ETV Bharat / bharat

Supreme Court on marriage: ਤਲਾਕ ਸਬੰਧੀ ਸੁਪਰੀਮ ਕੋਰਟ ਦਾ ਵੱਡਾ ਫੈਸਲਾ

author img

By

Published : May 1, 2023, 12:43 PM IST

ਸੁਪਰੀਮ ਕੋਰਟ ਨੇ ਤਲਾਕ ਬਾਰੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਜੇਕਰ ਪਤੀ-ਪਤਨੀ ਦੇ ਰਿਸ਼ਤੇ ਵਿੱਚ ਪਿਆਰ ਨਹੀਂ ਹੈ ਤਾਂ ਉਹਨਾਂ ਦੇ ਵਿਆਹ ਨੂੰ ਭੰਗ ਕੀਤਾ ਜਾ ਸਕਦਾ ਹੈ।

Supreme Court on marriage
Supreme Court on marriage

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਤਲਾਕ ਬਾਰੇ ਵੱਡਾ ਫੈਸਲਾ ਸੁਣਾਇਆ ਹੈ। ਫੈਸਲਾ ਸੁਣਾਉਂਦੇ ਹੋਏ ਕੋਰਟ ਨੇ ਕਿਹਾ ਹੈ ਕਿ ਜੇਕਰ ਪਤੀ-ਪਤਨੀ ਦੇ ਰਿਸ਼ਤੇ ਵਿੱਚ ਪਿਆਰ ਨਹੀਂ ਹੈ ਤਾਂ ਉਹਨਾਂ ਦੇ ਵਿਆਹ ਨੂੰ ਭੰਗ ਕੀਤਾ ਜਾ ਸਕਦਾ ਹੈ, ਭਾਵ ਦੋਵਾਂ ਦੇ ਤਲਾਕ ਸਬੰਧੀ ਫੈਸਲਾ ਕਰਨ ਅਸਾਨ ਹੋ ਜਾਵੇਗਾ। ਜਸਟਿਸ ਐਸ ਕੇ ਕੌਲ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਨੂੰ ਸੰਵਿਧਾਨ ਦੀ ਧਾਰਾ 142 ਤਹਿਤ ਪੂਰਾ ਇਨਸਾਫ਼ ਕਰਨ ਦਾ ਅਧਿਕਾਰ ਹੈ। ਸੰਵਿਧਾਨ ਦਾ ਅਨੁਛੇਦ 142 ਸੁਪਰੀਮ ਕੋਰਟ ਦੇ ਸਾਹਮਣੇ ਤਲਾਕ ਸਬੰਧੀ ਲਟਕਦੇ ਕਿਸੇ ਵੀ ਮਾਮਲੇ ਵਿੱਚ 'ਪੂਰਾ ਇਨਸਾਫ਼' ​​ਕਰਨ ਦੇ ਆਦੇਸ਼ਾਂ ਨੂੰ ਲਾਗੂ ਕਰਨ ਨਾਲ ਸੰਬੰਧਿਤ ਹੈ। ਬੈਂਚ ਵਿੱਚ ਜਸਟਿਸ ਸੰਜੀਵ ਖੰਨਾ, ਜਸਟਿਸ ਏਐਸ ਓਕਾ, ਜਸਟਿਸ ਵਿਕਰਮਨਾਥ ਅਤੇ ਜਸਟਿਸ ਜੇਕੇ ਮਹੇਸ਼ਵਰੀ ਵੀ ਸ਼ਾਮਲ ਹਨ।

ਇਹ ਵੀ ਪੜੋ: Commercial LPG New Price: ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਜਾਣੋ ਨਵੇਂ ਰੇਟ

ਰਿਸ਼ਤੇ ਵਿੱਚ ਖਟਾਸ ਹੋਣ ਉੱਤੇ ਵਿਆਹ ਹੋਵੇਗਾ ਰੱਦ: ਬੈਂਚ ਨੇ ਕਿਹਾ ਕਿ ਅਸੀਂ ਇਹ ਫੈਸਲਾ ਸੁਣਾਇਆ ਹੈ ਕਿ ਜੇਕਰ ਪਤੀ-ਪਤਨੀ ਦੇ ਰਿਸ਼ਤੇ ਵਿੱਚ ਪਿਆ ਪਾੜ ਸਮੇਂ ਸਿਰ ਨਾਲ ਠੀਕ ਹੋਇਆ ਤਾਂ ਇਸ ਖਟਾਸ ਦੇ ਆਧਾਰ 'ਤੇ ਵਿਆਹ ਨੂੰ ਤੋੜਿਆ ਜਾ ਸਕਦਾ ਹੈ। ਦੱਸ ਦਈਏ ਕਿ ਅਦਾਲਤ ਨੇ ਇਹ ਫੈਸਲਾ ਸੰਵਿਧਾਨ ਦੀ ਧਾਰਾ 142 ਤਹਿਤ ਆਪਣੇ ਅਧਿਕਾਰਾਂ ਦੀ ਵਰਤੋਂ ਨਾਲ ਸਬੰਧਤ ਕਈ ਪਟੀਸ਼ਨਾਂ 'ਤੇ ਦਿੱਤਾ ਹੈ। ਇਸ ਤੋਂ ਪਹਿਲਾਂ ਜਸਟਿਸ ਐਸਕੇ ਕੌਲ, ਜਸਟਿਸ ਸੰਜੀਵ ਖੰਨਾ, ਜਸਟਿਸ ਏਐਸ ਓਕਾ, ਜਸਟਿਸ ਵਿਕਰਮ ਨਾਥ ਅਤੇ ਜਸਟਿਸ ਜੇਕੇ ਮਹੇਸ਼ਵਰੀ ਦੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ 29 ਸਤੰਬਰ 2022 ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਅਦਾਲਤ ਨੇ ਆਪਣਾ ਹੁਕਮ ਸੁਰੱਖਿਅਤ ਰੱਖਦਿਆਂ ਕਿਹਾ ਸੀ ਕਿ ਸਮਾਜਿਕ ਬਦਲਾਅ 'ਕੁਝ ਸਮਾਂ' ਲੱਗਦਾ ਹੈ ਅਤੇ ਕਈ ਵਾਰ ਕਾਨੂੰਨ ਲਿਆਉਣਾ ਆਸਾਨ ਹੁੰਦਾ ਹੈ, ਪਰ ਸਮਾਜ ਨੂੰ ਇਸ ਨਾਲ ਬਦਲਾਅ ਲਈ ਮਨਾਉਣਾ ਮੁਸ਼ਕਲ ਹੁੰਦਾ ਹੈ। ਸੁਪਰੀਮ ਕੋਰਟ ਨੇ ਭਾਰਤ ਵਿੱਚ ਵਿਆਹ ਵਿੱਚ ਪਰਿਵਾਰ ਦੀ ਭੂਮਿਕਾ ਨੂੰ ਸਵੀਕਾਰ ਕੀਤਾ ਸੀ। ਸੰਵਿਧਾਨ ਦੀ ਧਾਰਾ 142 ਸੁਪਰੀਮ ਕੋਰਟ ਦੇ ਸਾਹਮਣੇ ਲੰਬਿਤ ਕਿਸੇ ਵੀ ਮਾਮਲੇ ਵਿੱਚ ਪੂਰਾ ਨਿਆਂ ਕਰਨ ਲਈ ਸੁਪਰੀਮ ਕੋਰਟ ਦੇ ਆਦੇਸ਼ਾਂ ਨੂੰ ਲਾਗੂ ਕਰਨ ਨਾਲ ਸੰਬੰਧਿਤ ਹੈ।

ਇਹ ਵੀ ਪੜੋ: Mexico Bus Crash: ਮੈਕਸੀਕੋ 'ਚ ਟੂਰਿਸਟ ਬੱਸ ਹਾਦਸਾ, 18 ਲੋਕਾਂ ਦੀ ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.