ETV Bharat / bharat

Coronavirus Update : ਸੂਬੇ ਵਿਚ ਕੋਰੋਨਾ ਦੇ 8 ਨਵੇਂ ਮਾਮਲੇ ਦਰਜ, 24 ਘੰਟਿਆਂ 'ਚ 268 ਪਾਜ਼ੀਟਿਵ ਕੇਸ ਆਏ ਸਾਹਮਣੇ

author img

By

Published : Mar 3, 2023, 7:06 AM IST

Updated : Mar 3, 2023, 8:16 AM IST

Coronavirus Update, Corona Positive Case
Coronavirus Update

Coronavirus Update : ਭਾਰਤ ਵਿੱਚ ਕੋਰੋਨਾ ਸਥਿਤੀ ਉੱਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਹੈ। ਪਿਛਲੇ 24 ਘੰਟਿਆਂ ਵਿੱਚ ਭਾਰਤ 'ਚ ਕੋਰੋਨਾ ਵਾਇਰਸ ਦੇ 268 ਨਵੇਂ ਮਾਮਲੇ ਦਰਜ ਹੋਏ ਹਨ, ਇਸ ਦੇ ਨਾਲ ਹੀ, ਕੋਰੋਨਾ ਮੌਤ ਦਾ ਕੋਈ ਅੰਕੜਾ ਦਰਜ ਨਹੀਂ ਹੋਈ। ਜੇਕਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਦੀ ਦੇਖੀਏ, ਤਾਂ ਵੀਰਵਾਰ ਨੂੰ ਅੱਠ ਨਵੇਂ ਕੋਰੋਨਾ ਮਾਮਲੇ ਦਰਜ ਹੋਏ ਹਨ।

ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ ਕੋਰੋਨਾਵਾਇਰਸ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਭਾਰਤ ਵਿੱਚ ਕੋਵਿਡ-19 ਦੇ 268 ਨਵੇਂ ਮਾਮਲੇ ਸਾਹਮਣੇ ਦਰਜ ਹੋਏ, ਜਿਸ ਨਾਲ ਵੀਰਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 86, 879 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 2, 439 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 164 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ।


ਇਲਾਜ ਅਧੀਨ ਕੋਰੋਨਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਵੀਰਵਾਰ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.99 ਫੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 53, 668 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,64,01, 760 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਕੋਵਿਡ-19 ਲਈ 97, 266 ਨਮੂਨਿਆਂ ਦੀ ਜਾਂਚ ਕੀਤੀ ਗਈ।





Coronavirus Update, Corona Positive Case
ਕੋਰੋਨਾ ਅਪਡੇਟ





ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :
ਪਿਛਲੇ 24 ਘੰਟਿਆਂ ਵਿੱਚ ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੱਠ ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ ਇਹ ਵੀ, ਦੱਸ ਦਈਏ ਕਿ ਵੀਰਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਤਿੰਨ, ਫਿਰੋਜ਼ਪੁਰ ਤੋਂ ਇੱਕ, ਲੁਧਿਆਣਾ ਤੋਂ 1 ਅਤੇ ਰੋਪੜ ਤੋਂ 1 ਮਰੀਜ਼ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਬੀਤੇ ਦਿਨ ਵੀ ਕੁੱਲ 39 ਐਕਟਿਵ ਮਾਮਲੇ ਦਰਜ ਕੀਤੇ ਗਏ।

ਕੋਰੋਨਾ ਦੇ 08 ਨਵੇਂ ਮਾਮਲੇ ਦਰਜ : ਪੰਜਾਬ ਵਿੱਚ ਕੋਰਨਾ ਵਾਇਰਸ ਦੇ ਅੱਠ ਪਾਜ਼ੀਟਿਵ ਮਾਮਲੇ ਦਰਜ ਹੋਏ ਹਨ। ਇਨ੍ਹਾਂ ਚੋਂ ਬਠਿੰਡਾ ਤੋਂ ਇੱਕ, ਜਲੰਧਰ ਤੋਂ ਇੱਕ, ਤਰਨਤਾਰਨ ਤੋਂ 1 ਅਤੇ ਪਟਿਆਲਾ ਤੋਂ 5 ਕੋਰੋਨਾ ਪਾਜ਼ੀਟਿਵ ਮਾਮਲੇ ਦਰਜ ਹੋਏ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਕੇਸਾਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਵੀਰਵਾਰ 3 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 679 ਹੋ ਗਈ ਹੈ। ਇਸ ਤੋਂ ਇਲਾਵਾ 39 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 125 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਗਏ ਹਨ।

ਇਹ ਵੀ ਪੜ੍ਹੋ: Hukamnama : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਾਰਚ, 2023)

Last Updated :Mar 3, 2023, 8:16 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.