ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥

author img

By

Published : Sep 18, 2021, 7:56 AM IST

Updated : Sep 18, 2021, 10:29 AM IST

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ()

ਗੁਰੂ ਅਮਰਦਾਸ ਜੀ ਦੇ ਕਹੇ ਅਨੁਸਾਰ ਆਪ ਨੇ ਗੁਰੂ ਕਾ ਚੱਕ (ਰਾਮਦਾਤਪੁਰ) ਦੀ ਨੀਂਹ 1574 ਈਸਵੀ ਵਿੱਚ ਰੱਖੀ। ਗੁਰੂ ਘਰ ਪ੍ਰਤੀ ਸੱਚੀ ਲਗਨ ਅਤੇ ਨਿਸ਼ਟਾ ਨੂੰ ਵੇਖਦਿਆਂ ਹੋਇਆ ਆਪ ਨੇ ਅਰਜਨ ਦੇਵ ਜੀ ਨੂੰ ਇੱਕ ਸਤੰਬਰ 1581 ਨੂੰ ਗੁਰਿਆਈ ਬਖ਼ਸ਼ ਦਿੱਤੀ ਤੇ ਇਸੇ ਦਿਨ ਹੀ ਆਪ ਜੋਤਿ ਜੋਤ ਸਮਾਂ ਗਏ।

ਚੰਡੀਗੜ੍ਹ: ਵਿਸ਼ਵ ਭਰ ’ਚ ਸ੍ਰੀ ਗੁਰੂ ਰਾਮ ਦਾਸ ਜੀ (Guru Ram Das Ji) ਦਾ ਗੁਰਗੱਦੀ ਦਿਵਸ ਸ਼ਰਧਾ ’ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੰਗਤ ਵੱਡੀ ਗਿਣਤੀ ’ਚ ਗੁਰੂ ਘਰਾਂ ਵਿਖੇ ਹਾਜ਼ਰੀ ਲਵਾ ਰਹੀ ਹੈ। ਸ੍ਰੀ ਗੁਰੂ ਰਾਮ ਦਾਸ ਜੀ (Guru Ram Das Ji) ਦਾ 1534 ਈਸਵੀ ਨੂੰ ਪਿਤਾ ਸ੍ਰੀ ਹਰਦਾਸ ਜੀ ਤੇ ਮਾਤਾ ਦਇਆ ਕੌਰ ਜੀ ਦੇ ਗ੍ਰਹਿ ਵਿਖੇ ਚੂਨਾ ਮੰਡੀ, ਲਾਹੌਰ ਵਿਖੇ ਹੋਇਆ। ਆਪ ਜੀ ਦਾ ਨਾਂ ਜੇਠਾ ਰੱਖਿਆ ਗਿਆ। ਬਾਲ ਅਵਸਥਾ ਵਿੱਚ ਹੀ ਆਪ ਜੀ ਦੇ ਸਿਰ ਤੋਂ ਮਾਤਾ-ਪਿਤਾ ਦਾ ਸਾਇਆ ਉੱਠ ਗਿਆ। ਬਚਪਨ ਦਾ ਬਹੁਤਾ ਸਮਾਂ ਨਾਨਕੇ ਘਰ ਪਿੰਡ ਬਾਸਰਕੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਬੀਤਿਆ, ਜਿਥੇ ਗਰੀਬੀ ਦੀ ਹਾਲਤ ਵਿਚ ਆਪ ਘੁੰਗਣੀਆਂ ਵੇਚ ਕੇ ਉਪਜੀਵਕਾ ਕਮਾਉਂਦੇ ਰਹੇ।

ਇਹ ਵੀ ਪੜੋ: ਮਹਾਤਮਾ ਗਾਂਧੀ ਦੀ ਕੋਸ਼ਿਸ਼: ਕਮਰ ਕੱਪੜਾ ਅਤੇ ਇਸ ਦਾ ਮਦੁਰਈ ਨਾਲ ਸੰਬੰਧ

ਸ੍ਰੀ ਗੁਰੂ ਅਮਰਦਾਸ ਜੀ ਦੇ ਦਰਸ਼ਨਾਂ ਦੀ ਤਾਂਘ ਸਦਕਾ ਆਪ ਸ੍ਰੀ ਗੋਇੰਦਵਾਲ ਸਾਹਿਬ ਆ ਗਏ। ਇਥੇ ਆਪ ਗੁਰੂ-ਦਰਬਾਰ ਵਿਚ ਸਵੇਰੇ-ਸ਼ਾਮ ਕਥਾ-ਕੀਰਤਨ ਸਰਵਣ ਕਰਦੇ, ਗੁਰੂ-ਘਰ ਦੀ ਨਿਸ਼ਕਾਮ ਸੇਵਾ ਵੀ ਡਟ ਕੇ ਕਰਦੇ, ਪਰ ਆਪਣਾ ਨਿਰਬਾਹ ਘੁੰਗਣੀਆਂ ਵੇਚ ਕੇ ਹੀ ਕਰਦੇ।

ਆਪ ਦੀ ਨਿਮਰਤਾ, ਸੇਵਾ-ਸਿਮਰਨ, ਕਿਰਤ ਅਤੇ ਨੇਕ ਸੁਭਾਅ ਨੂੰ ਵੇਖ ਕੇ ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੀ ਸਪੁੱਤਰੀ ਬੀਬੀ ਭਾਨੀ ਜੀ ਦਾ ਰਿਸ਼ਤਾ ਆਪ ਜੀ ਨਾਲ ਕਰ ਦਿੱਤਾ। ਗੁਰੂ-ਘਰ ਦਾ ਦਾਮਾਦ ਬਣ ਕੇ ਵੀ ਆਪ ਜੀ ਨੇ ਲੋਕ ਲਾਜ ਦੀ ਪਰਵਾਹ ਨਾ ਕੀਤੀ ਅਤੇ ਦਿਨ-ਰਾਤ ਗੁਰੂ-ਘਰ ਦੀ ਸੇਵਾ ਵਿਚ ਤੱਤਪਰ ਰਹੇ।

ਇਕ ਵਾਰ ਆਪ ਨੂੰ ਸੇਵਾ ਕਰਦਿਆਂ ਵੇਖ ਕੇ ਲਾਹੌਰ ਤੋਂ ਆਏ ਸ਼ਰੀਕੇ ਵਾਲਿਆਂ ਨੇ ਮਿਹਣਾ ਵੀ ਮਾਰਿਆ। ਉਨ੍ਹਾਂ ਸ੍ਰੀ ਗੁਰੂ ਅਮਰਦਾਸ ਜੀ ਨੂੰ ਵੀ ਉਲਾਂਭਾ ਦਿੱਤਾ ਤਾਂ ਗੁਰੂ ਜੀ ਨੇ ਕਿਹਾ ਕਿ ਸ੍ਰੀ ਰਾਮਦਾਸ ਦੇ ਸਿਰ ‘ਤੇ ਮਿੱਟੀ ਦੀ ਟੋਕਰੀ ਨਹੀਂ ਹੈ, ਸਗੋਂ ਦੀਨ-ਦੁਨੀਆਂ ਦਾ ਛਤਰ ਹੈ। ਗੁਰੂ ਸਾਹਿਬ ਦਾ ਇਹ ਪਵਿੱਤਰ ਬਚਨ ਸੱਚ ਹੋ ਨਿਬੜਿਆ।

ਸਤੰਬਰ 1574 ਈਸਵੀ ਨੂੰ ਗੁਰੂ ਅਮਰਦਾਸ ਜੀ ਨੇ ਗੁਰੂ ਰਾਮਦਾਸ ਜੀ (Guru Ram Das Ji) ਨੂੰ ਗੁਰਗੱਦੀ ਸੌਂਪ ਦਿੱਤੀ। ਗੁਰੂ ਅਮਰਦਾਸ ਜੀ ਦੇ ਕਹੇ ਅਨੁਸਾਰ ਆਪ ਨੇ ਗੁਰੂ ਕਾ ਚੱਕ (ਰਾਮਦਾਤਪੁਰ) ਦੀ ਨੀਂਹ 1574 ਈਸਵੀ ਵਿੱਚ ਰੱਖੀ। ਗੁਰੂ ਘਰ ਪ੍ਰਤੀ ਸੱਚੀ ਲਗਨ ਅਤੇ ਨਿਸ਼ਟਾ ਨੂੰ ਵੇਖਦਿਆਂ ਹੋਇਆ ਆਪ ਨੇ ਅਰਜਨ ਦੇਵ ਜੀ ਨੂੰ ਇੱਕ ਸਤੰਬਰ 1581 ਨੂੰ ਗੁਰਿਆਈ ਬਖ਼ਸ਼ ਦਿੱਤੀ ਤੇ ਇਸੇ ਦਿਨ ਹੀ ਆਪ ਜੋਤਿ ਜੋਤ ਸਮਾਂ ਗਏ।

Last Updated :Sep 18, 2021, 10:29 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.