ETV Bharat / bharat

Horrific firecracker factory blast: ਪੱਛਮੀ ਬੰਗਾਲ ਦੇ ਦੱਤਪੁਕੁਰ 'ਚ ਨਜਾਇਜ਼ ਪਟਾਕਾ ਫੈਕਟਰੀ 'ਚ ਹੋਇਆ ਧਮਾਕਾ, ਕਈ ਲੋਕਾਂ ਦੀ ਹੋਈ ਮੌਤ

author img

By ETV Bharat Punjabi Team

Published : Aug 27, 2023, 2:26 PM IST

West Bengal Fire Cracker Factory: ਪੱਛਮੀ ਬੰਗਾਲ ਦੇ ਦੱਤਪੁਕੁਰ ਦੀ ਪਟਾਕਾ ਫੈਕਟਰੀ 'ਚ ਧਮਾਕਾ ਹੋਇਆ ਹੈ, ਜਿਸ 'ਚ 8 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਪਟਾਕਾ ਫੈਕਟਰੀ ਵਿੱਚ ਧਮਾਕੇ ਵਿੱਚ ਮਾਰਨ ਵਾਲਿਆਂ ਦੀ ਗਿਣਤੀ 'ਚ ਵਾਧਾ ਹੋ ਸਕਦਾ ਹੈ।

6 people died in Horrific firecracker factory blast in West Bengal; death toll likely to rise
Horrific firecracker factory blast :ਪੱਛਮੀ ਬੰਗਾਲ ਦੇ ਦੱਤਪੁਕੁਰ 'ਚ ਨਜਾਇਜ਼ ਪਟਾਕਾ ਫੈਕਟਰੀ 'ਚ ਹੋਇਆ ਧਮਾਕਾ ਦਰਜਨਾਂ ਲੋਕਾਂ ਦੀ ਹੋਈ ਮੌਤ

ਉੱਤਰੀ 24 ਪਰਗਨਾ: ਨੀਲਗੰਜ ਪੰਚਾਇਤ ਦੇ ਮੋਛੋਲ ਇਲਾਕੇ ਵਿੱਚ ਇੱਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਧਮਾਕੇ ਦੌਰਾਨ ਔਰਤਾਂ ਸਮੇਤ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਕਈ ਔਰਤਾਂ ਵੀ ਸ਼ਾਮਲ ਹਨ। ਪੁਲਿਸ ਨੇ ਦੱਸਿਆ ਕਿ ਧਮਾਕਾ ਸਵੇਰੇ 10 ਵਜੇ ਦੇ ਕਰੀਬ ਹੋਇਆ। ਇਸ ਭਿਆਨਕ ਧਮਾਕੇ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਉਸ ਗੈਰ-ਕਾਨੂੰਨੀ ਫੈਕਟਰੀ 'ਚ ਮੌਜੂਦ ਕਈ ਲੋਕਾਂ ਦੇ ਪਰਖੱਚੇ ਉੱਡ ਗਏ। ਪ੍ਰਸ਼ਾਸਨ ਦੇ ਸੂਤਰਾਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲੇ 'ਚ ਐਤਵਾਰ ਨੂੰ ਇਕ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਜ਼ਿਲ੍ਹੇ ਦੇ ਦੱਤਾਪੁਕੁਰ ਇਲਾਕੇ ਦੀ ਹੈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਮਰਨ ਵਾਲਿਆਂ ਵਿੱਚ ਕਈ ਔਰਤਾਂ ਵੀ ਸ਼ਾਮਲ ਹਨ, ਜੋ ਇਸ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਕੰਮ ਕਰ ਰਹੀਆਂ ਸਨ।

  • #WATCH | West Bengal: Several people feared dead in an explosion at the Illegal crackers factory in Duttapukur. A rescue operation is underway. The injured are being taken to Barasat Hospital for treatment: Duttapukur Police sources pic.twitter.com/YzKW7cU8gM

    — ANI (@ANI) August 27, 2023 " class="align-text-top noRightClick twitterSection" data=" ">

ਘਟਨਾ ਸਥਾਨ ਦੇ ਆਲੇ-ਦੁਆਲੇ ਸੜੀਆਂ ਲਾਸ਼ਾਂ ਖਿੱਲਰੀਆਂ ਪਈਆਂ ਮਿਲੀਆਂ: ਸਥਾਨਕ ਲੋਕਾਂ ਨੇ ਦੱਸਿਆ ਕਿ ਜ਼ਬਰਦਸਤ ਧਮਾਕੇ ਤੋਂ ਬਾਅਦ ਘਰਾਂ ਦੀਆਂ ਛੱਤਾਂ ਅਤੇ ਦਰਖਤਾਂ 'ਤੇ ਲਾਸ਼ਾਂ ਦੇ ਟੁਕੜੇ ਮਿਲੇ। ਸਥਾਨਕ ਲੋਕਾਂ ਮੁਤਾਬਿਕ ਹਾਦਸਾ ਇੰਨਾ ਵੱਡਾ ਸੀ ਕਿ ਆਉਣ ਵਾਲੇ ਸਮੇਂ ਵਿੱਚ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਸਥਾਨਕ ਲੋਕਾਂ ਮੁਤਾਬਕ ਪੂਰੀ ਜੱਗ ਉੱਤੇ ਥਾਂ-ਥਾਂ ਖੂਨ ਨਾਲ ਲੱਥਪੱਥ ਲਾਸ਼ਾਂ ਪਈਆਂ ਸਨ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਮਈ 'ਚ ਮਿਦਨਾਪੁਰ ਦੇ ਈਗਰਾ 'ਚ ਵੀ ਅਜਿਹਾ ਹੀ ਧਮਾਕਾ ਹੋਇਆ ਸੀ। ਇਸ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਗੰਭੀਰ ਜ਼ਖਮੀ ਹੋ ਗਏ ਸਨ । ਧਮਾਕੇ ਦਾ ਅਸਰ ਇੰਨਾ ਜ਼ਬਰਦਸਤ ਸੀ ਕਿ ਰਿਹਾਇਸ਼ੀ ਇਮਾਰਤ ਵਿੱਚ ਚੱਲ ਰਹੀ ਫੈਕਟਰੀ ਢਹਿ ਢੇਰੀ ਹੋ ਗਈ। ਗੈਰ-ਕਾਨੂੰਨੀ ਪਟਾਕਾ ਫੈਕਟਰੀ ਦੇ ਮਾਲਕ ਕ੍ਰਿਸ਼ਨਪਦ ਬਾਗ ਉਰਫ ਭਾਨੂ ਬਾਗ ਦੀ ਬਾਅਦ ਵਿੱਚ ਓਡੀਸ਼ਾ ਦੇ ਕਟਕ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ।

ਫੈਕਟਰੀ 'ਚ ਬਣਾਏ ਜਾਂਦੇ ਬੰਬ : ਸਥਾਨਕ ਲੋਕਾਂ ਅਤੇ ਧਮਾਕੇ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਗੁਆਉਣ ਵਾਲੇ ਲੋਕਾਂ ਨੇ ਦੋਸ਼ ਲਾਇਆ ਸੀ ਕਿ ਇਸ ਫੈਕਟਰੀ ਵਿੱਚ ਪਟਾਕੇ ਬਣਾਉਣ ਦੀ ਆੜ ਵਿੱਚ ਕੱਚੇ ਬੰਬ ਤਿਆਰ ਕੀਤੇ ਜਾਂਦੇ ਸਨ। ਇਸ ਹਾਦਸੇ ਲਈ ਮਾਲਿਕ ਹੀ ਜ਼ਿੰਮੇਵਾਰ ਹੈ। ਇਸ ਮੌਕੇ ਲੋਕਾਂ ਨੇ ਦੱਸਿਆ ਕਿ ਅਜਿਹੀਆਂ ਘਟਨਾਵਾਂ ਹੋਣ 'ਤੇ ਪੂਰਬੀ ਮਿਦਨਾਪੁਰ ਦੇ ਪੁਲਿਸ ਸੁਪਰਡੈਂਟ (ਐਸਪੀ) ਅਮਰਨਾਥ ਕੇ ਨੇ ਕਿਹਾ ਸੀ ਕਿ ਰਾਜ ਵਿੱਚ ਕਈ ਥਾਵਾਂ 'ਤੇ ਅਜਿਹੀਆਂ ਗੈਰ-ਕਾਨੂੰਨੀ ਫੈਕਟਰੀਆਂ ਵਿਰੁੱਧ ਛਾਪੇਮਾਰੀ ਕੀਤੀ ਜਾ ਰਹੀ ਹੈ। ਕਈ ਗੈਰ-ਕਾਨੂੰਨੀ ਫੈਕਟਰੀਆਂ ਦਾ ਵੀ ਪਤਾ ਲੱਗਾ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਜ ਦੀ ਪੁਲਿਸ ਨੂੰ ਅਜਿਹੀਆਂ ਗੈਰ-ਕਾਨੂੰਨੀ ਪਟਾਕਿਆਂ ਦੀਆਂ ਫੈਕਟਰੀਆਂ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ। ਫਿਲਹਾਲ ਅਜਿਹੀ ਹੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.