ਪਤਨੀ ਦੇ ਪ੍ਰੇਮੀ ਦਾ ਕਤਲ ਕਰਕੇ ਕਰ ਦਿੱਤੇ ਲਾਸ਼ ਦੇ ਟੁਕੜੇ, ਸ਼ੱਕ ਨੇ ਪਤੀ ਨੂੰ ਬਣਾਇਆ ਕਾਤਲ

author img

By

Published : Jan 21, 2023, 7:42 PM IST

Updated : Jan 21, 2023, 7:59 PM IST

HUSBAND MURDRED WIFES LOVER AND CUT INTO PIECES IN GHAZIABAD

ਗਾਜ਼ੀਆਬਾਦ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਨੂੰ ਸ਼ੱਕ ਸੀ ਕਿ ਉਸਦੀ ਪਤਨੀ ਦੇ ਕਿਸੇ ਹੋਰ ਨਾਲ ਨਾਜਾਇਜ਼ ਸਬੰਧ ਹਨ। ਸ਼ੱਕ ਦੇ ਚੱਲਦਿਆਂ ਪਤੀ ਨੇ ਪਤਨੀ ਦੇ ਕਥਿਤ ਪ੍ਰੇਮੀ ਦਾ ਕਤਲ ਕਰਕੇ ਲਾਸ਼ ਦੇ ਕਈ ਟੁਕੜੇ ਕਰ ਦਿੱਤੇ। ਪੁਲਿਸ ਨੇ ਕਾਤਲ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਨਵੀਂ ਦਿੱਲੀ/ਗਾਜ਼ੀਆਬਾਦ: ਗਾਜ਼ੀਆਬਾਦ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਦੇ ਕਥਿਤ ਪ੍ਰੇਮੀ ਦਾ ਕਤਲ ਕਰਕੇ ਲਾਸ਼ ਦੇ ਕਈ ਟੁਕੜੇ ਕਰ ਦਿੱਤੇ। ਪਤੀ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਉਸ ਨਾਲ ਨਾਜਾਇਜ਼ ਸਬੰਧ ਹਨ। ਮਾਮਲਾ ਗਾਜ਼ੀਆਬਾਦ ਦੀ ਖੋਦਾ ਕਾਲੋਨੀ ਦਾ ਹੈ, ਜਿੱਥੇ ਸ਼ਨੀਵਾਰ ਨੂੰ ਪੁਸ਼ਤਾ ਰੋਡ 'ਤੇ ਅਕਸ਼ੈ (26) ਨਾਂ ਦੇ ਨੌਜਵਾਨ ਦੀ ਲਾਸ਼ ਮਿਲੀ ਸੀ।

ਦੱਸਿਆ ਜਾ ਰਿਹਾ ਹੈ ਕਿ ਮੀਲਾਲ ਪ੍ਰਜਾਪਤੀ ਨਾਂ ਦੇ ਵਿਅਕਤੀ ਨੇ ਅਕਸ਼ੈ ਨੂੰ ਆਪਣੇ ਘਰ ਬੁਲਾਇਆ ਸੀ। ਇਸ ਤੋਂ ਬਾਅਦ ਅਕਸ਼ੇ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਮੁਲਜ਼ਮ ਮਿਲਾਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਕਤਲ ਦਾ ਹੈਰਾਨ ਕਰਨ ਵਾਲਾ ਕਾਰਨ ਦੱਸਿਆ ਹੈ। ਅਕਸ਼ੈ ਰਾਜਸਥਾਨ ਦਾ ਰਹਿਣ ਵਾਲਾ ਸੀ ਅਤੇ ਗਾਜ਼ੀਆਬਾਦ ਦੀ ਖੋਦਾ ਕਾਲੋਨੀ 'ਚ ਕਿਰਾਏ 'ਤੇ ਰਹਿ ਰਿਹਾ ਸੀ।

ਸ਼ੱਕ ਨੇ ਲੈ ਲਈ ਅਕਸ਼ੈ ਦੀ ਜਾਨ: ਦੱਸਿਆ ਜਾ ਰਿਹਾ ਹੈ ਕਿ ਮੀਲਾਲ ਪ੍ਰਜਾਪਤੀ ਨੂੰ ਸ਼ੱਕ ਸੀ ਕਿ ਅਕਸ਼ੈ ਦੇ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਹਨ। ਉਹ ਲਗਾਤਾਰ ਇਸ ਸ਼ੱਕ ਵਿੱਚ ਘਿਰਦਾ ਜਾ ਰਿਹਾ ਸੀ। ਉਹ ਕਾਫੀ ਸਮੇਂ ਤੋਂ ਅਕਸ਼ੈ ਨੂੰ ਮਾਰਨ ਦੀ ਯੋਜਨਾ ਬਣਾ ਰਿਹਾ ਸੀ। ਸ਼ੁੱਕਰਵਾਰ ਨੂੰ ਮੌਕਾ ਮਿਲਦੇ ਹੀ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਹ ਸਵੇਰ ਤੱਕ ਲਾਸ਼ ਕੋਲ ਹੀ ਰਿਹਾ। ਇੱਥੋਂ ਤੱਕ ਕਿ ਪਤਨੀ ਨੂੰ ਵੀ ਘਰੋਂ ਬਾਹਰ ਨਹੀਂ ਨਿਕਲਣ ਦਿੱਤਾ ਗਿਆ। ਇਸ ਦੌਰਾਨ ਉਸ ਨੇ ਲਾਸ਼ ਦੇ ਟੁਕੜੇ-ਟੁਕੜੇ ਕਰ ਕੇ ਵੱਖ-ਵੱਖ ਬੋਰੀਆਂ ਵਿਚ ਪੈਕ ਕਰ ਲਿਆ।

ਬੋਰੀ 'ਚ ਪਾ ਕੇ ਕੂੜੇ 'ਚ ਸੁੱਟ ਦਿੱਤੇ ਟੁਕੜੇ: ਬਾਅਦ 'ਚ ਉਸ ਨੇ ਲਾਸ਼ ਦੇ ਟੁਕੜਿਆਂ ਨੂੰ ਬੋਰੀ 'ਚ ਪਾ ਕੇ ਪੁਸ਼ਤਾ ਰੋਡ 'ਤੇ ਕੂੜੇ 'ਚ ਸੁੱਟ ਦਿੱਤਾ। ਸ਼ਨੀਵਾਰ ਨੂੰ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੁਲਜ਼ਮਾਂ ਨੇ ਮ੍ਰਿਤਕ ਦੇ ਕੱਪੜੇ ਕਿਤੇ ਹੋਰ ਲਕੋਏ ਹੋਏ ਸਨ, ਜਿਨ੍ਹਾਂ ਨੂੰ ਪੁਲਿਸ ਨੇ ਬਰਾਮਦ ਕਰ ਲਿਆ ਹੈ। ਪੁਲਿਸ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ।

ਇਕ ਪਾਸੇ ਜਿੱਥੇ ਅਕਸ਼ੈ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਦਾ ਸਹਾਰਾ ਖੋਹ ਲਿਆ ਗਿਆ, ਉੱਥੇ ਹੀ ਮੀਲਾਲ ਖੁਦ ਹੁਣ ਸਲਾਖਾਂ ਪਿੱਛੇ ਹੈ। ਉਸ ਦੀ ਪਤਨੀ ਦਾ ਵੀ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਉਸ ਦੀ ਪਤਨੀ ਵੀ ਇਸ ਕਤਲ ਵਿੱਚ ਸ਼ਾਮਲ ਹੈ। ਮੁਲਜ਼ਮ ਦੀ ਪਤਨੀ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੇਕਿਆਂ ਤੋਂ ਨਹੀਂ ਮੁੜੀ ਘਰਵਾਲੀ ਤਾਂ ਪਤੀ ਨੇ ਵੱਢ ਲਿਆ ਆਪਣਾ ਗੁਪਤ ਅੰਗ

Last Updated :Jan 21, 2023, 7:59 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.