ETV Bharat / bharat

ਕੋਰੋਨਾ ਦਾ ਕਹਿਰ: ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3 ਲੱਖ 17 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਦਰਜ

author img

By

Published : Jan 20, 2022, 11:38 AM IST

ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਤਿੰਨ ਲੱਖ 17 ਹਜ਼ਾਰ 532 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 491 ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਹੁਣ ਐਕਟਿਵ ਕੇਸਾਂ ਦੀ ਗਿਣਤੀ 19 ਲੱਖ 24 ਹਜ਼ਾਰ 51 ਹੋ ਗਈ ਹੈ।

ਕੋਰੋਨਾ ਦਾ ਕਹਿਰ
ਕੋਰੋਨਾ ਦਾ ਕਹਿਰ

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ (Coronavirus Cases Today in India) ਮਹਾਂਮਾਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਤੇਜ਼ੀ ਨਾਲ ਫੈਲਣ ਵਾਲੇ ਵੈਰੀਐਂਟ ਓਮੀਕਰੋਨ ਦੇ ਮਾਮਲੇ ਵੀ ਵਧੇ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ ਤਿੰਨ ਲੱਖ 17 ਹਜ਼ਾਰ 532 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 491 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ ਕੋਰੋਨਾ ਦੇ ਓਮੀਕਰੋਨ ਵੈਰੀਐਂਟ ਦੇ 9287 ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 16.41% ਹੈ।

ਇਹ ਵੀ ਪੜੋ: ਓਮੀਕਰੋਨ ਨਾਲ ਕੋਰੋਨਾ ਬੀਮਾਰੀ ਦੀ ਗੰਭੀਰਤਾ ਹੋ ਸਕਦੀ ਹੈ ਘੱਟ

ਐਕਟਿਵ ਕੇਸ ਵਧ ਕੇ 19 ਲੱਖ 24 ਹਜ਼ਾਰ 51 ਹੋ ਗਏ ਹਨ

ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਹੁਣ ਐਕਟਿਵ ਕੇਸਾਂ ਦੀ ਗਿਣਤੀ 19 ਲੱਖ 24 ਹਜ਼ਾਰ 51 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਂਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 87 ਹਜ਼ਾਰ 693 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 23 ਹਜ਼ਾਰ 990 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 58 ਲੱਖ 7 ਹਜ਼ਾਰ 29 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।

  • " class="align-text-top noRightClick twitterSection" data="">

ਹੁਣ ਤੱਕ 159 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ

ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 159 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 73 ਲੱਖ 38 ਹਜ਼ਾਰ 592 ਡੋਜ਼ਾਂ ਦਿੱਤੀਆਂ ਗਈਆਂ, ਜਿਸ ਤੋਂ ਬਾਅਦ ਹੁਣ ਤੱਕ 159 ਕਰੋੜ 67 ਲੱਖ 55 ਹਜ਼ਾਰ 879 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।

ਦੇਸ਼ ਵਿੱਚ ਹੁਣ ਤੱਕ ਓਮੀਕਰੋਨ ਦੇ 9287 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ

ਦੇਸ਼ ਵਿੱਚ ਹੁਣ ਤੱਕ 9 ਹਜ਼ਾਰ 287 ਲੋਕ ਓਮੀਕਰੋਨ ਵੈਰੀਐਂਟ ਨਾਲ ਸੰਕਰਮਿਤ ਹੋ ਚੁੱਕੇ ਹਨ। ਵਧੇਰੇ ਮਾਮਲੇ ਮਹਾਰਾਸ਼ਟਰ ਅਤੇ ਰਾਜਧਾਨੀ ਦਿੱਲੀ ਵਿੱਚ ਹਨ। ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਨੇ ਜਾਣਕਾਰੀ ਦਿੱਤੀ ਹੈ ਕਿ ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ ਲਈ 19 ਲੱਖ 35 ਹਜ਼ਾਰ 180 ਸੈਂਪਲ ਟੈਸਟ ਕੀਤੇ ਗਏ ਸਨ, ਜਿਸ ਤੋਂ ਬਾਅਦ ਕੱਲ੍ਹ ਤੱਕ ਕੁੱਲ 70 ਕਰੋੜ 93 ਲੱਖ 56 ਹਜ਼ਾਰ 830 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ।

ਇਹ ਵੀ ਪੜੋ: ਭਾਰਤ ’ਚ 23 ਜਨਵਰੀ ਨੂੰ ਸਿਖ਼ਰ 'ਤੇ ਪਹੁੰਚ ਸਕਦੀ ਹੈ ਕੋਰੋਨਾ ਦੀ ਤੀਸਰੀ ਲਹਿਰ !

ETV Bharat Logo

Copyright © 2024 Ushodaya Enterprises Pvt. Ltd., All Rights Reserved.