ETV Bharat / bharat

ਜਹਾਂਗੀਰਪੁਰੀ ਹਿੰਸਾ ਮਾਮਲੇ ਦੀ ਸੁਣਵਾਈ ਮੁਲਤਵੀ

author img

By

Published : Aug 17, 2022, 9:46 PM IST

ਜਹਾਂਗੀਰਪੁਰੀ ਹਿੰਸਾ ਮਾਮਲੇ Jahangirpuri Violence ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਚੀਫ ਮੈਟਰੋਪੋਲੀਟਨ ਮੈਜਿਸਟਰੇਟ ਦੀਪਿਕਾ ਸਿੰਘ ਦੀ ਬੈਂਚ ਅਗਲੀ ਸੁਣਵਾਈ 22 ਅਗਸਤ ਨੂੰ ਕਰੇਗੀ।

ਜਹਾਂਗੀਰਪੁਰੀ ਹਿੰਸਾ ਮਾਮਲੇ ਦੀ ਸੁਣਵਾਈ ਮੁਲਤਵੀ
ਜਹਾਂਗੀਰਪੁਰੀ ਹਿੰਸਾ ਮਾਮਲੇ ਦੀ ਸੁਣਵਾਈ ਮੁਲਤਵੀ

ਨਵੀਂ ਦਿੱਲੀ: ਦਿੱਲੀ ਦੀ ਰੋਹਿਣੀ ਅਦਾਲਤ ਨੇ ਜਹਾਂਗੀਰਪੁਰੀ ਹਿੰਸਾ Jahangirpuri Violence ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਚੀਫ ਮੈਟਰੋਪੋਲੀਟਨ ਮੈਜਿਸਟਰੇਟ ਦੀਪਿਕਾ ਸਿੰਘ ਨੇ ਅਗਲੀ ਸੁਣਵਾਈ 22 ਅਗਸਤ ਨੂੰ ਕਰਨ ਦਾ ਹੁਕਮ ਦਿੱਤਾ ਹੈ। 16 ਅਪ੍ਰੈਲ ਨੂੰ ਜਹਾਂਗੀਰਪੁਰੀ Jahangirpuri Violence ਵਿੱਚ ਇੱਕ ਧਾਰਮਿਕ ਜਲੂਸ ਦੌਰਾਨ ਹਿੰਸਾ ਹੋਈ ਸੀ।

ਅਦਾਲਤ ਨੇ 28 ਜੁਲਾਈ ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਵੱਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਸੀ। ਚੀਫ ਮੈਟਰੋਪੋਲੀਟਨ ਮੈਜਿਸਟਰੇਟ ਦੀਪਿਕਾ ਸਿੰਘ ਨੇ ਸਾਰੇ ਦੋਸ਼ੀਆਂ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ 14 ਜੁਲਾਈ ਨੂੰ ਚਾਰਜਸ਼ੀਟ ਦਾਖ਼ਲ ਕੀਤੀ ਸੀ।

ਦਿੱਲੀ ਪੁਲਿਸ ਦੀ ਚਾਰਜਸ਼ੀਟ 'ਚ 37 ਲੋਕਾਂ ਨੂੰ ਆਰੋਪੀ ਬਣਾਇਆ ਗਿਆ ਹੈ, ਇਨ੍ਹਾਂ ਵਿੱਚੋਂ ਦੋ ਨਾਬਾਲਗ ਹਨ। ਦਿੱਲੀ ਪੁਲਿਸ ਨੇ ਮੁਹੰਮਦ ਅੰਸਾਰ ਅਤੇ ਤਬਰੇਜ਼ ਅੰਸਾਰੀ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਹੈ। ਦਿੱਲੀ ਪੁਲਿਸ ਨੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤੋਂ ਇਲਾਵਾ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 120ਬੀ, 34, 186, 333, 332, 323,436, 147,148,149 ਅਤੇ 427 ਤਹਿਤ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ।

ਦੱਸ ਦਈਏ ਕਿ ਮਈ 'ਚ ਅੱਠ ਆਰੋਪੀਆਂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਜਹਾਂਗੀਰਪੁਰੀ 'ਚ ਗੈਰ-ਕਾਨੂੰਨੀ ਜਲੂਸ ਨੂੰ ਨਾ ਰੋਕਣ 'ਤੇ ਦਿੱਲੀ ਪੁਲਿਸ ਨੂੰ ਫਟਕਾਰ ਲਗਾਈ ਸੀ। ਵਧੀਕ ਸੈਸ਼ਨ ਜੱਜ ਗਗਨਦੀਪ ਸਿੰਘ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਦਿੱਲੀ ਪੁਲਿਸ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਅਦਾਲਤ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਜਾਂਚ ਕਰਨ ਅਤੇ ਦੋਸ਼ੀ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਲਈ ਵੀ ਕਿਹਾ ਸੀ।

ਇਹ ਵੀ ਪੜੋ:- ਦਿੱਲੀ ਦੇ ਜਹਾਂਗੀਰਪੁਰੀ 'ਚ ਦੋ ਗੁੱਟਾਂ ਵਿਚਾਲੇ ਪਥਰਾਅ

ETV Bharat Logo

Copyright © 2024 Ushodaya Enterprises Pvt. Ltd., All Rights Reserved.