ETV Bharat / bharat

ਰਾਜ ਸਭਾ 'ਚ ਦਿੱਲੀ ਸੇਵਾ ਬਿੱਲ 'ਤੇ ਬੋਲੇ ਸਾਂਸਦ ਰਾਘਵ ਚੱਢਾ, ਕਿਹਾ- ਬਿੱਲ ਰਾਹੀਂ ਭਾਜਪਾ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਵੀ ਦਿੱਤੀ ਚੁਣੌਤੀ

author img

By

Published : Aug 7, 2023, 8:56 PM IST

ਰਾਜ ਸਭਾ ਵਿੱਚ ਆਪਣੇ ਸੰਬੋਧਨ ਦੌਰਾਨ ਰਾਘਵ ਚੱਢਾ ਨੇ ਸ਼ਾਇਰਾਨਾ ਅੰਦਾਜ਼ ਵਿੱਚ ਭਾਜਪਾ ਵੱਲੋਂ ਸਦਨ ਵਿੱਚ ਲਿਆਂਦੇ ਗਏ ਦਿੱਲੀ ਸੇਵਾ ਬਿੱਲ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਸਦਨ ਵਿੱਚ ਪੇਸ਼ ਕੀਤਾ ਗਿਆ ਇਹ ਬਿੱਲ ਸਿੱਧਾ ਸੁਪਰੀਮ ਕੋਰਟ ਦੇ ਫੈਸਲੇ ਨੂੰ ਚੁਣੌਤੀ ਹੈ।

MP Raghav Chadha spoke on the Delhi Service Bill in the Rajya Sabha
ਰਾਜ ਸਭਾ 'ਚ ਦਿੱਲੀ ਸੇਵਾ ਬਿੱਲ 'ਤੇ ਬੋਲੇ ਸਾਂਸਦ ਰਾਘਵ ਚੱਢਾ,ਕਿਹਾ- ਬਿੱਲ ਰਾਹੀਂ ਭਾਜਪਾ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਵੀ ਦਿੱਤੀ ਚੁਣੌਤੀ

ਸ਼ਾਇਰਾਨਾ ਅੰਦਾਜ਼ ਵਿੱਚ ਭਾਜਪਾ ਦੀ ਖ਼ਿਲਾਫ਼ਤ

ਦਿੱਲੀ: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਪਣੇ ਸੰਬੋਧਨ ਦੌਰਾਨ ਸ਼ਾਇਰਾਨਾ ਅੰਦਾਜ਼ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਨਿਸ਼ਾਨੇ ਉੱਤੇ ਲਿਆ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਪਹਿਲਾਂ ਖੁੱਦ ਸੰਪੂਰਨ ਸਟੇਟ ਦਾ ਦਰਜਾ ਦਿਵਾਉਣ ਦੀ ਮੰਗ ਕਰਨ ਵਾਲੀ ਭਾਜਪਾ ਹੁਣ ਖੁਦ ਇਸ ਨੂੰ ਖੋਰਾ ਲਾਉਣ ਉੱਤੇ ਉਤਾਰੂ ਹੈ। ਰਾਘਵ ਚੱਢਾ ਨੇ ਕਿਹਾ ਕਿ ਦਿੱਲੀ ਸੇਵਾ ਬਿੱਲ ਸਿਆਸੀ ਸਿਆਸੀ ਧੋਖਾ ਹੈ। ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਭਾਰਤੀ ਜਨਤਾ ਪਾਰਟੀ ਖੁਦ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੀ ਮੰਗ ਕਰਦੀ ਸੀ ਪਰ ਅੱਜ ਭਾਜਪਾ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।

ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੀ ਮੰਗ: 'ਆਪ' ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਮੁੜ ਦੋਹਰਾਿਆ ਕਿ ਦਿੱਲੀ ਸੇਵਾ ਬਿੱਲ ਸਿਆਸੀ ਧੋਖਾ ਹੈ। ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਇੱਕ ਸਮਾਂ ਸੀ ਜਦੋਂ ਅਟਲ ਬਿਹਾਰੀ ਵਾਜਪਾਈ ਸਰਕਾਰ ਵਿੱਚ ਉਪ ਪ੍ਰਧਾਨ ਮੰਤਰੀ ਰਹੇ ਲਾਲ ਕ੍ਰਿਸ਼ਨ ਅਡਵਾਨੀ ਖ਼ੁਦ ਸੰਵਿਧਾਨਕ ਸੋਧ ਬਿੱਲ 2003 ਇਸ ਸਦਨ ਵਿੱਚ ਲੈ ਕੇ ਆਏ ਸਨ। ਜਿਸ ਵਿੱਚ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੀ ਮੰਗ ਕੀਤੀ ਗਈ। ਇਸ ਤੋਂ ਬਾਅਦ ਭਾਜਪਾ ਨੇ 2013 ਦੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੀ ਕਿਹਾ ਸੀ ਕਿ ਉਹ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣਗੇ।

ਰਾਘਵ ਚੱਢਾ ਦਾ ਸ਼ਾਇਰਾਨਾ ਅੰਦਾਜ਼ ਵੇਖਣ ਨੂੰ ਮਿਲਿਆ: ਦਿੱਲੀ ਸੇਵਾਵਾਂ ਬਿੱਲ ਅੱਜ ਰਾਜ ਸਭਾ ਵਿੱਚ ਪੇਸ਼ ਕੀਤਾ ਗਿਆ। ਇਸ ਦੇ ਵਿਰੋਧ 'ਚ ਜਦੋਂ 'ਆਪ' ਸੰਸਦ ਮੈਂਬਰ ਰਾਘਵ ਚੱਢਾ ਬੋਲਣ ਲਈ ਉੱਠੇ ਤਾਂ ਉਨ੍ਹਾਂ ਭਾਜਪਾ ਸਰਕਾਰ 'ਤੇ ਜ਼ਬਰਦਸਤ ਤਰੀਕੇ ਨਾਲ ਨਿਸ਼ਾਨਾ ਸਾਧਿਆ। ਰਾਜ ਸਭਾ 'ਚ ਰਾਘਵ ਚੱਢਾ ਨੇ ਸ਼ਾਇਰਾਨਾ ਅੰਦਾਜ਼ 'ਚ ਸਰਕਾਰ ਉੱਤੇ ਵਾਰ ਕੀਤੇ । ਦਿੱਲੀ ਸੇਵਾ ਬਿੱਲ ਦਾ ਸਮਰਥਨ ਕਰਨ ਵਾਲਿਆਂ 'ਤੇ ਵੀ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਇਸ ਦੇ ਖ਼ਿਲਾਫ਼ ਹੁਣ ਆਵਾਜ਼ ਨਾ ਚੁੱਕੀ ਤਾਂ ਮੁੜ ਕੇ ਪਛਤਾਵਾ ਹੀ ਪੱਲੇ ਰਹਿ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.