ETV Bharat / bharat

Kisan Andolan: ਕਿਸਾਨ ਅੰਦੋਲਨ ਮੁਲਤਵੀ, ਸਿੰਘੂ ਬਾਰਡਰ ਤੋਂ ਟੈਂਟ ਹੱਟਣੇ ਹੋਏ ਸ਼ੁਰੂ

author img

By

Published : Dec 9, 2021, 2:39 PM IST

Updated : Dec 9, 2021, 3:21 PM IST

ਸਿੰਘੂ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਵਿੱਚ ਅੰਦੋਲਨ (Farmers Protest Postponed) ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ। 11 ਦਸੰਬਰ ਨੂੰ ਕਿਸਾਨ ਘਰ ਵਾਪਸੀ ਕਰਨਗੇ।

ਕਿਸਾਨ ਅੰਦੋਲਨ ਮੁਲਤਵੀ
ਕਿਸਾਨ ਅੰਦੋਲਨ ਮੁਲਤਵੀ

ਸੋਨੀਪਤ: ਪਿਛਲੇ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਆਖਰਕਾਰ ਕਿਸਾਨਾਂ ਵੱਲੋਂ ਮੁਲਤਵੀ ਕਰਨ ਦਾ (Farmers Protest Postponed) ਐਲਾਨ ਕਰ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ (SKM) ਦੀ ਸਿੰਘੂ ਬਾਰਡਰ 'ਤੇ ਹੋਈ ਮੀਟਿੰਗ 'ਚ ਕਿਸਾਨ ਅੰਦੋਲਨ ਖਤਮ ਕਰਨ 'ਤੇ ਸਹਿਮਤੀ ਬਈ ਹੈ। ਸੰਯੁਕਤ ਕਿਸਾਨ ਮੋਰਚੇ ਨੇ ਬੁੱਧਵਾਰ ਨੂੰ ਸਰਕਾਰ ਦੇ ਸੋਧੇ ਪ੍ਰਸਤਾਵ ਨੂੰ ਰਸਮੀ ਸਹਿਮਤੀ ਦਿੱਤੀ ਸੀ। ਉਦੋਂ ਤੋਂ ਹੀ ਕਿਆਸ ਅਰਾਈਆਂ ਲਗਾਈਆਂ ਜਾ ਰਿਹਾ ਸੀ ਕਿ ਕਿਸਾਨ ਵੀਰਵਾਰ ਦੀ ਮੀਟਿੰਗ ਤੋਂ ਬਾਅਦ ਅੰਦੋਲਨ ਖਤਮ ਕਰਨ ਦਾ ਐਲਾਨ ਕਰ ਸਕਦੇ ਹਨ। ਸਿੰਘੂ ਬਾਰਡਰ 'ਤੇ ਹੋਈ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 'ਚ ਆਖਰਕਾਰ ਅੰਦੋਲਨ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਕਿਸਾਨ ਅੰਦੋਲਨ ਮੁਲਤਵੀ

ਸੰਯੁਕਤ ਕਿਸਾਨ ਮੋਰਚਾ ਨੇ 11 ਦਸੰਬਰ ਨੂੰ ਘਰ ਵਾਪਸੀ ਦਾ ਫੈਸਲਾ ਕੀਤਾ ਹੈ। ਇਸ ਦਿਨ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਣਗੇ ਅਤੇ ਜਸ਼ਨ ਜਲੂਸ ਕੱਢਣਗੇ। ਇਸ ਤੋਂ ਇਲਾਵਾ 15 ਦਸੰਬਰ ਨੂੰ ਸਮੀਖਿਆ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ ਦੀ ਸਫ਼ਲਤਾ ਅਤੇ ਅਸਫਲਤਾ ਬਾਰੇ ਚਰਚਾ ਕੀਤੀ ਜਾਵੇਗੀ। ਅੰਦੋਲਨ ਨੂੰ ਮੁਅੱਤਲ ਕਰਨ ਦੇ ਐਲਾਨ ਨਾਲ, ਕਿਸਾਨ ਵੀ ਬਾਰਡਰ ਤੋਂ ਆਪਣਾ ਸਾਮਾਨ ਇੱਕਠਾ (Farmers vacating kundli border) ਕਰ ਰਹੇ ਹਨ। ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਕਿਸਾਨਾਂ ਦੀਆਂ ਕਈ ਵੱਡੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਕਿਸਾਨ ਇਸ ਨੂੰ ਆਪਣੀ ਜਿੱਤ ਵਜੋਂ ਦੇਖ ਰਹੇ ਹਨ।

ਬੁੱਧਵਾਰ ਨੂੰ ਸਿੰਘੂ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਰਾਕੇਸ਼ ਟਿਕੈਤ ਸਮੇਤ ਕਈ ਵੱਡੇ ਕਿਸਾਨ ਆਗੂ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਮ੍ਰਿਤਕ ਕਿਸਾਨਾਂ ਨੂੰ ਮੁਆਵਜ਼ਾ ਦੇਣ, ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਸਮੇਤ ਪ੍ਰਮੁੱਖ ਮੰਗਾਂ ’ਤੇ ਵਿਚਾਰ ਕਰਨ ਮਗਰੋਂ ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਦੇ ਪ੍ਰਸਤਾਵ ’ਤੇ ਸਹਿਮਤੀ ਪ੍ਰਗਟਾਈ। ਇਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਦੇ ਅਧਿਕਾਰਤ ਪੱਤਰ ਦਾ ਹਵਾਲਾ ਦਿੰਦੇ ਹੋਏ ਵੀਰਵਾਰ ਤੱਕ ਕਿਸਾਨ ਅੰਦੋਲਨ ਜਾਰੀ ਰੱਖਣ ਦਾ ਫੈਸਲਾ ਕੀਤਾ ਸੀ। ਕਿਸਾਨਾਂ ਨੇ ਕਿਹਾ ਕਿ ਸਰਕਾਰ ਨੇ ਸਾਡੀਆਂ ਮੰਗਾਂ ਮੰਨ ਕੇ ਸਰਕਾਰੀ ਪੱਤਰਾਂ ਦੇ ਰੂਪ ਵਿੱਚ ਭੇਜ ਦਿੱਤੀਆਂ ਹਨ। ਅੱਜ ਵੀਰਵਾਰ ਨੂੰ ਸਰਕਾਰ ਨੇ ਅਧਿਕਾਰਤ ਪੱਤਰ ਪ੍ਰਵਾਨ ਕਰਦਿਆਂ ਇਹ ਮੰਗਾਂ ਕਿਸਾਨਾਂ ਨੂੰ ਭੇਜ ਦਿੱਤੀਆਂ ਹਨ।

ਇਹ ਵੀ ਪੜੋ: ਕਿਸਾਨ ਅੰਦੋਲਨ ਮੁਲਤਵੀ, ਸੁਣੋ ਕਿਸਾਨ ਨੇਤਾ ਤੋਂ ਕਦੋਂ ਹੋਵੇਗੀ ਘਰ ਵਾਪਸੀ

Last Updated : Dec 9, 2021, 3:21 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.