ਲਖੀਮਪੁਰ ਖੀਰੀ ਮਾਮਲਾ: ਆਸ਼ੀਸ਼ ਮਿਸ਼ਰਾ ਨਹੀਂ ਹੋਇਆ ਕ੍ਰਾਈਮ ਬ੍ਰਾਂਚ ਅੱਗੇ ਪੇਸ਼

author img

By

Published : Oct 8, 2021, 12:31 PM IST

ਆਸ਼ੀਸ਼ ਮਿਸ਼ਰਾ ਨਹੀਂ ਹੋਇਆ ਕ੍ਰਾਈਮ ਬ੍ਰਾਂਚ ਅੱਗੇ ਪੇਸ਼
ਆਸ਼ੀਸ਼ ਮਿਸ਼ਰਾ ਨਹੀਂ ਹੋਇਆ ਕ੍ਰਾਈਮ ਬ੍ਰਾਂਚ ਅੱਗੇ ਪੇਸ਼ ()

ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਸ਼ੁੱਕਰਵਾਰ ਨੂੰ ਪੁਲਿਸ ਲਾਈਨ ਨਹੀਂ ਪਹੁੰਚੇ, ਜਿੱਥੇ ਉਨ੍ਹਾਂ ਨੂੰ ਲਖੀਮਪੁਰ ਹਿੰਸਾ ਮਾਮਲੇ ਵਿੱਚ ਪੁੱਛਗਿੱਛ ਲਈ ਸਵੇਰੇ 10 ਵਜੇ ਬੁਲਾਇਆ ਗਿਆ ਸੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।

ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼): ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਸ਼ੁੱਕਰਵਾਰ ਨੂੰ ਪੁਲਿਸ ਲਾਈਨ ਨਹੀਂ ਪਹੁੰਚੇ, ਜਿੱਥੇ ਉਨ੍ਹਾਂ ਨੂੰ ਲਖੀਮਪੁਰ ਹਿੰਸਾ ਮਾਮਲੇ ਵਿੱਚ ਪੁੱਛਗਿੱਛ ਲਈ ਸਵੇਰੇ 10 ਵਜੇ ਬੁਲਾਇਆ ਗਿਆ ਸੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।

ਸੂਤਰਾਂ ਨੇ ਦੱਸਿਆ ਕਿ ਪੁਲਿਸ ਨੇ ਆਸ਼ੀਸ਼ ਨੂੰ ਸਵੇਰੇ 10 ਵਜੇ ਬੁਲਾਇਆ ਸੀ ਪਰ ਉਹ ਅਜੇ ਤੱਕ ਨਹੀਂ ਪਹੁੰਚਿਆ। ਜਾਂਚ ਟੀਮ ਦੀ ਅਗਵਾਈ ਕਰ ਰਹੇ ਡਿਪਟੀ ਇੰਸਪੈਕਟਰ ਜਨਰਲ (ਹੈੱਡਕੁਆਰਟਰ) ਉਪੇਂਦਰ ਅਗਰਵਾਲ ਸਮੇਂ ਸਿਰ ਦਫਤਰ ਪਹੁੰਚ ਗਏ ਹਨ। ਦੋ ਲੋਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਨੂੰ ਲਖੀਮਪੁਰ ਖੀਰੀ ਦੇ ਸਬੰਧ ਵਿੱਚ ਪੇਸ਼ ਹੋਣ ਲਈ ਕਿਹਾ।

ਘਟਨਾ 'ਚ ਐਤਵਾਰ ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ। ਆਸ਼ੀਸ਼ ਨੂੰ ਸ਼ੁੱਕਰਵਾਰ ਸਵੇਰੇ 10 ਵਜੇ ਪੁਲਿਸ ਲਾਈਨ ਆਉਣ ਲਈ ਕਿਹਾ ਗਿਆ। ਇਸ ਸੰਬੰਧ ਵਿੱਚ ਇੱਕ ਨੋਟਿਸ ਉਸਦੀ ਰਿਹਾਇਸ਼ ਦੇ ਬਾਹਰ ਚਿਪਕਾਇਆ ਗਿਆ ਸੀ

ਇਹ ਸੀ ਮਾਮਲਾ

ਕਿਸਾਨਾਂ ਵੱਲੋਂ ਦੱਸਿਆ ਜਾ ਰਿਹਾ ਕਿ ਉਹ ਧਰਨਾ ਖਤਮ ਕਰਕੇ ਵਾਪਿਸ ਆ ਰਹੇ ਸਨ ਮੰਤਰੀ ਦੇ ਬੇਟੇ ਨੇ ਕਿਸਾਨਾਂ ਦੇ ਗੱਡੀ ਝੜਾ ਦਿੱਤੀ ਸੀ ਕਿਸਾਨਾਂ ਨੇ ਦਾਅਵਾ ਕੀਤਾ ਸੀ ਕਿ ਅਸ਼ੀਸ਼ ਮਿਸ਼ਰਾ ਕਾਫਲੇ ਦੇ ਵਾਹਨ ਵਿੱਚ ਸਨ। ਹਾਲਾਂਕਿ ਆਸ਼ੀਸ਼ ਅਤੇ ਉਸ ਦੇ ਪਿਤਾ ਅਜੈ ਮਿਸ਼ਰਾ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਪੁਲਿਸ ਨੇ ਮੰਤਰੀ ਦੇ ਬੇਟੇ ਅਤੇ ਹੋਰਾਂ ਵਿਰੁੱਧ ਦਰਜ ਐਫਆਈਆਰ ਦੀ ਜਾਂਚ ਲਈ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਉਪੇਂਦਰ ਅਗਰਵਾਲ ਦੀ ਅਗਵਾਈ ਵਿੱਚ ਨੌਂ ਮੈਂਬਰੀ ਟੀਮ ਦਾ ਗਠਨ ਕੀਤਾ ਸੀ।

ਸੂਤਰਾਂ ਦੇ ਹਵਾਲੇ ਨਾਲ ਦੱਸਿਆ ਜਾ ਰਿਹਾ ਹੈ ਕਿ ਆਸ਼ੀਸ਼ ਨੇਪਾਲ ਸਰਹੱਦ ਦੇ ਨੇੜੇ ਕਿਤੇ ਲੁਕਿਆ ਹੋਇਆ ਹੈ। ਦਰਅਸਲ, ਕੱਲ੍ਹ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਜਵਾਬ-ਸੰਮਨ ਦੇ ਬਾਅਦ, ਯੂਪੀ ਪੁਲਿਸ ਆਸ਼ੀਸ਼ ਦੇ ਮਾਮਲੇ ਸਰਗਰਮ ਦਿਖਾਈ ਦੇਣ ਲੱਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.