ETV Bharat / bharat

Coronavirus Update : ਪਿਛਲੇ 24 ਘੰਟਿਆ 'ਚ ਦੇਸ਼ ਵਿੱਚ ਕੋਰੋਨਾਵਾਇਰਸ ਦੇ 287 ਮਾਮਲੇ ਦਰਜ, 1 ਮੌਤ, ਪੰਜਾਬ 'ਚ 12 ਨਵੇਂ ਕੋਰੋਨਾ ਮਾਮਲੇ

author img

By

Published : Jun 2, 2023, 9:27 AM IST

Coronavirus Update : ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ, ਹਾਲਾਂਕਿ ਕੋਰੋਨਾ ਨਾਲ ਮੌਤਾਂ ਦਾ ਸਿਲਸਿਲਾ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 287 ਮਾਮਲੇ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ ਪਿਛਲੇ 24 ਘੰਟਿਆ ਵਿੱਚ ਕੋਰੋਨਾ ਦੇ 12 ਨਵੇਂ ਕੇਸ ਦਰਜ ਹੋਏ ਹਨ।
Coronavirus Update
Coronavirus Update

ਨਵੀਂ ਦਿੱਲੀ / ਪੰਜਾਬ : ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਦੇਸ਼ਭਰ ਵਿੱਚ ਕੋਰੋਨਾ ਦੇ 287 ਨਵੇਂ ਤਾਜ਼ਾ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,990, 876 ਹੋ ਚੁੱਕੇ ਹਨ। ਭਾਰਤ ਵਿੱਚ, ਵੀਰਵਾਰ ਨੂੰ ਕੋਰੋਨਾ ਦੇ ਕੁੱਲ ਐਕਟਿਵ 3, 925 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 583 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 55, 079 ਰਿਕਵਰੀਆਂ ਦਰਜ ਹੋਈਆਂ। ਉੱਥੇ ਹੀ, ਕੋਰੋਨਾ ਨਾਲ ਭਾਰਤ ਵਿੱਚ 1 ਕੋਰੋਨਾ ਪੀੜਤਾਂ ਦੀ ਮੌਤ ਦਰਜ ਹੋਈ ਹੈ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 872 ਹੋ ਚੁੱਕਾ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.81 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 1,3176 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।


Coronavirus Update
Coronavirus Update

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 12 ਮਰੀਜ਼ ਹੀ ਸਾਹਮਣੇ ਆਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.36 ਫੀਸਦੀ ਦਰਜ ਹੋਈ ਹੈ। ਉੱਥੇ ਹੀ, 1 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਦਕਿ ਲੈਵਲ-3 ਉੱਤੇ ਇਕ ਹੋਰ ਮਰੀਜ਼ ਹਸਪਤਾਲ ਭਰਤੀ ਹੈ। ਪੰਜਾਬ ਵਿੱਚ ਵੀਰਵਾਰ ਨੂੰ ਕੋਰੋਨਾ ਦੇ ਕੁੱਲ 40 ਐਕਟਿਵ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਵੀਰਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 7 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 3, 656 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 3, 331 ਟੈਸਟਾਂ ਦੀ ਜਾਂਚ ਕੀਤੀ ਗਈ।


1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਵੀਰਵਾਰ 1 ਜੂਨ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 585 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 40 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,566 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 72, 979 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.