ETV Bharat / bharat

Flight Passenger Got Threat: ਦਿੱਲੀ ਹਵਾਈ ਅੱਡੇ 'ਤੇ ਖਾਲਿਸਤਾਨੀ ਸਮਰਥਕਾਂ ਨੇ ਯਾਤਰੀ ਨੂੰ ਫੋਨ 'ਤੇ ਦਿੱਤੀ ਧਮਕੀ, ਫੈਲੀ ਸਨਸਨੀ

author img

By

Published : Mar 26, 2023, 9:04 AM IST

Khilastan supporters threaten passengers on phone at Delhi airport
ਦਿੱਲੀ ਹਵਾਈ ਅੱਡੇ 'ਤੇ ਖਿਲਾਸਤਾਨ ਸਮਰਥਕਾਂ ਵੱਲੋਂ ਯਾਤਰੀ ਨੂੰ ਫੋਨ 'ਤੇ ਧਮਕੀ, ਫੈਲੀ ਸਨਸਨੀ

ਦਿੱਲੀ ਵਿਖੇ ਇਕ ਯਾਤਰੀ ਨੂੰ ਧਮਕੀ ਭਰੀ ਕਾਲ ਆਈ ਹੈ, ਜਿਸ 'ਚ ਖਾਲਿਸਤਾਨੀ ਸਮਰਥਕ ਦਿੱਲੀ ਦੇ ਪ੍ਰਗਤੀ ਮੈਦਾਨ 'ਤੇ ਕਬਜ਼ਾ ਕਰਨ ਦੀ ਗੱਲ ਕਰ ਰਹੇ ਹਨ। ਨਾਲ ਹੀ ਇਹ ਵੀ ਕਿਹਾ ਗਿਆ ਕਿ ਭਾਰਤ ਦੇ ਝੰਡੇ ਨੂੰ ਹੇਠਾਂ ਉਤਾਰ ਕੇ ਉਥੇ ਖਾਲਿਸਤਾਨੀ ਝੰਡਾ ਲਗਾਇਆ ਜਾਵੇਗਾ। ਇਸ ਸਬੰਧੀ ਵਿਸ਼ੇਸ਼ ਸੈੱਲ ਨੂੰ ਅਲਰਟ ਕਰ ਦਿੱਤਾ ਗਿਆ ਹੈ।

ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਹਵਾਈ ਯਾਤਰੀ ਨੂੰ ਫੋਨ 'ਤੇ ਧਮਕੀ ਭਰੀ ਆਡੀਓ ਕਾਲ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਰਿਕਾਰਡ ਕੀਤੀ ਕਾਲ 'ਚ ਖਾਲਿਸਤਾਨੀ ਸਮਰਥਕ ਦਿੱਲੀ ਦੇ ਪ੍ਰਗਤੀ ਮੈਦਾਨ 'ਤੇ ਕਬਜ਼ਾ ਕਰਨ ਦੀ ਗੱਲ ਕਰ ਰਹੇ ਹਨ। ਕਾਲਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਾਰਤ ਦੇ ਕੌਮੀ ਝੰਡੇ ਨੂੰ ਹੇਠਾਂ ਉਤਾਰ ਕੇ ਉਥੇ ਖਾਲਿਸਤਾਨ ਦੇ ਝੰਡੇ ਲਾਏ ਜਾਣਗੇ।

ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਖਿਲਾਫ ਵੀ ਇਤਰਾਜ਼ਯੋਗ ਬਿਆਨ : ਹਵਾਈ ਯਾਤਰੀ ਨੇ ਏਅਰਪੋਰਟ ਪੁਲਿਸ ਨੂੰ ਦੱਸਿਆ ਕਿ ਖਾਲਿਸਤਾਨੀ ਸਮਰਥਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਵੀ ਇਤਰਾਜ਼ਯੋਗ ਬਿਆਨ ਦੇ ਰਹੇ ਹਨ। ਉਨ੍ਹਾਂ ਅੰਮ੍ਰਿਤਪਾਲ ਦਾ ਵੀ ਜ਼ਿਕਰ ਕੀਤਾ। ਇਸ ਤੋਂ ਬਾਅਦ ਦਿੱਲੀ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 153/153ਏ ਅਤੇ 505 ਦੇ ਤਹਿਤ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਡੀਸੀਪੀ ਏਅਰਪੋਰਟ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਹਵਾਈ ਯਾਤਰੀ ਨੂੰ ਪਹਿਲਾਂ ਤੋਂ ਰਿਕਾਰਡ ਕੀਤੀ ਆਡੀਓ ਕਾਲ ਮਿਲੀ ਹੈ। ਇਸ ਮਾਮਲੇ ਦੀ ਜਾਂਚ ਸਪੈਸ਼ਲ ਸੈੱਲ ਨੂੰ ਸੌਂਪੀ ਗਈ ਹੈ।

ਇਹ ਵੀ ਪੜ੍ਹੋ : Jathedar Harpreet Singh on Amritpal: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ, ਸਰਕਾਰ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ

ਦੱਸ ਦੇਈਏ ਕਿ ਪੰਜਾਬ ਦੇ ਅਜਨਾਲਾ ਮਾਮਲੇ 'ਚ ਲੋੜੀਂਦਾ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਇਨ੍ਹੀਂ ਦਿਨੀਂ ਚਰਚਾ 'ਚ ਹੈ। ਉਹ 18 ਮਾਰਚ ਤੋਂ ਫਰਾਰ ਹੈ। ਉਸ ਦਾ ਆਖਰੀ ਟਿਕਾਣਾ ਹਰਿਆਣਾ ਸੀ। ਹੁਣ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਅੰਮ੍ਰਿਤਪਾਲ ਦਿੱਲੀ ਵਿੱਚ ਲੁਕਿਆ ਹੋ ਸਕਦਾ ਹੈ। ਪੁਲਸ ਦੀਆਂ ਕਈ ਟੀਮਾਂ ਉਸ ਦੀ ਭਾਲ 'ਚ ਛਾਪੇਮਾਰੀ ਕਰ ਰਹੀਆਂ ਹਨ। ਇਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਅੰਮ੍ਰਿਤਪਾਲ ਸਿੰਘ ਖਿਲਾਫ ਥਾਣਾ ਸਦਰ 'ਚ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਸ ਦੀ ਕੁੱਟਮਾਰ ਕੀਤੀ ਗਈ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਤੂਫ਼ਾਨ ਨੂੰ ਗ੍ਰਿਫ਼ਤਾਰ ਕੀਤਾ ਸੀ। ਬਾਅਦ 'ਚ ਅੰਮ੍ਰਿਤਪਾਲ ਨੇ ਤੂਫਾਨ ਖਿਲਾਫ ਦਰਜ ਕੇਸ ਵਾਪਸ ਲੈਣ ਦੀ ਚਿਤਾਵਨੀ ਦਿੰਦੇ ਹੋਏ ਸਮਰਥਕਾਂ ਨਾਲ ਹੰਗਾਮਾ ਕੀਤਾ।

ਇਹ ਵੀ ਪੜ੍ਹੋ : Action on Khalistan Supporters: ਵਿਦੇਸ਼ਾਂ 'ਚ ਬੈਠੇ ਖਾਲਿਸਤਾਨ ਸਮਰਥਕਾਂ ਖ਼ਿਲਾਫ਼ ਕਾਰਵਾਈ ਨੂੰ ਸਿਆਸੀ ਆਗੂਆਂ ਨੇ ਦੱਸਿਆ ਸਹੀ

ਖਾਲਿਸਤਾਨ ਸਮਰਥਕਾਂ ਵਿਰੁੱਧ ਸਰਕਾਰ ਦੀ ਕਾਰਵਾਈ : ਅੰਮ੍ਰਿਤਪਾਲ ਕਾਂਡ ਤੋਂ ਬਾਅਦ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਲਗਾਤਾਰ ਇੱਕ ਜਾਂ ਦੂਜੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਖ਼ਬਰ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਖਾਲਿਸਤਾਨ ਸਮਰਥਕਾਂ ਦੇ ਪਾਸਪੋਰਟਾਂ ਸਬੰਧੀ ਜਾਣਕਾਰੀ ਮੰਗੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਕਾਰਵਾਈ ਨਾਲ ਸਰਕਾਰ ਉਨ੍ਹਾਂ ਲੋਕਾਂ 'ਤੇ ਸ਼ਿਕੰਜਾ ਕੱਸ ਸਕਦੀ ਹੈ ਜੋ ਵਿਦੇਸ਼ਾਂ 'ਚ ਬੈਠੇ ਜੋ ਲੋਕ ਖਾਲਿਸਤਾਨ ਨੂੰ ਲੈ ਕੇ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਨ੍ਹਾਂ ਉਤੇ ਨਕੇਲ ਕੱਸੀ ਜਾ ਸਕੇ। ਕੇਂਦਰ ਸਰਕਾਰ ਅਜਿਹੇ ਲੋਕਾਂ ਦੇ ਪਾਸਪੋਰਟ ਰੱਦ ਕਰ ਸਕਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.