ETV Bharat / bharat

ਸਿਧਾਰਥਨਗਰ ਸੜਕ ਹਾਦਸਾ: 9 ਲੋਕਾਂ ਦੀ ਮੌਤ, CM ਯੋਗੀ ਨੇ ਜਤਾਇਆ ਦੁੱਖ

author img

By

Published : May 22, 2022, 11:54 AM IST

ਸਿਧਾਰਥਨਗਰ ਜ਼ਿਲ੍ਹੇ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ 'ਚ 9 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 3 ਲੋਕ ਜ਼ਖਮੀ ਦੱਸੇ ਜਾ ਰਹੇ ਹਨ।

nine DIED IN ROAD ACCIDENT IN SIDDHARTHNAGAR
ਸਿਧਾਰਥਨਗਰ ਸੜਕ ਹਾਦਸਾ: 9 ਲੋਕਾਂ ਦੀ ਮੌਤ, CM ਯੋਗੀ ਨੇ ਜਤਾਇਆ ਦੁੱਖ

ਸਿਧਾਰਥਨਗਰ: ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ 'ਚ ਸ਼ਨੀਵਾਰ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ 'ਚ 9 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 3 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜੋਗੀਆ ਕੋਤਵਾਲੀ ਖੇਤਰ ਦੇ ਨੌਗੜ੍ਹ ਬੰਸੀ ਰੋਡ ’ਤੇ ਸਥਿਤ ਪਿੰਡ ਕੱਟਿਆ ਨੇੜੇ ਦੇਰ ਰਾਤ ਬੋਲੈਰੋ ਨੇ ਸੜਕ ਦੇ ਕਿਨਾਰੇ ਖੜ੍ਹੇ ਟਰਾਲੇ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ। ਜਦਕਿ 3 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਸੂਚਨਾ ਮਿਲਣ 'ਤੇ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਦੇ ਨਾਲ ਹੀ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

CM ਨੇ ਜਤਾਇਆ ਦੁੱਖ : ਹਾਦਸੇ ਤੋਂ ਬਾਅਦ CM ਯੋਗੀ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦਾ ਸਹੀ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।

  • उत्तर प्रदेश के सिद्धार्थनगर में हुआ सड़क हादसा अत्यंत पीड़ादायक है। मेरी संवेदनाएं शोकाकुल परिजनों के साथ हैं। ईश्वर उन्हें इस अपार दुख को सहने की शक्ति प्रदान करे। इसके साथ ही मैं सभी घायलों के शीघ्र स्वस्थ होने की कामना करता हूं: PM @narendramodi

    — PMO India (@PMOIndia) May 22, 2022 " class="align-text-top noRightClick twitterSection" data=" ">

PM ਵਲੋਂ ਵੀ ਕੀਤਾ ਦੁੱਖ ਸਾਂਝਾ: ਪ੍ਰਧਾਨ ਮੰਤਰੀ ਦਾ ਕਹਿਣਾ ਕਿ ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਵਿੱਚ ਵਾਪਰਿਆ ਸੜਕ ਹਾਦਸਾ ਬਹੁਤ ਦਰਦਨਾਕ ਹੈ। ਮੇਰੀ ਸੰਵੇਦਨਾ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹੈ। ਪ੍ਰਮਾਤਮਾ ਉਹਨਾਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦਾ ਬਲ ਬਖਸ਼ੇ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਇਹ ਵੀ ਪੜ੍ਹੋ: ਨਸ਼ੇ 'ਚ ਧੁੱਤ ਕੁੜੀਆਂ ਨੇ ਕਾਰ ਨੂੰ ਮਾਰੀ ਟੱਕਰ, NH 'ਤੇ ਹਾਈ ਵੋਲਟੇਜ ਡਰਾਮਾ, ਹਾਦਸੇ 'ਚ ਇੱਕ ਦੀ ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.