ETV Bharat / bharat

J&K : 'ਮੋਦੀ BJP ਹਾਏ ਹਾਏ' ਕਸ਼ਮੀਰੀ ਪੰਡਿਤਾਂ ਨੇ ਲਗਾਏ ਨਾਅਰੇ

author img

By

Published : May 13, 2022, 12:14 PM IST

Updated : May 13, 2022, 1:14 PM IST

ਕਸ਼ਮੀਰੀ ਪੰਡਿਤਾਂ ਦਾ ਵਿਰੋਧ ਪ੍ਰਦਰਸ਼ਨ
ਕਸ਼ਮੀਰੀ ਪੰਡਿਤਾਂ ਦਾ ਵਿਰੋਧ ਪ੍ਰਦਰਸ਼ਨ

ਕਸ਼ਮੀਰ ਘਾਟੀ ਵਿਚ ਰਹਿ ਰਹੇ ਕਸ਼ਮੀਰੀ ਪੰਡਤਾਂ ਦੇ ਪਰਿਵਾਰਾਂ ਅਤੇ ਸਰਕਾਰੀ ਕਰਮਚਾਰੀਆਂ ਨੇ ਕਈ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਹੈ। ਬਡਗਾਮ ਦੇ ਇੱਕ ਸਰਕਾਰੀ ਕਰਮਚਾਰੀ ਦੀ ਹੱਤਿਆ ਦੇ ਮਾਮਲੇ ’ਚ ਘਾਟੀ ਵਿੱਚ ਵਿਰੋਧ ਜਤਾਇਆ ਜਾ ਰਿਹਾ ਹੈ। ਕਸ਼ਮੀਰੀ ਪੰਡਿਤਾਂ ਵੱਲੋਂ ਮਾਮਲੇ ਸਬੰਧੀ ਬੀਜੇਪੀ ਸਰਕਾਰ ਨੂੰ ਵੀ ਘੇਰਿਆ ਜਾ ਰਿਹਾ ਹੈ।

ਨਵੀਂ ਦਿੱਲੀ: ਕਸ਼ਮੀਰੀ ਪੰਡਿਤ ਸਰਕਾਰੀ ਕਰਮਚਾਰੀ ਰਾਹੁਲ ਭੱਟ ਦੇ ਹੱਤਿਆ ਦੇ ਮਾਮਲੇ ਤੋਂ ਬਾਅਦ ਘਾਟੀ ਚ ਕਸ਼ਮੀਰੀ ਪੰਡਿਤਾਂ ਦਾ ਗੁੱਸਾ ਵਧਦਾ ਹੀ ਜਾ ਰਿਹਾ ਹੈ। ਦੱਸ ਦਈਏ ਕਿ ਚਦੂਰਾ ਤਹਿਸੀਲ ਦਫਤਰ ਦੇ ਕਰਮਚਾਰੀ ਰਾਹੁਲ ਭੱਟ ਦੀ ਹੱਤਿਆ ਤੋਂ ਬਾਅਦ ਸ਼ੇਖਪੋਰਾ, ਬਡਗਾਮ ਅਤੇ ਅਨੰਤਨਾਗ ਵਿੱਚ ਕਸ਼ਮੀਰੀ ਪੰਡਿਤਾਂ ਨੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੀਜੇਪੀ ਪਾਰਟੀ ਦੇ ਖਿਲਾਫ ਕਸ਼ਮੀਰੀ ਪੰਡਿਤਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ।

ਪ੍ਰਦਰਸ਼ਨ ਦੌਰਾਨ ਕਸ਼ਮੀਰੀ ਪੰਡਿਤਾਂ ਨੇ ਆਪਣੀ ਸੁਰੱਖਿਆ ਦਾ ਮੁੱਦਾ ਚੁੱਕ ਰਹੇ ਹਨ। ਨਾਲ ਹੀ ਕਸ਼ਮੀਰੀ ਪੰਡਿਤਾਂ ਵੱਲੋਂ ਐਲਜੀ ਪ੍ਰਸ਼ਾਸਨ ਅਤੇ ਪੀਐੱਮ ਨਰਿੰਦਰ ਮੋਦੀ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇੱਕ ਕਸ਼ਮੀਰੀ ਪੰਡਿਤ ਅਮਿਤ ਨੇ ਕਿਹਾ ਕਿ ਐਲਜੀ ਪ੍ਰਸ਼ਾਸਨ ਸਾਨੂੰ ਸੁਰੱਖਿਆ ਪ੍ਰਦਾਨ ਕਰੇ, ਨਹੀਂ ਤਾਂ ਅਸੀਂ ਸਮੂਹਿਕ ਤੌਰ 'ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਵਾਂਗੇ।

ਕਸ਼ਮੀਰੀ ਪੰਡਿਤਾਂ ਦਾ ਵਿਰੋਧ ਪ੍ਰਦਰਸ਼ਨ

ਬੀਜੇਪੀ ਖਿਲਾਫ ਫੁੱਟਿਆ ਗੁੱਸਾ: ਰਾਹੁਲ ਭੱਟ ਦੇ ਹੱਤਿਆ ਮਾਮਲੇ ਤੋਂ ਬਾਅਦ ਕਸ਼ਮੀਰੀ ਪੰਡਿਤਾਂ ਦਾ ਬੀਜੇਪੀ ਸਰਕਾਰ ਖਿਲਾਫ ਵਿਰੋਧ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਰ ਰਹੇ ਕਸ਼ਮੀਰੀ ਪੰਡਿਤਾਂ ਦਾ ਕਹਿਣਾ ਹੈ ਕਿ ਬੀਜੇਪੀ ਸਰਕਾਰ ਦੇ ਜੰਮੂ ਚ ਸੁਰੱਖਿਆ ਕਾਨੂੰਨ ਦੇ ਕੀਤੇ ਜਾਣ ਵਾਲੇ ਦਾਅਵੇ ਖੋਖਲੇ ਹਨ। ਬੀਜੇਪੀ ਸਰਕਾਰ ਦੀ ਨਾਕਾਮੀ ਦੇ ਕਾਰਨ ਹੀ ਉਨ੍ਹਾਂ ਨੂੰ ਇਸ ਸਭ ਭੁਗਤਣਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਕੋਲੋਂ ਸੁਰੱਖਿਆ ਦੀ ਮੰਗ ਕੀਤੀ ਹੈ।

ਇਹ ਸੀ ਮਾਮਲਾ: ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲੇ ਦੇ ਚਦੂਰਾ ਤਹਿਸੀਲ ਦਫਤਰ 'ਚ ਵੀਰਵਾਰ ਨੂੰ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਭਾਈਚਾਰੇ ਨਾਲ ਸਬੰਧਤ ਇਕ ਸਰਕਾਰੀ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਬਡਗਾਮ ਦੇ ਚਦੂਰਾ ਸਥਿਤ ਤਹਿਸੀਲਦਾਰ ਦਫਤਰ 'ਚ ਕਰਮਚਾਰੀ ਰਾਹੁਲ ਭੱਟ 'ਤੇ ਗੋਲੀਬਾਰੀ ਕੀਤੀ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਭੱਟ ਬਡਗਾਮ ਦੇ ਸ਼ੇਖਪੁਰਾ ਵਿੱਚ ਸਥਿਤ ਇੱਕ ਪ੍ਰਵਾਸੀ ਕਾਲੋਨੀ ਵਿੱਚ ਰਹਿੰਦਾ ਸੀ। ਹਾਲਾਂਕਿ ਇਸ ਮਾਮਲੇ ਤੋਂ ਬਾਅਦ ਬੀਜੇਪੀ ਸਰਕਾਰ ਕਸ਼ਮੀਰੀ ਪੰਡਿਤਾਂ ਵੱਲੋਂ ਘੇਰਿਆ ਜਾ ਰਿਹਾ ਹੈ।

ਇਹ ਵੀ ਪੜੋ: ਤਹਿਸੀਲ ਦਫ਼ਤਰ 'ਚ ਮਾਰੇ ਗਏ ਕਸ਼ਮੀਰੀ ਪੰਡਿਤ ਦੀ ਦੇਹ ਪਹੁੰਚੀ ਜੰਮੂ

Last Updated :May 13, 2022, 1:14 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.