ETV Bharat / bharat

ਕਿਸਾਨ ਮਹਾਪੰਚਾਇਤ ਨੂੰ ਲੈਕੇ ਛੱਤੀਸਗੜ੍ਹ ਦੇ CM ਭੁਪੇਸ਼ ਬਘੇਲ ਦਾ ਵੱਡਾ ਬਿਆਨ

author img

By

Published : Sep 14, 2021, 7:33 PM IST

ਮੁੱਖ ਮੰਤਰੀ ਭੁਪੇਸ਼ ਬਘੇਲ (CM Bhupesh Baghel) ਨੇ ਛੱਤੀਸਗੜ੍ਹ ਵਿੱਚ ਕਿਸਾਨਾਂ ਵੱਲੋਂ ਕੀਤੀ ਜਾਣ ਵਾਲੀ ਕਿਸਾਨ ਮਹਾਪੰਚਾਇਤ (Kisan Mahapanchayat) ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਸਰਕਾਰ ਦੇ ਸਾਹਮਣੇ ਕਿਸਾਨਾਂ ਦੇ ਹਿੱਤਾਂ ਨੂੰ ਰੱਖਣ ਦਾ ਅੰਦੋਲਨ ਹੈ। ਇਸ ਲਈ ਉਹ ਇਸਦਾ ਸਮਰਥਨ ਕਰ ਰਹੇ ਹਨ।

ਕਿਸਾਨਾਂ ਮਹਾਪੰਚਾਇਤ ਨੂੰ ਲੈਕੇ ਛੱਤੀਸਗੜ੍ਹ ਦੇ CM ਭੁਪੇਸ਼ ਬਘੇਲ ਦਾ ਵੱਡਾ ਬਿਆਨ
ਕਿਸਾਨਾਂ ਮਹਾਪੰਚਾਇਤ ਨੂੰ ਲੈਕੇ ਛੱਤੀਸਗੜ੍ਹ ਦੇ CM ਭੁਪੇਸ਼ ਬਘੇਲ ਦਾ ਵੱਡਾ ਬਿਆਨ

ਛੱਤੀਸਗੜ੍ਹ: ਦੇਸ਼ ਭਰ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਹੌਲੀ-ਹੌਲੀ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਭੁਪੇਸ਼ ਬਘੇਲ (CM Bhupesh Baghel) ਨੇ ਛੱਤੀਸਗੜ੍ਹ ਦੇ ਰਾਜਿਮ ਵਿੱਚ 28 ਸਤੰਬਰ ਨੂੰ ਹੋਣ ਵਾਲੀ ਕਿਸਾਨ ਮਹਾਪੰਚਾਇਤ (Kisan Mahapanchayat) ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ- ਕਿਸਾਨ ਆਗੂ ਇੱਥੇ ਆ ਰਹੇ ਹਨ, ਉਨ੍ਹਾਂ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਜੇ ਉਹ ਸਮਰਥਨ ਮੰਗਦੇ ਹਨ ਤਾਂ ਉਹ ਸਮਰਥਨ ਜ਼ਰੂਰ ਦੇਣਗੇ। ਮੁੱਖ ਮੰਤਰੀ ਕਿਲ੍ਹਾ ਉਤਈ ਲਈ ਰਵਾਨਾ ਹੋਣ ਤੋਂ ਪਹਿਲਾਂ ਰਾਏਪੁਰ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ- ਜੋ ਅੰਦੋਲਨ ਦਿੱਲੀ ਵਿੱਚ ਚੱਲ ਰਿਹਾ ਸੀ ਉਹ ਸਭ ਤੋਂ ਪਹਿਲਾਂ ਸਾਡੇ ਕੌਂਮੀ ਆਗੂ ਰਾਹੁਲ ਗਾਂਧੀ (Rahul Gandhi) ਨੇ ਸ਼ੁਰੂ ਕੀਤਾ ਸੀ। ਪੰਜਾਬ ਅਤੇ ਹਰਿਆਣਾ ਵਿੱਚ, ਉਨ੍ਹਾਂ ਟਰੈਕਟਰ ਦੁਆਰਾ ਯਾਤਰਾ ਕੀਤੀ। ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਲਗਾਤਾਰ ਕਿਸਾਨ ਮਹਾਪੰਚਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਲਗਾਤਾਰ ਅੰਦੋਲਨ ਕਰ ਰਹੇ ਹਨ। ਉਨ੍ਹਾਂ ਨੇ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕੀਤਾ ਹੈ। ਜੇ ਕਿਸਾਨ ਆਗੂ ਛੱਤੀਸਗੜ੍ਹ ਆ ਰਹੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ।

ਕਿਸਾਨ ਮਹਾਪੰਚਾਇਤ ਨੂੰ ਲੈਕੇ ਛੱਤੀਸਗੜ੍ਹ ਦੇ CM ਭੁਪੇਸ਼ ਬਘੇਲ ਦਾ ਵੱਡਾ ਬਿਆਨ

ਛੱਤੀਸਗੜ੍ਹ ਦੇ ਰਜਿਮ ਵਿੱਚ ਕਿਸਾਨ ਮਹਾਪੰਚਾਇਤ 28 ਸਤੰਬਰ ਨੂੰ ਹੋਵੇਗੀ। ਇਸ ਕਾਰਨ ਸੂਬੇ ਵਿੱਚ ਵੀ ਕਿਤੇ ਨਾ ਕਿਤੇ ਸਿਆਸਤ ਗਰਮਾ ਗਈ ਹੈ। ਜੇਕਰ ਕਿਸਾਨ ਜਥੇਬੰਦੀ ਦੀ ਮੰਨੀਏ ਤਾਂ ਇਸ ਕਿਸਾਨ ਮਹਾਪੰਚਾਇਤ ਵਿੱਚ 10,000 ਤੋਂ ਵੱਧ ਕਿਸਾਨਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ, ਇਸਦੇ ਲਈ ਲਗਾਤਾਰ ਪਿੰਡਾਂ ਵਿੱਚ ਮੀਟਿੰਗਾਂ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ:ਛਪਾਰ ਮੇਲੇ ’ਚ ਸਿਆਸੀ ਕਾਨਫਰੰਸਾਂ ਨੂੰ ਲੈ ਕੇ ਮੱਚਿਆ ਘੜਮੱਸ !

ETV Bharat Logo

Copyright © 2024 Ushodaya Enterprises Pvt. Ltd., All Rights Reserved.