੍ਹ ਹਿਲਾਈਆਂ ਸਰਕਾਰਾਂ!
ਰਾਕੇਸ਼ ਟਿਕੈਤ ਦੇ ਬਿਆਨ ਨੇ ਮੁੜ੍ਹ ਹਿਲਾਈਆਂ ਸਰਕਾਰਾਂ!

ਛੱਤੀਸਗੜ੍ਹ: ਛੱਤੀਸਗੜ੍ਹ ਦੇ ਰਾਜਿਮ ਵਿੱਚ ਆਯੋਜਿਤ ਕਿਸਾਨ ਮਹਾਪੰਚਾਇਤ ਤੋਂ ਬਾਅਦ, ਈਟੀਵੀ ਇੰਡੀਆ ਨੇ ਕਿਸਾਨ ਆਗੂ ਰਾਕੇਸ਼ ਟਿਕੈਤ (Farmer leader Rakesh Tikait) ਨਾਲ ਵਿਸ਼ੇਸ਼ ਗੱਲਬਾਤ ਕੀਤੀ। ਜਿਸ ਵਿੱਚ ਉਨ੍ਹਾਂ ਨੇ ਨੌਜਵਾਨਾਂ ਨੂੰ ਸੋਸ਼ਲ ਮੀਡੀਆ (Social Media) ਉੱਤੇ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਆਹਮੋ-ਸਾਹਮਣੇ ਦੀ ਲੜਾਈ ਵਿੱਚ ਸਰਕਾਰ ਤੋਂ ਅੱਗੇ ਹਾਂ। ਪਰ ਸੋਸ਼ਲ ਮੀਡੀਆ ਦੇ ਮਾਮਲੇ ਵਿੱਚ ਅਸੀਂ ਪਿੱਛੇ ਹਾਂ। ਜੇ ਦੇਸ਼ ਦੇ ਨੌਜਵਾਨ ਅੰਨਾਦਾਤਾ ਦਾ ਸਮਰਥਨ ਕਰਦੇ ਹਨ, ਤਾਂ ਅਸੀਂ ਸਰਕਾਰ ਤੋਂ ਅੱਗੇ ਹੋ ਸਕਦੇ ਹਾਂ।

ਰਾਕੇਸ਼ ਟਿਕੈਤ ਦੇ ਬਿਆਨ ਨੇ ਮੁੜ੍ਹ ਹਿਲਾਈਆਂ ਸਰਕਾਰਾਂ!

ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਅੰਦੋਲਨ 33 ਮਹੀਨਿਆਂ ਤੱਕ ਜਾਰੀ ਰਿਹਾ ਤਾਂ ਵੀ ਕੋਈ ਸਮੱਸਿਆ ਨਹੀਂ ਹੈ। 33 ਮਹੀਨਿਆਂ ਦਾ ਦੂਜਾ ਅਰਥ ਕੱਢਿਆ ਜਾ ਰਿਹਾ ਹੈ ਕਿ ਅਗਲੀਆਂ ਚੋਣਾਂ ਤੱਕ ਵੀ ਕਿਸਾਨ ਆਗੂ ਅੰਦੋਲਨ ਜਾਰੀ ਰੱਖਣ ਤੋਂ ਪਿੱਛੇ ਨਹੀਂ ਹਟਣਗੇ। ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਕਿਸਾਨਾਂ ਦਾ ਅਦੋਲਨ ਜਾਰੀ ਰਹੇਗਾ।

ਇਸ ਤੋਂ ਇਲਾਵਾ ਛੱਤੀਸਗੜ੍ਹ ਦੇ ਕਿਸਾਨਾਂ ਦੀ ਹਾਲਤ ਬਾਰੇ ਉਨ੍ਹਾਂ ਕਿਹਾ ਕਿ ਸਬਜ਼ੀਆਂ ਅਤੇ ਦੁੱਧ ਵਾਲਾ ਕਿਸਾਨ ਛੱਤੀਸਗੜ੍ਹ ਵਿੱਚ ਖੁਸ਼ ਨਹੀਂ ਹੈ। ਉਨ੍ਹਾਂ ਲਈ ਬਹੁਤ ਕੁਝ ਕਰਨ ਦੀ ਲੋੜ ਹੈ। ਇਸ ਦੇ ਲਈ ਸਰਕਾਰ ਨਾਲ ਗੱਲਬਾਤ ਕਰਨੀ ਹੋਵੇਗੀ। ਇਸ ਦੇ ਨਾਲ ਹੀ ਛੱਤੀਸਗੜ੍ਹ ਸਰਕਾਰ ਲਗਾਤਾਰ ਕੇਂਦਰ ਨੂੰ ਚਿੱਠੀ ਲਿਖ ਕੇ ਕਿਸਾਨ ਬਿੱਲ ਵਾਪਸ ਲੈਣ ਦੀ ਮੰਗ ਕਰ ਰਹੀ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਅੰਦੋਲਨ ਚਾਰ ਸਾਲਾਂ ਤੱਕ ਚੱਲੇਗਾ।

ਇਹ ਵੀ ਪੜ੍ਹੋ:- ਪ੍ਰਿਯੰਕਾ ਜੀ! ਕੀ ਤੁਹਾਡੇ ਲਈ ਪੰਜਾਬ ਦੀ ਟਿਕਟ ਬੁੱਕ ਕਰ ਦਈਏ ?

ETV Bharat Logo

Copyright © 2024 Ushodaya Enterprises Pvt. Ltd., All Rights Reserved.