ETV Bharat / bharat

ਸੈਲਜਾ ਕੁਮਾਰੀ ਨੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕੀਤੀ ਮੰਗ

author img

By

Published : Jun 5, 2022, 6:23 PM IST

ਸੈਲਜਾ ਕੁਮਾਰੀ ਨੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ
ਸੈਲਜਾ ਕੁਮਾਰੀ ਨੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ

ਕੁਮਾਰੀ ਸ਼ੈਲਜਾ ਨੇ ਐਤਵਾਰ ਨੂੰ ਸਿੱਧੂ ਮੂਸੇਵਾਲਾ (kumari selja met sidhu moose wala family) ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਗਾਇਕ ਸਰਦਾਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ 'ਤੇ ਦੁੱਖ ਪ੍ਰਗਟ ਕੀਤਾ।

ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਨੇ ਐਤਵਾਰ ਨੂੰ ਸਿੱਧੂ ਮੂਸੇਵਾਲਾ (kumari selja met sidhu moose wala family) ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਗਾਇਕ ਸਰਦਾਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ 'ਤੇ ਦੁੱਖ ਪ੍ਰਗਟ ਕੀਤਾ। ਇਸ ਦੌਰਾਨ ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਬਾਅਦ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਇੱਕ ਬਹੁ-ਪੱਖੀ ਕਲਾਕਾਰ ਸੀ। ਉਸ ਨੇ ਛੋਟੀ ਉਮਰ ਵਿਚ ਹੀ ਆਪਣੀ ਪ੍ਰਤਿਭਾ ਅਤੇ ਮਿਹਨਤ ਦੇ ਬਲ 'ਤੇ ਵੱਡਾ ਮੁਕਾਮ ਹਾਸਲ ਕਰ ਲਿਆ।

ਸੈਲਜਾ ਕੁਮਾਰੀ ਨੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ

ਇਸ ਦੌਰਾਨ ਕੁਮਾਰੀ ਸ਼ੈਲਜਾ ਨੇ ਆਮ ਆਦਮੀ ਪਾਰਟੀ 'ਤੇ ਤਿੱਖਾ ਨਿਸ਼ਾਨਾ ਸਾਧਿਆ (selja statement on aam aadmi party) ਸ਼ੈਲਜਾ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸੱਤਾ ਸੰਭਾਲਣ ਤੋਂ ਬਾਅਦ ਪਿਛਲੇ ਦੋ ਮਹੀਨਿਆਂ 'ਚ ਕਈ ਲੋਕਾਂ ਦੇ ਕਤਲ ਹੋ ਚੁੱਕੇ ਹਨ। ਮਸ਼ਹੂਰ ਗਾਇਕ ਦਾ ਸ਼ਰੇਆਮ ਕਤਲ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦੀ ਜਿਉਂਦੀ ਜਾਗਦੀ ਮਿਸਾਲ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਅਮਨ-ਕਾਨੂੰਨ ਬਣਾਉਣ ਅਤੇ ਅਪਰਾਧੀਆਂ 'ਤੇ ਸ਼ਿਕੰਜਾ ਕੱਸਣ 'ਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ।

ਸੈਲਜਾ ਕੁਮਾਰੀ ਨੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ
ਸੈਲਜਾ ਕੁਮਾਰੀ ਨੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ

ਕੁਮਾਰੀ ਸ਼ੈਲਜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਤਲ ਤੋਂ ਇੱਕ ਦਿਨ ਪਹਿਲਾਂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈ ਲਈ ਸੀ। ਪੰਜਾਬ ਸਰਕਾਰ ਨੇ 400 ਤੋਂ ਵੱਧ ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਅਤੇ ਫਿਰ ਉਨ੍ਹਾਂ ਦੇ ਨਾਂ ਜਨਤਕ ਕਰ ਦਿੱਤੇ ਗਏ। ਅਜਿਹਾ ਸਿਆਸੀ ਲਾਹਾ ਲੈਣ ਦੇ ਮਕਸਦ ਨਾਲ ਕੀਤਾ ਗਿਆ ਸੀ। ਅਜਿਹਾ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਅਪਰਾਧੀਆਂ ਨੂੰ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਅਤੇ ਉਸਦੇ ਪਰਿਵਾਰ ਨੂੰ ਜਲਦੀ ਤੋਂ ਜਲਦੀ ਇਨਸਾਫ਼ ਮਿਲਣਾ ਚਾਹੀਦਾ ਹੈ। ਸਰਕਾਰ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ: Happy Birthday CM Yogi: ਬਰੇਲੀ ਵਿੱਚ ਦੁਨੀਆ ਦਾ ਸਭ ਤੋਂ ਉੱਚਾ ਕੇਕ ਕੱਟ ਕੇ ਮਨਾਇਆ ਜਾਵੇਗਾ ਸੀਐਮ ਯੋਗੀ ਦਾ ਜਨਮ ਦਿਨ

ETV Bharat Logo

Copyright © 2024 Ushodaya Enterprises Pvt. Ltd., All Rights Reserved.