ETV Bharat / bharat

ਕੇਂਦਰ ਦਾ ਵਿਰੋਧ ਕਰਦਿਆਂ ਵਿਰੋਧੀ ਪਾਰਟੀਆਂ ਨੇ ਸੰਸਦ ਦੇ ਬਾਹਰ ਕੀਤਾ ਇਹ ਕੰਮ

author img

By

Published : Aug 12, 2021, 11:39 AM IST

ਕੇਂਦਰ ਸਰਕਾਰ ਵਿਰੁੱਧ ਵਿਰੋਧੀ ਧਿਰ ਦਾ ਸੰਘਰਸ਼ ਹੁਣ ਸੜਕਾਂ 'ਤੇ ਦਿਖਾਈ ਦੇ ਰਿਹਾ ਹੈ। ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ 15 ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸੰਸਦ ਤੋਂ ਵਿਜੇ ਚੌਕ ਤੱਕ ਮਾਰਚ ਕੀਤਾ।

ਵਿਰੋਧੀ ਪਾਰਟੀਆਂ ਨੇ ਸੰਸਦ ਤੋਂ ਵਿਜੇ ਚੌਕ ਤੱਕ ਕੱਢਿਆ ਪੈਦਲ ਮਾਰਚ
ਵਿਰੋਧੀ ਪਾਰਟੀਆਂ ਨੇ ਸੰਸਦ ਤੋਂ ਵਿਜੇ ਚੌਕ ਤੱਕ ਕੱਢਿਆ ਪੈਦਲ ਮਾਰਚ

ਨਵੀਂ ਦਿੱਲੀ: ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। 15 ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸੰਸਦ ਤੋਂ ਵਿਜੇ ਚੌਕ ਤੱਕ ਪੈਦਲ ਮਾਰਚ ਕੀਤਾ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਇਸ ਰੋਸ ਮਾਰਚ ਵਿੱਚ ਸ਼ਾਮਲ ਹੋਏ। ਇਸ ਦੌਰਾਨ ਆਗੂਆਂ ਦੇ ਹੱਥਾਂ ਵਿੱਚ ਪੋਸਟਰ / ਬੈਨਰ ਸਨ। ਸੰਸਦ ਕੰਪਲੈਕਸ ਵਿੱਚ ਗਾਂਧੀ ਬੁੱਤ ਦੇ ਨੇੜੇ ਇੱਕ ਪੈਦਲ ਮਾਰਚ ਕੱਢਿਆ ਗਿਆ।

ਇਹ ਵੀ ਪੜੋ: ਮੁਹੰਮਦ ਮੁਸਤਫ਼ਾ ਨੇ ਨਵਜੋਤ ਸਿੱਧੂ ਨੂੰ ਦਿੱਤਾ ਝਟਕਾ !

ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਸੰਸਦ ਵਿੱਚ ਗੱਲ ਕਰਨ ਦਾ ਮੌਕਾ ਨਹੀਂ ਦਿੱਤਾ ਗਿਆ। ਸਦਨ ਵਿੱਚ ਲੋਕਤੰਤਰ ਦਾ ਕਤਲ ਕੀਤਾ ਗਿਆ ਹੈ। ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਦੇਸ਼ ਦੇ 60 ਫੀਸਦ ਲੋਕਾਂ ਦੀ ਆਵਾਜ਼ ਨਹੀਂ ਸੁਣੀ ਗਈ। ਉਨ੍ਹਾਂ ਕਿਹਾ ਕਿ ਅਸੀਂ ਜਾਸੂਸੀ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਸੀ, ਪਰ ਸਰਕਾਰ ਨੇ ਸਾਡੀ ਮੰਗ ਨੂੰ ਨਜ਼ਰ ਅੰਦਾਜ਼ ਕਰ ਦਿੱਤਾ।

ਇਹ ਵੀ ਪੜੋ: Encounter: ਬਦਮਾਸ਼ਾਂ ਨੇ ਪੁਲਿਸ ’ਤੇ ਕੀਤਾ ਹਮਲਾ, ਐਨਕਾਉਂਟਰ ’ਚ 2 ਬਦਮਾਸ਼ ਢੇਰ

ETV Bharat Logo

Copyright © 2024 Ushodaya Enterprises Pvt. Ltd., All Rights Reserved.