ETV Bharat / bharat

Odisha Balasore Train Accident: DNA ਟੈਸਟ ਤੋਂ ਬਾਅਦ 13 ਹੋਰ ਲਾਸ਼ਾਂ ਰਿਸ਼ਤੇਦਾਰਾਂ ਨੂੰ ਸੌਂਪੀਆਂ

author img

By

Published : Jul 2, 2023, 6:56 AM IST

Odisha Balasore Train Accident
Odisha Balasore Train Accident

ਬਾਲਾਸੋਰ ਰੇਲ ਹਾਦਸੇ ਵਿੱਚ ਮਾਰੇ ਗਏ 13 ਹੋਰ ਮ੍ਰਿਤਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਰੇਲਵੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਡੀਐਨਏ ਦੀ ਮਦਦ ਨਾਲ 29 ਲਾਸ਼ਾਂ ਦੀ ਪਛਾਣ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 6 ਲਾਸ਼ਾਂ ਸ਼ੁੱਕਰਵਾਰ ਨੂੰ ਅਤੇ 13 ਸ਼ਨੀਵਾਰ ਨੂੰ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀਆਂ ਗਈਆਂ।

ਭੁਵਨੇਸ਼ਵਰ: ਓਡੀਸ਼ਾ ਦੇ ਬਾਲਾਸੋਰ 'ਚ ਹੋਏ ਭਿਆਨਕ ਰੇਲ ਹਾਦਸੇ 'ਚ ਮਾਰੇ ਗਏ 13 ਹੋਰ ਯਾਤਰੀਆਂ ਦੀਆਂ ਲਾਸ਼ਾਂ ਸ਼ਨੀਵਾਰ ਨੂੰ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਨ੍ਹਾਂ ਲਾਸ਼ਾਂ ਨੂੰ ਏਮਜ਼ ਭੁਵਨੇਸ਼ਵਰ ਵਿੱਚ ਰੱਖਿਆ ਗਿਆ ਸੀ। ਰੇਲਵੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਡੀਐਨਏ ਟੈਸਟ ਦੀ ਮਦਦ ਨਾਲ ਜਿਨ੍ਹਾਂ 29 ਲਾਸ਼ਾਂ ਦੀ ਪਛਾਣ ਕੀਤੀ ਗਈ ਸੀ, ਉਨ੍ਹਾਂ ਵਿੱਚੋਂ 6 ਲਾਸ਼ਾਂ ਸ਼ੁੱਕਰਵਾਰ ਅਤੇ 13 ਨੂੰ ਸ਼ਨੀਵਾਰ ਨੂੰ ਰਿਸ਼ਤੇਦਾਰਾਂ ਨੂੰ ਸੌਂਪ ਦਿੱਤਾ ਗਿਆ।

ਅਧਿਕਾਰੀ ਮੁਤਾਬਕ, ''ਡੀਐਨਏ ਟੈਸਟ ਦੇ ਨਤੀਜਿਆਂ ਦੇ ਆਧਾਰ 'ਤੇ ਅਤੇ ਏਮਜ਼ ਭੁਵਨੇਸ਼ਵਰ, ਭੁਵਨੇਸ਼ਵਰ ਮਿਊਂਸੀਪਲ ਕਾਰਪੋਰੇਸ਼ਨ (ਬੀ.ਐੱਮ.ਸੀ.) ਅਤੇ ਸਰਕਾਰੀ ਰੇਲਵੇ ਪੁਲਿਸ (ਜੀ.ਆਰ.ਪੀ.) ਦੇ ਤਾਲਮੇਲ ਨਾਲ, ਬਾਲਾਸੋਰ ਰੇਲ ਹਾਦਸੇ 'ਚ ਮਾਰੇ ਗਏ 13 ਹੋਰ ਯਾਤਰੀਆਂ ਦੀਆਂ ਲਾਸ਼ਾਂ ਦੀ ਪਛਾਣ ਕਰ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਸੌਂਪ ਦਿੱਤਾ ਗਿਆ ਹੈ।'' ਅਧਿਕਾਰੀ ਮੁਤਾਬਕ ਇਨ੍ਹਾਂ 13 ਲਾਸ਼ਾਂ ਵਿੱਚੋਂ ਚਾਰ ਲਾਸ਼ਾਂ ਬਿਹਾਰ, ਅੱਠ ਲਾਸ਼ਾਂ ਪੱਛਮੀ ਬੰਗਾਲ ਅਤੇ ਇੱਕ ਲਾਸ਼ ਝਾਰਖੰਡ ਭੇਜੀਆਂ ਗਈਆਂ ਹਨ।

ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦਿੱਤੇ : ਉਨ੍ਹਾਂ ਦੱਸਿਆ ਕਿ ਰੇਲਵੇ ਦੇ ਐਲਾਨ ਅਨੁਸਾਰ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਅਦਾ ਕੀਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਏਮਜ਼ ਭੁਵਨੇਸ਼ਵਰ ਵਿੱਚ ਰੱਖੀਆਂ ਗਈਆਂ 62 ਲਾਸ਼ਾਂ ਦੀ ਪਛਾਣ ਹੋਣੀ ਬਾਕੀ ਹੈ।

2 ਜੂਨ ਨੂੰ ਵਾਪਰਿਆ ਸੀ ਹਾਦਸਾ: ਜ਼ਿਕਰਯੋਗ ਹੈ ਕਿ ਓਡੀਸ਼ਾ ਦੇ ਬਾਲਾਸੋਰ 'ਚ 2 ਜੂਨ ਦੀ ਸ਼ਾਮ 7 ਵਜੇ ਕੋਰੋਮੰਡਲ ਐਕਸਪ੍ਰੈੱਸ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਈ ਸੀ ਅਤੇ ਇਸ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ ਸਨ। ਇਸ ਤੋਂ ਬਾਅਦ ਉਥੋਂ ਲੰਘ ਰਹੀ ਬੈਂਗਲੁਰੂ-ਹਾਵੜਾ ਐਕਸਪ੍ਰੈੱਸ ਵੀ ਇਸ ਦੀ ਲਪੇਟ 'ਚ ਆ ਗਈ। ਇਸ ਭਿਆਨਕ ਰੇਲ ਹਾਦਸੇ 'ਚ ਹੁਣ ਤੱਕ 300 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 1200 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਸ ਰੇਲ ਹਾਦਸੇ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.