ETV Bharat / bharat

Gujarat News: ਅਪਾਰਟਮੈਂਟ ਦੀ 10ਵੀਂ ਮੰਜ਼ਿਲ ਤੋਂ ਹੇਠਾਂ ਸੁੱਟ ਕੇ ਕੀਤਾ ਬੱਚੇ ਦਾ ਕਤਲ, ਪੁਲਿਸ ਜਾਂਚ 'ਚ ਜੁਟੀ

author img

By

Published : Apr 19, 2023, 10:34 PM IST

ਅਪਾਰਟਮੈਂਟ ਦੀ 10ਵੀਂ ਮੰਜ਼ਿਲ ਤੋਂ ਹੇਠਾਂ ਸੁੱਟ ਕੇ ਕੀਤਾ ਬੱਚੇ ਦਾ ਕਤਲ
ਅਪਾਰਟਮੈਂਟ ਦੀ 10ਵੀਂ ਮੰਜ਼ਿਲ ਤੋਂ ਹੇਠਾਂ ਸੁੱਟ ਕੇ ਕੀਤਾ ਬੱਚੇ ਦਾ ਕਤਲ

ਗੁਜਰਾਤ ਦੇ ਅਹਿਮਦਾਬਾਦ ਜ਼ਿਲੇ 'ਚ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਅਣਪਛਾਤੇ ਵਿਅਕਤੀ ਵਲੋਂ ਇਕ ਬੱਚੇ ਨੂੰ ਅਪਾਰਟਮੈਂਟ ਦੀ 10ਵੀਂ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤਾ। ਘਟਨਾ 'ਚ ਬੱਚੇ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਹਿਮਦਾਬਾਦ: ਗੁਜਰਾਤ 'ਚ ਅਹਿਮਦਾਬਾਦ ਜ਼ਿਲੇ ਦੇ ਚਾਂਦਖੇੜਾ ਇਲਾਕੇ 'ਚ ਇਕ ਨਵਜੰਮੇ ਬੱਚੇ ਦਾ ਕਤਲ ਕਰਨ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਬੱਚੇ ਨੂੰ ਅਪਾਰਟਮੈਂਟ ਦੀ 10ਵੀਂ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤਾ ਗਿਆ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਚਾਂਦਖੇੜਾ ਦੇ ਸਕਾਈ ਵਾਕ ਅਪਾਰਟਮੈਂਟ ਵਿਖੇ ਵਾਪਰੀ। ਸੋਸਾਇਟੀ 'ਚ ਰਹਿਣ ਵਾਲੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਕੰਟਰੋਲ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ।

ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਬੱਚਿਆਂ ਨੂੰ 10ਵੀਂ ਮੰਜ਼ਿਲ ਤੋਂ ਕਿਸ ਨੇ ਸੁੱਟਿਆ, ਇਸ ਦੀ ਜਾਣਕਾਰੀ ਫਿਲਹਾਲ ਸਾਹਮਣੇ ਨਹੀਂ ਆਈ ਹੈ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਇਸ ਮਾਮਲੇ 'ਚ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਅਤੇ ਫੋਰੈਂਸਿਕ ਟੀਮ ਨੇ ਮੌਕੇ 'ਤੇ ਹੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਨਵਜੰਮਿਆ ਬੱਚਾ ਕੌਣ ਹੈ ਅਤੇ ਉਸ ਨੂੰ ਹੇਠਾਂ ਸੁੱਟ ਕੇ ਕਿਉਂ ਮਾਰਿਆ ਗਿਆ।

ਪੁਲਿਸ ਟੀਮ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਸਕੈਨਿੰਗ ਸ਼ੁਰੂ ਕਰ ਦਿੱਤੀ ਹੈ। ਇੱਥੇ ਦੇਖਣ ਵਾਲੀ ਗੱਲ ਇਹ ਹੈ ਕਿ ਸੁੱਟਿਆ ਗਿਆ ਨਵਜੰਮਿਆ ਬੱਚਾ ਕਿਸ ਦਾ ਹੈ ਅਤੇ ਇਸ ਦੇ ਮਾਪੇ ਕੌਣ ਹਨ। ਇਸ ਤੋਂ ਇਲਾਵਾ ਬੱਚੇ ਨੂੰ ਕਿਸ ਨੇ ਸੁੱਟਿਆ ਅਤੇ ਇਸ ਦੇ ਪਿੱਛੇ ਕੀ ਮਕਸਦ ਸੀ। ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਸਾਹਮਣੇ ਆਉਣਗੇ। ਚਾਂਦਖੇੜਾ ਪੁਲਿਸ ਅਪਾਰਟਮੈਂਟ 'ਚ ਲੱਗੇ ਸੀਸੀਟੀਵੀ, ਆਉਣ-ਜਾਣ ਵਾਲੇ ਸਾਰੇ ਲੋਕਾਂ ਅਤੇ ਫਲੈਟ 'ਚ ਰਹਿਣ ਵਾਲੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਸਬੰਧੀ ਐਲ ਡਵੀਜ਼ਨ ਦੇ ਏ.ਸੀ.ਪੀ ਡੀ.ਵੀ.ਰਾਣਾ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਨਵਜੰਮੇ ਬੱਚੇ ਨੂੰ ਸੁੱਟਣ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:- Same sex marriage matters: ਸਮਲਿੰਗੀ ਵਿਆਹ ਦੇ ਮਾਮਲਿਆਂ ਉੱਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ, ਕੇਂਦਰ ਨੇ ਦਾਇਰ ਕੀਤਾ ਹਲਫਨਾਮਾ

ETV Bharat Logo

Copyright © 2024 Ushodaya Enterprises Pvt. Ltd., All Rights Reserved.