ETV Bharat / bharat

Coronavirus Update : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਪਾਜ਼ੀਟਿਵ ਦੇ 266 ਨਵੇਂ ਮਾਮਲੇ, ਪੰਜਾਬ 'ਚ 13

author img

By

Published : Mar 8, 2023, 7:29 AM IST

Coronavirus Update, Coronavirus, Punjab
Coronavirus Update : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਪਾਜ਼ੀਟਿਵ ਦੇ 266 ਨਵੇਂ ਮਾਮਲੇ, ਪੰਜਾਬ 'ਚ 13 ਨਵੇਂ ਮਾਮਲੇ

Coronavirus Update : ਪਿਛਲੇ 24 ਘੰਟਿਆਂ ਵਿੱਚ ਭਾਰਤ 'ਚ ਕੋਰੋਨਾ ਵਾਇਰਸ ਦੇ 266 ਨਵੇਂ ਮਾਮਲੇ ਦਰਜ ਹੋਏ ਹਨ। ਇਸ ਦੇ ਨਾਲ ਹੀ, ਕੋਰੋਨਾ ਦੇ ਐਕਟਿਵ ਕੇਸਾਂ ਵਿੱਚ ਵਾਧਾ ਦਰਜ ਹੋਇਆ। ਜੇਕਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਦੀ ਦੇਖੀਏ, ਤਾਂ ਮੰਗਲਵਾਰ ਨੂੰ ਕੋਰੋਨਾ ਦੇ 13 ਨਵੇਂ ਮਾਮਲੇ ਦਰਜ ਹੋਏ।

ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਨੇ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ ਕੋਰੋਨਾ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਹਨ। ਭਾਰਤ ਵਿੱਚ ਕੋਵਿਡ-19 ਦੇ 281 ਨਵੇਂ ਮਾਮਲੇ ਸਾਹਮਣੇ ਦਰਜ ਹੋਏ, ਜਿਸ ਨਾਲ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 88, 367 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 2,970 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 197 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤ ਚੁੱਕੇ ਹਨ।

ਕੋਰੋਨਾ ਰਿਕਰਵਰੀ ਰੇਟ ਦਰਜ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਮੰਗਲਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 99 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 54, 622 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,64,28,723 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਸੋਮਵਾਰ ਨੂੰ ਕੋਵਿਡ-19 ਲਈ 82,027 ਨਮੂਨਿਆਂ ਦੀ ਜਾਂਚ ਕੀਤੀ ਗਈ।




Coronavirus Update, Coronavirus, Punjab
Coronavirus Update : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਪਾਜ਼ੀਟਿਵ ਦੇ 266 ਨਵੇਂ ਮਾਮਲੇ, ਪੰਜਾਬ 'ਚ 13 ਨਵੇਂ ਮਾਮਲੇ






ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 13 ਨਵੇਂ ਮਾਮਲੇ ਦਰਜ ਹੋਏ ਹਨ, ਜਦਕਿ ਮੰਗਲਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ 18 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ। ਇਨ੍ਹਾਂ ਵਿੱਚ ਫਿਰੋਜ਼ਪੁਰ ਤੋਂ ਇੱਕ, ਗੁਰਦਾਸਪੁਰ ਤੋਂ 10, ਜਲੰਧਰ ਤੋਂ 1, ਲੁਧਿਆਣਾ ਤੋਂ 2, ਮਲੇਰਕੋਟਲਾ ਤੋਂ 1 ਅਤੇ ਪਟਿਆਲਾ ਤੋਂ 3 ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਲੋਕ ਸ਼ਾਮਲ ਹਨ।


13 ਕੋਰੋਨਾ ਦੇ ਨਵੇਂ ਮਾਮਲੇ: ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 13 ਦਰਜ ਕੀਤੀ ਗਈ ਹੈ। ਇਨ੍ਹਾਂ ਚੋਂ ਮੋਹਾਲੀ ਚੋਂ 4, ਪਟਿਆਲਾ ਚੋਂ 2 ਅਤੇ ਕ੍ਰਮਵਾਰ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ ਹੁਸ਼ਿਆਰਪੁਰ, ਲੁਧਿਆਣਾ, ਪਠਾਨਕੋਟ ਤੇ ਰੋਪੜ ਤੋਂ 1-1-1-1-1-1 ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਦਰਜ ਕੀਤੇ ਗਏ।



1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 7 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 711 ਹੋ ਗਈ ਹੈ। ਇਸ ਤੋਂ ਇਲਾਵਾ 42 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 154 ਜਣੇ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ਇਹ ਵੀ ਪੜ੍ਹੋ: No Smoking Day 2023: ਸਾਨੂੰ ਭੋਜਨ ਚਾਹੀਦਾ ਹੈ, ਤੰਬਾਕੂ ਨਹੀਂ ਵਿਸ਼ੇ 'ਤੇ ਮਨਾਇਆ ਜਾਵੇਗਾ ਨੋ ਸਮੋਕਿੰਗ ਡੇਅ, ਜਾਣੋ ਇਤਿਹਾਸ ਅਤੇ ਮਹੱਤਵ

ETV Bharat Logo

Copyright © 2024 Ushodaya Enterprises Pvt. Ltd., All Rights Reserved.