ETV Bharat / bharat

ਸਿੱਧੂ ਦੀ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਤ, ਸਿੱਧੂ ਨੂੰ ਮਿਲੇਗੀ ਵੱਡੀ ਜਿੰਮੇਵਾਰੀ ?

author img

By

Published : Jun 30, 2021, 11:28 AM IST

Updated : Jun 30, 2021, 10:20 PM IST

ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਪ੍ਰਿਯੰਕਾ ਗਾਂਧੀ ਤੋਂ ਬਾਅਦ ਦੇਰ ਸ਼ਾਮ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਹੈ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਜਾਣਕਾਰੀ ਦਿੱਤੀ ਤੇ ਲਿਖਿਆ ਕਿ ਉਹਨਾਂ ਨੇ ਲੰਬੇ ਸਮੇਂ ਤੱਕ ਮੀਟਿੰਗ ਕੀਤੀ ਹੈ।ਸਿੱਧੂ ਵੱਲੋਂ ਬਕਾਇਦਾ ਪ੍ਰਿਯੰਕਾ ਗਾਂਧੀ ਨਾਲ ਆਪਣੀ ਫੋਟੋ ਵੀ ਸ਼ੇਅਰ ਕੀਤੀ ਗਈ

ਰਾਹੁਲ ਦੀ ਨਾਂਹ ਤੋਂ ਬਾਅਦ ਨਵਜੋਤ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਰਾਹੁਲ ਦੀ ਨਾਂਹ ਤੋਂ ਬਾਅਦ ਨਵਜੋਤ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ: ਪੰਜਾਬ ਕਾਂਗਰਸ ਵਿਚਾਲੇ ਚੱਲ ਰਹੇ ਕਲੇਸ਼ ਦੌਰਾਨ ਨਵਜੋਤ ਸਿੱਧੂ ਮੰਗਲਵਾਰ ਨੂੰ ਇੱਕ ਵਾਰ ਫੇਰ ਦਿੱਲੀ ਪੁੱਜੇ। ਜਿੱਥੇ ਬੁਧਵਰਾ ਨੂੰ ਉਨਾਂ ਪਹਿਲਾ ਪ੍ਰਿਆਕਾ ਗਾਂਧੀ ਤੇ ਫੇਰ ਦੇਰ ਸ਼ਾਮ ਰਾਹੁਲ ਗਾਂਧੀ ਨਾਲ ਮੁਲਕਾਤ ਕੀਤੀ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਜਾਣਕਾਰੀ ਦਿੱਤੀ ਤੇ ਲਿਖਿਆ ਕਿ ਉਹਨਾਂ ਨੇ ਪ੍ਰਿਯੰਕਾ ਗਾਂਧੀ ਨਾਲ ਲੰਬੇ ਸਮੇਂ ਤੱਕ ਮੀਟਿੰਗ ਕੀਤੀ ਹੈ।

ਰਾਹੁਲ ਦੀ ਨਾਂਹ ਤੋਂ ਬਾਅਦ ਨਵਜੋਤ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਹਲਾਂਕਿ ਰਾਹੁਲ ਗਾਂਧੀ ਨਾਲ ਮੁਲਕਾਤ ਤੋਂ ਬਾਅਦ ਨਵਜੋਤ ਸਿੱਧੂ ਮੀਡੀਆ ਨਾਲ ਬਿੰਨਾਂ ਗਲਬਾਤ ਕੀਤੇ ਉੱਥੋ ਨਿਕਲ ਗਏ। ਪਰ ਸੂਤਰਾਂ ਮੁਤਾਬਕ ਸਿੱਧੂ ਦੀ ਦੋਵੇਂ ਲੀਡਰਾਂ ਨਾਲ ਮੁਲਕਾਤ ਤੋਂ ਬਾਅਦ ਪੰਜਾਬ ਕਾਂਗਰਸ ਚ ਪੈਦਾ ਹੋਇਆ ਅੰਦਰੂਨੀ ਕਲੇਸ਼ ਸੁਲਝਣ ਦੇ ਆਸਰ ਬਣ ਗਏ ਹਨ। ਜੇਕਰ ਸੂਤਰਾਂ ਦੀ ਮੰਨੀਏ ਤਾਂ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਹਾਈਕਾਮਨ ਦੇ ਮਾਰਮੂਲੇ ਨਾਲ ਸਹਿਮਤ ਹੋ ਗਏ ਹਨ। ਹਲਾਂਕਿ ਇਹ ਸਾਫ ਨਹੀਂ ਹੋਇਆ ਕਿ ਹਾਈਕਾਮਨ ਦਾ ਫਰਮੂਲਾ ਹੈ ਕਿ। ਪਰ ਇੰਨਾਂ ਜਰੂਰ ਕਿਹਾ ਜਾ ਰਿਹਾ ਹੈ ਕਿ ਸਿੱਧਊ ਨੂੰ ਪੰਜਾਬ ਚ ਵੱਡੀ ਜਿੰਮੇਵਾਰੀ ਜਰੂਰ ਮਿਲ ਸਕਦੀ ਹੈ।

ਹਾਂਲਾਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਸੀ ਕਿ ਪੰਜਾਬ ਵਿੱਚ ਕਾਂਗਰਸ ਦੀ ਇਕਾਈ ਵਿੱਚ ਚੱਲ ਰਹੀ ਲੜਾਈ ਦੇ ਵਿਚਕਾਰ ਸਿੱਧੂ ਨੂੰ ਇੱਕ ਮੀਟਿੰਗ ਲਈ ਦਿੱਲੀ ਬੁਲਾਇਆ ਜਾਵੇਗਾ। ਸੋਮਵਾਰ ਨੂੰ ਨਵਜੋਤ ਸਿੰਘ ਸਿੱਧੂ ਦੇ ਦਫ਼ਤਰ ਨੇ ਦੱਸਿਆ ਕਿ ਉਹ ਰਾਸ਼ਟਰੀ ਰਾਜਧਾਨੀ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੋਵਾਂ ਨਾਲ ਮੁਲਾਕਾਤ ਕਰਨਗੇ।

ਦੱਸ ਦਈਏ ਕੀ ਪੰਜਾਬ ਕਾਂਗਰਸ ਵਿਚਾਲੇ ਚੱਲ ਰਹੇ ਕਲੇਸ਼ ਨੂੰ ਹੱਲ ਕਰਨ ਲਈ ਹਾਈਕਮਾਨ ਨੇ ਤਿੰਨ ਮੈਂਬਰੀ ਕਮੇਟੀ ਬਣਾਈ ਹੋਈ ਹੈ ਜੋ ਲਗਾਤਾਰ ਹੀ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਦੀਆਂ ਸ਼ਿਕਾਇਤਾਂ ਸੁਣ ਰਹੀ ਹੈ ਤੇ ਮਸਲੇ ਨੂੰ ਹੱਲ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।

ਇਹ ਵੀ ਪੜੋ: WEATHER NEWS: ਦਿੱਲੀ-ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ’ਚ ਗਰਮੀ ਦਾ ਕਹਿਰ

Last Updated : Jun 30, 2021, 10:20 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.