ETV Bharat / bharat

Coronavirus Update : ਪਿਛਲੇ 24 ਘੰਟਿਆ 'ਚ ਦੇਸ਼ ਵਿੱਚ ਕੋਰੋਨਾਵਾਇਰਸ ਦੇ 26 ਮਾਮਲੇ ਦਰਜ, ਪੰਜਾਬ ਵਿੱਚ ਕੋਰੋਨਾ ਦੇ 2 ਨਵੇਂ ਮਾਮਲੇ

author img

By

Published : Jul 5, 2023, 6:53 AM IST

Covid Update
Covid Update

Coronavirus Update : ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 26 ਮਾਮਲੇ ਹੀ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ ਪਿਛਲੇ 24 ਘੰਟਿਆ ਵਿੱਚ, ਮੰਗਲਵਾਰ ਨੂੰ ਵੀ ਕੋਰੋਨਾ ਦੇ 2 ਨਵੇਂ ਮਾਮਲੇ ਦਰਜ ਹੋਏ ਹਨ।

ਨਵੀਂ ਦਿੱਲੀ / ਪੰਜਾਬ : ਪਿਛਲੇ 24 ਘੰਟਿਆ ਵਿੱਚ, ਮੰਗਲਵਾਰ ਨੂੰ ਦੇਸ਼ਭਰ ਵਿੱਚ ਕੋਰੋਨਾ ਦੇ 26 ਨਵੇਂ ਤਾਜ਼ਾ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44, 994, 351 ਹੋ ਚੁੱਕੇ ਹਨ। ਭਾਰਤ ਵਿੱਚ, ਮੰਗਲਵਾਰ ਨੂੰ ਕੋਰੋਨਾ ਦੇ ਕੁੱਲ ਐਕਟਿਵ 1, 468 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 33 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 60, 975 ਰਿਕਵਰੀਆਂ ਦਰਜ ਹੋਈਆਂ। ਇਸ ਦੇ ਨਾਲ ਹੀ, ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਕੁੱਲ ਮੌਤਾਂ ਦਾ ਅੰਕੜਾ 5,31, 908 ਤੱਕ ਪਹੁੰਚ ਗਿਆ ਹੈ।


ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਐਤਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.8 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 423 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ, ਜਦਕਿ ਕੋਰੋਨਾ ਟੈਸਟ ਲਈ 46, 628 ਸੈਂਪਲ ਲਏ ਹਨ।



Covid Update
ਕੋਰੋਨਾਵਾਇਰਸ ਅਪਡੇਟ




ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :
ਪਿਛਲੇ 24 ਘੰਟਿਆਂ ਵਿੱਚ, ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 2 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.19 ਫੀਸਦੀ ਦਰਜ ਹੋਈ ਹੈ। ਉੱਥੇ ਹੀ, ਕੋਈ ਵੀ ਮਰੀਜ ਆਕਸੀਜਨ ਸਪੋਰਟ 'ਤੇ ਨਹੀਂ ਹੈ। ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਦੇ ਕੁੱਲ 3 ਐਕਟਿਵ ਮਾਮਲੇ ਹੀ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਮੰਗਲਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਇੱਕ ਵਿਅਕਤੀ ਘਰ ਵਾਪਸ ਪਰਤਿਆ, ਜੋ ਕਿ ਮੋਹਾਲੀ ਨਾਲ ਸਬੰਧਤ ਹੈ। ਕੋਰੋਨਾ ਜਾਂਚ ਲਈ 1,047 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 1, 033 ਟੈਸਟਾਂ ਦੀ ਜਾਂਚ ਕੀਤੀ ਗਈ।



1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 5 ਜੁਲਾਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 628 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 3 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,568 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 057 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.