ETV Bharat / bharat

ਮਹਾਰਾਸ਼ਟਰ ਦੇ ਠਾਣੇ 'ਚ ਵੱਡਾ ਹਾਦਸਾ, ਗਰਡਰ ਲਾਂਚ ਕਰਨ ਵਾਲੀ ਮਸ਼ੀਨ ਡਿੱਗਣ ਕਾਰਨ 17 ਲੋਕਾਂ ਦੀ ਮੌਤ

author img

By

Published : Aug 1, 2023, 7:15 AM IST

Updated : Aug 1, 2023, 7:43 AM IST

ਮਹਾਰਾਸ਼ਟਰ ਦੇ ਠਾਣੇ ਦੇ ਸ਼ਾਹਪੁਰ ਨੇੜੇ ਗਰਡਰ ਲਾਂਚ ਕਰਨ ਵਾਲੀ ਮਸ਼ੀਨ ਦੇ ਡਿੱਗਣ ਕਾਰਨ 17 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਜ਼ਖ਼ਮੀ ਹਨ। ਜਾਣਕਾਰੀ ਮੁਤਾਬਕ ਸਮ੍ਰਿਧੀ ਐਕਸਪ੍ਰੈੱਸ ਹਾਈਵੇਅ ਦੇ ਤੀਜੇ ਪੜਾਅ ਦੇ ਨਿਰਮਾਣ 'ਚ ਮਸ਼ੀਨ ਦੀ ਵਰਤੋਂ ਕੀਤੀ ਜਾ ਰਹੀ ਸੀ।

MH SAMRUDDHI HIGHWAY THANE AT LEAST 14 WORKERS KILLED AFTER GIRDER LAUNCHING MACHINE COLLAPSES IN SHAHAPUR
ਮਹਾਰਾਸ਼ਟਰ ਦੇ ਠਾਣੇ 'ਚ ਵੱਡਾ ਹਾਦਸਾ, ਗਰਡਰ ਲਾਂਚ ਕਰਨ ਵਾਲੀ ਮਸ਼ੀਨ ਡਿੱਗਣ ਕਾਰਨ 14 ਲੋਕਾਂ ਦੀ ਮੌਤ

ਠਾਣੇ: ਸ਼ਾਹਪੁਰ ਨੇੜੇ ਇੱਕ ਮੰਦਭਾਗੇ ਹਾਦਸੇ ਵਿੱਚ 17 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਜ਼ਖ਼ਮੀ ਹਨ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਇੱਕ ਗਰਡਰ ਲਾਂਚਿੰਗ ਮਸ਼ੀਨ ਡਿੱਗ ਗਈ। ਜਾਣਕਾਰੀ ਮੁਤਾਬਿਕ ਸਮ੍ਰਿਧੀ ਐਕਸਪ੍ਰੈੱਸ ਹਾਈਵੇਅ ਦੇ ਤੀਜੇ ਪੜਾਅ ਦੇ ਨਿਰਮਾਣ 'ਚ ਮਸ਼ੀਨ ਦੀ ਵਰਤੋਂ ਕੀਤੀ ਜਾ ਰਹੀ ਸੀ। ਸ਼ਾਹਪੁਰ ਪੁਲਿਸ ਨੇ ਦੱਸਿਆ ਕਿ ਠਾਣੇ ਦੇ ਸ਼ਾਹਪੁਰ ਨੇੜੇ ਗਰਡਰ ਲਾਂਚ ਕਰਨ ਵਾਲੀ ਮਸ਼ੀਨ ਦੇ ਡਿੱਗਣ ਕਾਰਨ 17 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਜ਼ਖ਼ਮੀ ਹਨ। ਮਸ਼ੀਨ ਦੀ ਵਰਤੋਂ ਸਮਰਿਧੀ ਐਕਸਪ੍ਰੈਸ ਹਾਈਵੇਅ ਦੇ ਤੀਜੇ ਪੜਾਅ ਦੇ ਨਿਰਮਾਣ ਵਿੱਚ ਕੀਤੀ ਜਾ ਰਹੀ ਸੀ।

ਮੌਕੇ 'ਤੇ 17 ਮਜ਼ਦੂਰ ਅਤੇ 9 ਇੰਜੀਨੀਅਰ ਮੌਜੂਦ ਸਨ: ਦੱਸਿਆ ਜਾ ਰਿਹਾ ਹੈ ਕਿ ਸ਼ਾਹਪੁਰ ਤਾਲੁਕਾ 'ਚ ਮੁੰਬਈ-ਨਾਸਿਕ ਹਾਈਵੇਅ ਤੋਂ 5 ਤੋਂ 6 ਕਿਲੋਮੀਟਰ ਦੂਰ ਸਰਲਾਂਬੇ ਪਿੰਡ ਦੀ ਸੀਮਾ 'ਚ ਸਮ੍ਰਿੱਧੀ ਹਾਈਵੇਅ ਦਾ ਕੰਮ ਚੱਲ ਰਿਹਾ ਸੀ। ਇਹ ਘਟਨਾ ਬੀਤੀ ਰਾਤ ਕਰੀਬ 11 ਵਜੇ ਇਸ ਸਥਾਨ 'ਤੇ ਵਾਪਰੀ। ਉਸ ਸਮੇਂ ਮੌਕੇ 'ਤੇ 17 ਮਜ਼ਦੂਰ ਅਤੇ 9 ਇੰਜੀਨੀਅਰ ਮੌਜੂਦ ਸਨ। ਉਦੋਂ ਅਚਾਨਕ ਇਕ ਲਾਂਚਰ ਗਾਰਡ 'ਤੇ ਕੰਮ ਕਰ ਰਹੇ ਮਜ਼ਦੂਰਾਂ 'ਤੇ ਡਿੱਗ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਵਾਸੀ ਮਦਦ ਲਈ ਪਹੁੰਚ ਗਏ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।

  • #WATCH | Maharashtra: Rescue and search operation underway by NDRF after a girder machine collapsed in Thane's Shahapur

    A total of 15 bodies have been recovered so far and three injured reported: NDRF pic.twitter.com/fCeBkk4OZ0

    — ANI (@ANI) August 1, 2023 " class="align-text-top noRightClick twitterSection" data=" ">

ਕਰੇਨ ਦੀ ਮਦਦ ਨਾਲ ਗਰਡਰ ਹੇਠ ਦੱਬੇ ਮਜ਼ਦੂਰਾਂ ਨੂੰ ਬਾਹਰ ਕੱਢਿਆ: ਇਸ ਮਗਰੋਂ ਸਥਾਨਕ ਪੁਲਿਸ ਅਤੇ ਹਾਈਵੇਅ ਪ੍ਰਸ਼ਾਸਨ ਦੇ ਮੁਲਾਜ਼ਮਾਂ ਨੇ ਕਰੇਨ ਦੀ ਮਦਦ ਨਾਲ ਗਰਡਰ ਹੇਠ ਦੱਬੇ ਮਜ਼ਦੂਰਾਂ ਨੂੰ ਬਾਹਰ ਕੱਢਿਆ। ਦੱਸਿਆ ਜਾ ਰਿਹਾ ਹੈ ਕਿ 4 ਤੋਂ 5 ਮਜ਼ਦੂਰ ਅਜੇ ਵੀ ਗਰਡਰ ਦੇ ਹੇਠਾਂ ਦੱਬੇ ਹੋਏ ਹਨ। ਬਚਾਅ ਕਾਰਜ ਅਜੇ ਵੀ ਜਾਰੀ ਹੈ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਹੁਣ ਤੱਕ 17 ਮਜ਼ਦੂਰਾਂ ਦੀਆਂ ਲਾਸ਼ਾਂ ਨੂੰ ਸ਼ਾਹਪੁਰ ਦੇ ਸਰਕਾਰੀ ਉਪਜ਼ਿਲਾ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਪੋਸਟਮਾਰਟਮ ਕੀਤਾ ਜਾਵੇਗਾ।

Last Updated :Aug 1, 2023, 7:43 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.