ETV Bharat / bharat

Sidhu Meet KC Venugopal : ਕਾਂਗਰਸ ਹਾਈਕਮਾਨ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਨੇ ਕੇਸੀ ਵੇਣੂਗੋਪਾਲ ਨਾਲ ਕੀਤੀ ਮੁਲਾਕਾਤ

author img

By

Published : Apr 7, 2023, 2:09 PM IST

Updated : Apr 7, 2023, 2:24 PM IST

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਮੁਲਾਕਾਤ ਤੋਂ ਬਾਅਦ ਹੁਣ ਕੇਸੀ ਵੇਨੂਗੋਪਾਲ ਨਾਲ ਮੁਲਾਕਾਤ ਕਰਨ ਪਹੁੰਚੇ। ਉਨ੍ਹਾਂ ਕਿਹਾ ਕਿ ਕੇਸੀ ਸੰਗਠਨ ਦੀ ਤਾਕਤ ਦਾ ਥੰਮ੍ਹ ਹਨ।

Navjot Singh Sidhu Meets KC Venugopal : After Congress Highman, Navjot Singh Sidhu now met KC Venugopal
Navjot Singh Sidhu Meet KC Venugopal : ਕਾਂਗਰਸ ਹਾਈਕਮਾਨ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਨੇ ਕੇਸੀ ਵੇਣੂਗੋਪਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣ ਪਿੱਛੋਂ ਪੰਜਾਬ ਕਾਂਗਰਸ ਇਕਾਈ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਗਾਤਾਰ ਦਿਲੀ ਹਾਈਕਮਾਨ ਨਾਲ ਮੁਲਾਕਾਤ ਕਰ ਰਹੇ ਹਨ। ਪਿਛਲੇ ਦਿਨੀਂ ਨਵਜੋਤ ਸਿੱਧੂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲੇ। ਨਵਜੋਤ ਸਿੱਧੂ ਮੁਲਾਕਾਤ ਕਰਨ ਦੇ ਲਈ ਅੱਜ ਦਿੱਲੀ ਪਹੁੰਚੇ ਸਨ। ਇਸ ਮੁਲਾਕਾਤ ਮਗਰੋਂ ਸਿਆਸੀ ਗਲਿਆਰਿਆਂ ਵਿੱਚ ਚਰਚਾ ਕਾਫੀ ਤੇਜ਼ ਹੋ ਗਈ ਹੈ। ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ਉਪਰ ਇਸ ਮੀਟਿੰਗ ਨੂੰ ਲੈ ਕੇ ਤਸਵੀਰ ਸਾਂਝੀ ਕੀਤੀ। ਤਾਂ, ਉਥੇ ਹੀ ਅੱਜ ਵੀ ਇਹ ਮੁਲਾਕਾਤਾਂ ਦਾ ਦੌਰ ਜਾਰੀ ਹੈ।

  • “A conversation with a wise Man is worth Months of Education”……. Pillar of Strength to the organisation , Wise Council to The Party @kcvenugopalmp …….

    Met and sought his blessings !! pic.twitter.com/jvKBuF4Rvi

    — Navjot Singh Sidhu (@sherryontopp) April 7, 2023 " class="align-text-top noRightClick twitterSection" data=" ">

ਕੇਸੀ ਵੇਨੂਗੋਪਾਲ ਨਾਲ ਮੁਲਾਕਾਤ : ਉਸਤੋਂ ਬਾਅਦ ਹੁਣ ਕੇਸੀ ਵੇਨੂਗੋਪਾਲ ਨਾਲ ਇਕ ਹੋਰ ਤਸਵੀਰ ਸਾਹਮਣੇ ਆਈ ਹੈ। ਜਿਸਨੇ ਸਿਆਸੀ ਗਲਿਆਰਿਆਂ ਚ ਚਰਚਾ ਛੇੜ ਦਿੱਤੀ ਹੈ। ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਤਸਵੀਰ ਸਾਂਝੀ ਕਰਦਿਆਂ ਲਿਖਿਆ ਕਿ ਇਕ ਬੁੱਧੀਮਾਨ ਇਨਸਾਨ ਨੂੰ ਮਹੀਨਿਆਂ ਬਾਅਦ ਮਿਲਿਆ ਹਾਂ। ਇਹ ਕਿਸੇ ਯੋਗ ਤੋਂ ਘਟ ਨਹੀਂ। ਇਹ ਸੰਗਠਨ ਦੀ ਤਾਕਤ ਦਾ ਥੰਮ, ਪਾਰਟੀ ਲਈ ਬੁੱਧੀਮਾਨ ਕੌਂਸਲ ਕੇਸੀ ਵੇਣੂਗੋਪਾਲ ਹੈ। ਆਪਣੀ ਖੁਸ਼ੀ ਜ਼ਾਹਿਰ ਕਰਦਿਆਂ ਸਿੱਧੂ ਨੇ ਇਹ ਸ਼ਬਦ ਸਾਂਝੇ ਕੀਤੇ।



ਮਲਿਕਾਰਜੁਨ ਖੜਗੇ ਨਾਲ ਮੁਲਾਕਾਤ: ਨਵਜੋਤ ਸਿੰਘ ਸਿੱਧੂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕਰਨ ਪਹੁੰਚੇ, ਜਿੱਥੇ ਜੈਰਾਮ ਰਮੇਸ਼ ਵੀ ਮੌਜੂਦ ਸਨ। ਸਿੱਧੂ ਨੇ ਖੁਦ ਤਸਵੀਰਾਂ ਟਵੀਟਰ ‘ਤੇ ਸਾਂਝੀਆਂ ਕੀਤੀਆਂ ਹਨ । ਮੱਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਬੈਠਕ ਤੋਂ ਬਾਅਦ ਟਵੀਟ ਕੀਤਾ ਅਤੇ ਖੜਗੇ ਨੂੰ ਪਛੜੇ ਲੋਕਾਂ ਦਾ ਚੈਂਪੀਅਨ ਦੱਸਿਆ।

  • 9 Times MLA , Thrice Member Parliament, Champion for the cause of underprivileged, voice of truth ….. “Credibility thy name is Mallikarjun Kharge”

    Met and took blessings of Hon’ble Congress President, he brings positive vibes and good fortune for the party. pic.twitter.com/SBbW7sF89r

    — Navjot Singh Sidhu (@sherryontopp) April 7, 2023 " class="align-text-top noRightClick twitterSection" data=" ">




ਰਾਹੁਲ ਗਾਂਧੀ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ: ਜ਼ਿਕਰਯੋਗ ਹੈ ਕਿ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਦਿੱਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਰਾਹੁਲ ਗਾਂਧੀ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਸੀ। ਇਸ ਤੋਂ ਪਹਿਲਾਂ ਸਿੱਧੂ ਨੇ ਰਾਹੁਲ ਗਾਂਧੀ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਸੀ। ਫਿਰ ਉਨ੍ਹਾਂ ਦੀ ਰਸਮੀ ਮੁਲਾਕਾਤ ਹੋਈ ਹੈ ਅਤੇ ਇਹ ਮੁਲਾਕਾਤ ਪ੍ਰਿਅੰਕਾ ਗਾਂਧੀ ਦੇ ਘਰ ਹੋਈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਨਾਲ ਕੀਤੀ ਮੁਲਾਕਾਤ, ਕਿਹਾ- ਖੜ੍ਹਗੇ ਦਿੰਦੇ ਨੇ ਪਾਰਟੀ ਨੂੰ ਨਵੀਂ ਊਰਜਾ

ਮਰਹੂਮ ਸਿੱਧੂ ਮੂਸੇਵਾਲਾ ਦੇ ਪਿੰਡ ਗਏ: ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਮਰਹੂਮ ਸਿੱਧੂ ਮੂਸੇਵਾਲਾ ਦੇ ਪਿੰਡ ਗਏ। ਉਥੇ ਉਨ੍ਹਾਂ ਨੇ ਸਰਕਾਰਾਂ ਉੇਤੇ ਨਿਸ਼ਾਨਾ ਵਿੰਨ੍ਹਿਆ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਮਾਤਾ-ਪਿਤਾ ਨੂੰ ਮਿਲਣ ਗਏ ਸਨ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਸਰਕਾਰ 'ਤੇ ਕਈ ਨਿਸ਼ਾਨੇ ਸਾਧੇ 'ਤੇ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਚੁੱਕੇ।

'ਜਲਦ ਸੌਂਪੀ ਜਾ ਸਕਦੀ ਹੈ ਵੱਡੀ ਜ਼ਿੰਮੇਵਾਰੀ': ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਤੋਂ ਹੀ ਸਰਗਰਮ ਮੋਡ ਵਿੱਚ ਨਜ਼ਰ ਆ ਰਹੇ ਹਨ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ। ਸਿੱਧੂ ਨੇ ਕੇਂਦਰ 'ਤੇ ਪੰਜਾਬ 'ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਸੀ ਕਿ 'ਪੰਜਾਬ ਇਸ ਦੇਸ਼ ਦੀ ਢਾਲ ਹੈ, ਇਸ ਢਾਲ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਾਨੂੰਨ ਵਿਵਸਥਾ ਅਤੇ ਕਰਜ਼ੇ ਦੇ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਲੋਚਨਾ ਕਰਦਿਆਂ ਉਨ੍ਹਾਂ ਨੂੰ ਅਖਬਾਰ ਦਾ ਮੁੱਖ ਮੰਤਰੀ ਕਿਹਾ। ਸਿੱਧੂ ਦੇ ਸਮਰਥਕਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਵੱਡਾ ਅਹੁਦਾ ਮਿਲ ਸਕਦਾ ਹੈ।

Last Updated : Apr 7, 2023, 2:24 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.