ETV Bharat / bharat

ਹਰਿਆਣਾ 'ਚ ਕਿਸਾਨਾਂ 'ਤੇ ਪੁਲਿਸ ਦੀ ਧੱਕੇਸ਼ਾਹੀ

author img

By

Published : Aug 28, 2021, 3:45 PM IST

ਕਿਸਾਨ ਬਸਤਾੜਾ ਟੋਲ ਪਲਾਜ਼ਾ 'ਤੇ ਇਕੱਠੇ ਹੋ ਕੇ ਭਾਜਪਾ ਦੇ ਪ੍ਰੋਗਰਾਮ ਦਾ ਵਿਰੋਧ ਪ੍ਰਦਰਸ਼ਨ ਕਰਨ ਜਾ ਰਹੇ ਸਨ। ਜਿਸ ਦੌਰਾਨ ਬਸਤਾੜਾ ਟੋਲ ਪਲਾਜ਼ਾ 'ਤੇ ਪੁਲਿਸ ਵੱਲੋਂ ਕਿਸਾਨਾਂ 'ਤੇ ਤਿੰਨ ਵਾਰ ਲਾਠੀਚਾਰਜ ਕੀਤਾ ਗਿਆ। ਕਿਸਾਨ ਆਪਸੀ ਟਕਰਾਅ ਵਿੱਚ ਬੁਰੀ ਤਰ੍ਹਾਂ ਜ਼ਖਮੀ ਹੋਏ।

ਹਰਿਆਣਾ 'ਚ ਕਿਸਾਨਾਂ 'ਤੇ ਚੱਲਿਆ ਪੁਲਿਸ ਦਾ ਡੰਡਾ
ਹਰਿਆਣਾ 'ਚ ਕਿਸਾਨਾਂ 'ਤੇ ਚੱਲਿਆ ਪੁਲਿਸ ਦਾ ਡੰਡਾ

ਕਰਨਾਲ: ਕਿਸਾਨ ਬਸਤਾੜਾ ਟੋਲ ਪਲਾਜ਼ਾ 'ਤੇ ਇਕੱਠੇ ਹੋ ਕੇ ਭਾਜਪਾ ਦੇ ਪ੍ਰੋਗਰਾਮ ਦਾ ਵਿਰੋਧ ਪ੍ਰਦਰਸ਼ਨ ਕਰਨ ਜਾ ਰਹੇ ਸਨ। ਜਿਸ ਦੌਰਾਨ ਬਸਤਾੜਾ ਟੋਲ ਪਲਾਜ਼ਾ 'ਤੇ ਪੁਲਿਸ ਵੱਲੋਂ ਕਿਸਾਨਾਂ 'ਤੇ ਤਿੰਨ ਵਾਰ ਲਾਠੀਚਾਰਜ ਕੀਤਾ ਗਿਆ। ਜਿਸ ਵਿੱਚ ਭਾਰੀ ਪੁਲਿਸ ਫੋਰਸ ਮੌਜੂਦ ਸੀ ਅਤੇ ਕਿਸਾਨ ਆਪਸੀ ਟਕਰਾਅ ਵਿੱਚ ਬੁਰੀ ਤਰ੍ਹਾਂ ਜ਼ਖਮੀ ਹੋਏ ਸਨ।

ਹਰਿਆਣਾ 'ਚ ਕਿਸਾਨਾਂ 'ਤੇ ਚੱਲਿਆ ਪੁਲਿਸ ਦਾ ਡੰਡਾ

ਜਦੋਂ ਕਿਸਾਨ ਅਤੇ ਪੁਲਿਸ ਆਹਮੋ-ਸਾਹਮਣੇ ਹੋਏ ਤਾਂ ਪੁਲਿਸ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਸੀ। ਜਦੋਂ ਕਿ ਕਿਸਾਨਾਂ ਨੇ ਪੁਲਿਸ 'ਤੇ ਪੱਥਰਬਾਜ਼ੀ ਵੀ ਨਹੀਂ ਕੀਤੀ। ਇਸ ਤੋਂ ਇਲਾਵਾਂ ਕਿਸਾਨ ਟੋਲ ਪਲਾਜ਼ਾ ਵਾਲੀ ਥਾਂ ਛੱਡ ਕੇ ਖੇਤਾਂ ਵਿੱਚ ਭੱਜਦੇ ਵੇਖੇ ਗਏ। ਜਿਨ੍ਹਾਂ ਵਿੱਚੇ ਪੁਲਿਸ ਭੱਜ ਰਹੀ ਸੀ।

ਕਿਸਾਨਾਂ ਨੇ ਮੰਗ ਕੀਤੀ ਹੈ ਕਿ ਵੱਡੀ ਗਿਣਤੀ ਵਿੱਚ ਕਿਸਾਨ ਸੜਕਾਂ 'ਤੇ ਨਿਕਲਣ ਅਤੇ ਸੜਕਾਂ ਜਾਮ ਕਰਨ ਤਾਂ ਜੋ ਸਰਕਾਰ ਨੂੰ ਸਬਕ ਮਿਲੇ। ਕਿਸਾਨ ਬੀਜੇਪੀ ਸਰਕਾਰ ਦਾ ਲੰਮੇ ਸਮੇਂ ਤੋਂ ਵਿਰੋਧ ਕਰ ਰਹੇ ਹਨ, ਦਿਨੋ -ਦਿਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਜਾਂ ਵਿਰੋਧ ਪ੍ਰਦਰਸ਼ਨ ਹੁੰਦੇ ਆ ਰਹੇ ਹਨ। ਪਰ ਬਸਤਾੜਾ ਟੋਲ ਪਲਾਜ਼ਾ 'ਤੇ ਸਥਿਤੀ ਬਹੁਤ ਗੰਭੀਰ ਦਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋ:- ਹਰਿਆਣਾ: ਕਿਸਾਨਾਂ 'ਤੇ ਲਾਠੀਚਾਰਜ, ਕਈ ਜ਼ਖ਼ਮੀ

ETV Bharat Logo

Copyright © 2024 Ushodaya Enterprises Pvt. Ltd., All Rights Reserved.