ETV Bharat / bharat

Lover Committed Suicide: ਬਲੀਆ 'ਚ ਪ੍ਰੇਮਿਕਾ ਦੇ ਸਾਹਮਣੇ ਪ੍ਰੇਮੀ ਨੇ ਕੀਤੀ ਖੁਦਕੁਸ਼ੀ, ਪ੍ਰੇਮਿਕਾ ਵੀ ਜ਼ਖਮੀ

author img

By ETV Bharat Punjabi Team

Published : Sep 29, 2023, 10:48 AM IST

ਉੱਤਰ ਪ੍ਰਦੇਸ਼ ਦੇ ਬਲੀਆ 'ਚ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਦੇ ਸਾਹਮਣੇ ਖੁਦਕੁਸ਼ੀ ਕਰ ਲਈ। ਇਸ ਦੌਰਾਨ ਪ੍ਰੇਮਿਕਾ ਵੀ ਜ਼ਖਮੀ ਹੋ ਗਈ। ਪ੍ਰੇਮੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। (Lover Committed Suicide)

Etv Bharat
Etv Bharat

ਬਲੀਆ: ਉੱਤਰ ਪ੍ਰਦੇਸ਼ ਦੇ ਬਲੀਆ (Ballia news) ਵਿੱਚ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਦੇ ਸਾਹਮਣੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖਮੀ ਪ੍ਰੇਮਿਕਾ ਨੂੰ ਹਸਪਤਾਲ 'ਚ ਭਰਤੀ ਕਰਵਾਇਆ, ਜਦਕਿ ਪ੍ਰੇਮੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਅੱਠ-ਨੌਂ ਮਹੀਨਿਆਂ ਤੋਂ ਰਿਲੇਸ਼ਨਸ਼ਿਪ: ਬਲੀਆ ਦੇ ਐੱਸਪੀ ਐੱਸ ਆਨੰਦ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਸੋਨੂੰ ਉਰਫ ਸ਼ਾਲੂ ਹੈ, ਜੋ ਥਾਣਾ ਕੋਤਵਾਲੀ ਦੇ ਜਮੂਆ ਪਿੰਡ ਦਾ ਰਹਿਣ ਵਾਲਾ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਸੋਨੂੰ ਉਰਫ ਸ਼ਾਲੂ ਨੂੰ ਮ੍ਰਿਤਕ ਐਲਾਨ ਦਿੱਤਾ। ਉਹਨਾਂ ਨੇ ਦੱਸਿਆ ਕਿ ਦੋਵੇਂ ਪਿਛਲੇ ਅੱਠ-ਨੌਂ ਮਹੀਨਿਆਂ ਤੋਂ ਰਿਲੇਸ਼ਨਸ਼ਿਪ ਵਿੱਚ ਸਨ ਤੇ ਪਰਿਵਾਰ ਨੂੰ ਇਸ 'ਤੇ ਇਤਰਾਜ਼ ਸੀ। ਸ਼ਾਇਦ ਇਸ ਮਾਮਲੇ ਨੂੰ ਲੈ ਕੇ ਘਰ 'ਚ ਕੋਈ ਝਗੜਾ ਹੋਇਆ ਹੋਵੇਗਾ।

ਨਾਜਾਇਜ਼ ਹਥਿਆਰ ਨਾਲ ਮਾਰੀ ਗੋਲੀ: ਜਾਣਕਾਰੀ ਮੁਤਾਬਿਕ ਗੁੱਸੇ 'ਚ ਆ ਕੇ ਸੋਨੂੰ ਨੇ ਖੁਦ ਨੂੰ ਗੋਲੀ ਮਾਰ ਲਈ ਸੀ। ਪੁਲਿਸ ਨੂੰ ਕਾਰ ਵਿੱਚੋਂ ਨਾਜਾਇਜ਼ ਹਥਿਆਰ ਵੀ ਮਿਲੇ ਹਨ ਤੇ ਸੋਨੂੰ ਨੇ ਇਸ ਹਥਿਆਰ ਨਾਲ ਖੁਦ ਨੂੰ ਗੋਲੀ ਮਾਰ ਲਈ ਸੀ। ਪਰਿਵਾਰਕ ਮੈਂਬਰਾਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜਿਸ ਕਾਰ ਵਿੱਚ ਇਹ ਘਟਨਾ ਵਾਪਰੀ ਉਹ ਸੋਨੂੰ ਦੀ ਕਾਰ ਸੀ ਤੇ ਉਹ ਕਾਰ ਕਿਰਾਏ 'ਤੇ ਦਿੰਦਾ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.