'CM ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਸੂਬੇ 'ਚੋਂ ਨਸ਼ਿਆਂ ਦੀ ਲਾਹਣਤ ਨੂੰ ਮੁੱਢੋਂ ਖ਼ਤਮ ਕਰਨ ਲਈ ਵਚਨਬੱਧ'

author img

By

Published : Nov 21, 2022, 10:30 PM IST

Updated : Nov 21, 2022, 10:35 PM IST

On the directions of Chief Minister Bhagwant Mann the Punjab Police is committed to eradicating the menace of drugs from the state

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (NDPS) ਤਹਿਤ ਪਿਛਲੇ ਹਫ਼ਤੇ ’ਚ 258 FIR ਜਿਨ੍ਹਾਂ ਵਿੱਚ 28 ਵਪਾਰਕ ਹਨ, ਅਧੀਨ 366 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗਿਰਫਤਾਰ ਕੀਤਾ ਹੈ।

ਚੰਡੀਗੜ੍ਹ: ਇੰਸਪੈਕਟਰ ਜਨਰਲ ਆਫ਼ ਪੁਲਿਸ (IGP) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ਇੱਥੇ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ 8.44 ਕਿਲੋ ਹੈਰੋਇਨ, 7.75 ਕਿਲੋ ਅਫੀਮ, 17.64 ਕਿਲੋ ਗਾਂਜਾ, 19 ਕੁਇੰਟਲ ਭੁੱਕੀ ਅਤੇ 59 ਕਿਲੋ ਨਸ਼ੇ ਦੀਆਂ ਗੋਲੀਆਂ/ਕੈਪਸੂਲ/ਇੰਜੈਕਸ਼ਨ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ 1.22 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

444 ਤੱਕ ਪਹੁੰਚੀ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ: ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਪਿਛਲੇ ਹਫਤੇ ਦੌਰਾਨ NDPS ਕੇਸਾਂ ਵਿੱਚ 15 ਹੋਰ ਭਗੌੜੇ ਗ੍ਰਿਫਤਾਰ ਕੀਤੇ ਜਾਣ ਨਾਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 444 ਤੱਕ ਪਹੁੰਚ ਗਈ ਹੈ ਕਿਉਂਕਿ 5 ਜੁਲਾਈ, 2022 ਨੂੰ ਪੀ.ਓ./ਭਗੌੜੇ ਨੂੰ ਗ੍ਰਿਫਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (DGP), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ’ਤੇ ਨਸ਼ਿਆਂ ਦੀ ਬਰਾਮਦਗੀ ਨਾਲ ਜੁੜੀਆਂ ਪਿਛਲੇਰੀਆਂ ਅਤੇ ਅਗਲੇਰੀਆਂ ਕੜੀਆਂ ਦੀ ਬਾਰੀਕਬੀਨੀ ਨਾਲ ਜਾਂਚ ਕਰਨ, ਭਾਵੇਂ ਉਨ੍ਹਾਂ ਕੋਲੋਂ ਥੋੜੀ ਮਾਤਰਾ ਵਿੱਚ ਹੀ ਨਸ਼ੇ ਦੀ ਬਰਾਮਦਗੀ ਹੋਈ ਹੋਵੇ।

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ: ਇਸ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਚੋਂ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ।

ਇਸੇ ਦੌਰਾਨ ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਨਸ਼ੇ ਦੀ ਖ਼ਰੀਦ-ਫ਼ਰੋਖ਼ਤ ਵਾਲੇ ਸਾਰੇ ਹਾਟਸਪਾਟਸ ਦੀ ਸ਼ਨਾਖਤ ਕਰਨ ਅਤੇ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਨ੍ਹਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਕਾਦਮਿਕ ਕੌਂਸਲ ਦੇ ਮੈਂਬਰ ਨਾਮਜ਼ਦ

Last Updated :Nov 21, 2022, 10:35 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.