ETV Bharat / bharat

ਪੰਜਾਬ ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਕੇਜਰੀਵਾਲ ਨੇ ਲੋਕਾਂ ਨੂੰ ਦਿੱਤੀ ਇਹ ਸਲਾਹ ...

author img

By

Published : Mar 17, 2022, 4:48 PM IST

Updated : Mar 17, 2022, 5:06 PM IST

ਪੰਜਾਬ ਚੋ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਕੇਜਰੀਵਾਲ ਨੇ ਲੋਕਾਂ ਨੂੰ ਦਿੱਤੀ ਇਹ ਸਲਾਹ
ਪੰਜਾਬ ਚੋ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਕੇਜਰੀਵਾਲ ਨੇ ਲੋਕਾਂ ਨੂੰ ਦਿੱਤੀ ਇਹ ਸਲਾਹ

ਸੀਐੱਮ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ ਵੱਡਾ ਐਲਾਨ ਕੀਤਾ ਗਿਆ ਹੈ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਭਗਤ ਸਿੰਘ ਜੀ ਦੇ ਸ਼ਹੀਦੀ ਦਿਨ 'ਤੇ ਉਨ੍ਹਾਂ ਵੱਲੋਂ ਐਂਟੀ ਐਂਟੀ ਕਰੱਪਸ਼ਨ (Anti-Corruption Helpline) ਹੈਲਪਾਈਨ ਨੰਬਰ ਜਾਰੀ ਕੀਤਾ ਜਾਵੇਗਾ। ਇਸ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਬਿਆਨ ਦਿੱਤਾ ਹੈ।

ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਭ੍ਰਿਸ਼ਟਾਚਾਰ (Corruption) ਖਿਲਾਫ ਵੱਡਾ ਐਲਾਨ ਕੀਤਾ ਗਿਆ ਹੈ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਭਗਤ ਸਿੰਘ ਜੀ ਦੇ ਸ਼ਹੀਦੀ ਦਿਨ 'ਤੇ ਉਨ੍ਹਾਂ ਵੱਲੋਂ ਐਂਟੀ ਕੁਰੱਪਸ਼ਨ ਹੈਲਪਾਈਨ (Anti-Corruption Helpline) ਨੰਬਰ ਜਾਰੀ ਕੀਤਾ ਜਾਵੇਗਾ।

ਪੰਜਾਬ ਚੋ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਕੇਜਰੀਵਾਲ ਨੇ ਲੋਕਾਂ ਨੂੰ ਦਿੱਤੀ ਇਹ ਸਲਾਹ

ਇਸ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ ਆਪਣਾ ਬਿਆਨ ਦਿੱਤਾ ਹੈ। ਉਨ੍ਹਾਂ ਆਪਣੇ ਫੇਸਬੁਕ ਸ਼ੋਸਲ ਮੀਡੀਆ ਅਕਾਊਟ (Facebook social media account) 'ਤੇ ਲਾਇਵ ਹੋ ਕੇ ਇਸ ਬਾਰੇ ਆਪਣੀ ਰਾਇ ਰੱਖੀ ਹੈ।

ਉਨ੍ਹਾਂ ਕਿਹਾ ਕਿ ਜਦੋ ਕੋਈ ਤੁਹਾਡੇ ਤੋਂ ਰਿਸ਼ਵਤ ਮੰਗਦਾ ਹੈ ਤਾਂ ਨਾਂਹ ਨਾਂ ਕਹੋ ਸਗੋਂ ਗੱਲਬਾਤ ਰਿਕਾਰਡ ਕਰੋ ਅਤੇ ਵੀਡੀਓ/ਆਡੀਓ ਹੈਲਪਲਾਇਨ ਵਟਸਐਪ (Video / Audio Helpline WhatsApp) ਨੰਬਰ 'ਤੇ ਭੇਜੋ। ਅਸੀਂ ਤੁਹਾਨੂੰ ਭਰੋਸਾ ਦਿਵਾਉਂਦੇ ਹਾਂ ਕਿ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਚੋ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਕੇਜਰੀਵਾਲ ਨੇ ਲੋਕਾਂ ਨੂੰ ਦਿੱਤੀ ਇਹ ਸਲਾਹ
ਪੰਜਾਬ ਚੋ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਕੇਜਰੀਵਾਲ ਨੇ ਲੋਕਾਂ ਨੂੰ ਦਿੱਤੀ ਇਹ ਸਲਾਹ

ਇਸ ਸਬੰਧੀ ਸੀਐੱਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਸੀ ਕਿ ਭਗਤ ਸਿੰਘ ਜੀ ਦੇ ਸ਼ਹੀਦੀ ਦਿਨ 'ਤੇ ਅਸੀਂ anti-corruption ਹੈਲਪਲਾਈਨ ਨੰਬਰ ਜਾਰੀ ਕਰਾਂਗੇ। ਉਹ ਮੇਰਾ ਨਿੱਜੀ ਵਟਸਐਪ ਨੰਬਰ ਹੋਵੇਗਾ।

ਜੇ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗੇ, ਉਸਦੀ ਵੀਡੀਓ/ਆਡੀਓ ਰਿਕਾਰਡਿੰਗ (Video / audio recording) ਕਰਕੇ ਮੈਨੂੰ ਭੇਜ ਦੇਣਾ। ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ। ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨਹੀਂ ਚੱਲੇਗਾ।

ਇਹ ਵੀ ਪੜ੍ਹੋ:- ਵੱਡੀ ਖ਼ਬਰ: ਸੀਐੱਮ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ਼ ਕੀਤਾ ਇਹ ਵੱਡਾ ਐਲਾਨ

Last Updated :Mar 17, 2022, 5:06 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.