ETV Bharat / bharat

Coronavirus Update : ਦੇਸ਼ 'ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦਾ ਅੰਕੜਾ 23 ਹਜ਼ਾਰ ਤੋਂ ਪਾਰ, 11 ਮੌਤਾਂ, ਪੰਜਾਬ 'ਚ ਕੋਰੋਨਾ ਦੇ 100 ਮਾਮਲੇ ਦਰਜ

author img

By

Published : Apr 6, 2023, 8:57 AM IST

Coronavirus Update, Coronavirus
Coronavirus Update

Coronavirus Update : ਪਿਛਲੇ 24 ਘੰਟਿਆਂ ਵਿੱਚ ਭਾਰਤ 'ਚ ਕੋਰੋਨਾਵਾਇਰਸ ਦੇ ਕੁੱਲ 23,091 ਐਕਟਿਵ ਮਾਮਲੇ ਦਰਜ ਹੋਏ। ਦੂਜੇ ਪਾਸੇ, ਪੰਜਾਬ ਵਿੱਚ ਕੋਰੋਨਾਵਾਇਰਸ ਦੇ ਬੁੱਧਵਾਰ ਨੂੰ 100 ਨਵੇਂ ਮਾਮਲੇ ਦਰਜ ਹੋਏ, ਜਦਕਿ 437 ਕੋਰੋਨਾ ਮਾਮਲੇ ਐਕਟਿਵ ਦਰਜ ਹੋਏ ਹਨ।

ਨਵੀਂ ਦਿੱਲੀ / ਪੰਜਾਬ : ਭਾਰਤ ਵਿੱਚ ਕੋਰੋਨਾਵਾਇਰਸ ਦੇ ਐਕਟਿਵ ਮਾਮਲੇ ਲਗਾਤਾਰ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਨੇ ਅੰਕੜੇ ਜਾਰੀ ਕੀਤੇ ਹਨ। ਭਾਰਤ ਵਿੱਚ ਕੋਵਿਡ-19 ਦੇ 4,431 ਨਵੇਂ ਮਾਮਲੇ ਦਰਜ ਹੋਏ ਹਨ। ਇਸ ਨਾਲ ਬੁੱਧਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 47, 33, 719 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵੀ 23 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 2,508 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ। ਦੱਸ ਦਈਏ ਕਿ ਕੋਰੋਨਾਵਾਇਰਸ ਨਾਲ, ਬੁੱਧਵਾਰ ਨੂੰ 11 ਮੌਤਾਂ ਦਰਜ ਹੋਈਆਂ ਹਨ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਬੁੱਧਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.76 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 79, 712 ਦਰਜ ਹੋਈ, ਜਦਕਿ ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 3.38 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 2.79 ਫੀਸਦੀ ਉੱਤੇ ਹੀ ਬਣੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,66,16, 373 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 1,31, 086 ਨਮੂਨੇ ਲਏ ਹਨ।

Coronavirus Update
Coronavirus Update : ਦੇਸ਼ 'ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦਾ ਅੰਕੜਾ 23 ਹਜ਼ਾਰ ਤੋਂ ਪਾਰ, 11 ਮੌਤਾਂ, ਪੰਜਾਬ 'ਚ ਕੋਰੋਨਾ ਦੇ 100 ਮਾਮਲੇ ਦਰਜ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 100 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੋਹਾਲੀ-47, ਹੁਸ਼ਿਆਰਪੁਰ-10, ਲੁਧਿਆਣਾ-10, ਅੰਮ੍ਰਿਤਸਰ-6, ਪਠਾਨਕੋਟ-6, ਕਪੂਰਥਲਾ-5, ਪਟਿਆਲਾ-4, ਜਲੰਧਰ-3, ਸੰਗਰੂਰ-3, ਫਿਰੋਜ਼ਪੁਰ-2, ਬਠਿੰਡਾ-1, ਗੁਰਦਾਸਪੁਰ-1, ਮਾਨਸਾ-1 ਅਤੇ ਮੋਗਾ ਤੋਂ 1 ਮਾਮਲੇ ਦਰਜ ਹੋਏ ਹਨ।

ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵਿਟੀ ਦਰ 4.10 ਫੀਸਦੀ ਦਰਜ ਹੋਈ ਹੈ। ਦੂਜੇ ਪਾਸੇ, 7 ਮਰੀਜ ਆਕਸੀਜਨ ਸਪੋਰਟ 'ਤੇ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਬੁੱਧਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 64 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ, ਇਨ੍ਹਾਂ ਚੋਂ ਅੰਮ੍ਰਿਤਸਰ-8, ਬਰਨਾਲਾ-1, ਫਿਰੋਜ਼ਪੁਰ-5, ਫਤਿਹਗੜ੍ਹ ਸਾਹਿਬ-2, ਗੁਰਦਾਸਪੁਰ-1, ਹੁਸ਼ਿਆਰਪੁਰ-3, ਜਲੰਧਰ-13, ਕਪੂਰਥਲਾ-3, ਲੁਧਿਆਣਾ-5, ਮੋਗਾ-2, ਪਠਾਨਕੋਟ-1, ਪਟਿਆਲਾ-1, ਰੋਪੜ-3, ਸੰਗਰੂਰ-2 ਅਤੇ ਮੋਹਾਲੀ-16 ਤੋਂ ਕੋਰੋਨਾਵਾਇਰਸ ਪੀੜਤਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਚੋਂ ਛੁੱਟੀ ਮਿਲ ਚੁੱਕੀ ਹੈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁੱਧਵਾਰ 05 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 86, 548 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 497 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,521 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 590 ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ਇਹ ਵੀ ਪੜ੍ਹੋ: Veteran Craft Artist To PM Modi: ਪਦਮ ਪੁਰਸਕਾਰ ਮਿਲਣ ਤੋਂ ਬਾਅਦ ਕਾਦਰੀ ਨੇ ਪੀਐਮ ਨੂੰ ਕਿਹਾ- ਤੁਸੀਂ ਮੈਨੂੰ ਗਲਤ ਸਾਬਤ ਕੀਤਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.