ETV Bharat / bharat

Coronavirus Update : ਪਿਛਲੇ 24 ਘੰਟਿਆ 'ਚ ਦੇਸ਼ ਵਿੱਚ ਕੋਰੋਨਾਵਾਇਰਸ ਦੇ 106 ਮਾਮਲੇ ਦਰਜ, ਪੰਜਾਬ ਵਿੱਚ ਕੋਰੋਨਾ ਦੇ 3 ਨਵੇਂ ਮਾਮਲੇ ਦਰਜ

author img

By

Published : Jun 16, 2023, 9:01 AM IST

New Corona Cases in Punjab
New Corona Cases in Punjab

Coronavirus Update : ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 106 ਮਾਮਲੇ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ ਪਿਛਲੇ 24 ਘੰਟਿਆ ਵਿੱਚ ਕੋਰੋਨਾ ਦੇ ਤਿੰਨ ਨਵੇਂ ਕੇਸ ਦਰਜ ਹੋਏ ਹਨ।

ਨਵੀਂ ਦਿੱਲੀ / ਪੰਜਾਬ : ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਦੇਸ਼ਭਰ ਵਿੱਚ ਕੋਰੋਨਾ ਦੇ 106 ਨਵੇਂ ਤਾਜ਼ਾ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44, 993, 186 ਹੋ ਚੁੱਕੇ ਹਨ। ਭਾਰਤ ਵਿੱਚ, ਵੀਰਵਾਰ ਨੂੰ ਕੋਰੋਨਾ ਦੇ ਕੁੱਲ ਐਕਟਿਵ 2, 047 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 186 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 59, 226 ਰਿਕਵਰੀਆਂ ਦਰਜ ਹੋਈਆਂ। ਪਿਛਲੇ 24 ਘੰਟਿਆ ਵਿੱਚ ਇਕ ਕੋਰੋਨਾ ਪੀੜਤ ਮਰੀਜ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ, ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਕੁੱਲ ਮੌਤਾਂ ਦਾ ਅੰਕੜਾ 5,31, 893 ਹੀ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 99 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 201 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।



New Corona Cases in Punjab, Coronavirus Update
ਕੋਰੋਨਾਵਾਇਰਸ ਅਪਡੇਟ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਵੀ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.16 ਫੀਸਦੀ ਦਰਜ ਹੋਈ ਹੈ। ਉੱਥੇ ਹੀ, ਕੋਈ ਵੀ ਮਰੀਜ ਆਕਸੀਜਨ ਸਪੋਰਟ 'ਤੇ ਨਹੀਂ ਹੈ। ਪੰਜਾਬ ਵਿੱਚ ਵੀਰਵਾਰ ਨੂੰ ਕੋਰੋਨਾ ਦੇ ਕੁੱਲ 12 ਐਕਟਿਵ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਵੀਰਵਾਰ ਨੂੰ ਵੀ ਕੋਰੋਨਾ ਨੂੰ ਮਾਤ ਦੇ ਕੇ ਕੁੱਲ 2 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ, ਜੋ ਕਿ ਜਲੰਧਰ ਤੇ ਪਠਾਨਕੋਟ ਨਾਲ ਸਬੰਧਤ ਹੈ। ਕੋਰੋਨਾ ਜਾਂਚ ਲਈ 1,947 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 1,861 ਟੈਸਟਾਂ ਦੀ ਜਾਂਚ ਕੀਤੀ ਗਈ।



1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਵੀਰਵਾਰ 15 ਜੂਨ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 616 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 12 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,566 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 038 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.