ETV Bharat / bharat

ਲਤਾ ਮੰਗੇਸ਼ਕਰ ਦੇ ਸਨਮਾਨ ’ਚ ਅੱਜ ਦੋਵੇਂ ਸਦਨ ਇੱਕ ਘੰਟੇ ਲਈ ਮੁਲਤਵੀ

author img

By

Published : Feb 7, 2022, 10:11 AM IST

ਅਧਿਕਾਰੀਆਂ ਨੇ ਦੱਸਿਆ ਕਿ ਇਹ ਫੈਸਲਾ ਕੀਤਾ ਗਿਆ ਹੈ ਕਿ ਸਪੀਕਰ ਐਮ ਵੈਂਕਈਆ ਨਾਇਡੂ ਵੱਲੋਂ ਸਵੇਰੇ 10 ਵਜੇ ਰਾਜ ਸਭਾ ਵਿੱਚ ਸ਼ੋਕ ਸੰਦੇਸ਼ ਪੜ੍ਹੇ ਜਾਣ ਤੋਂ ਬਾਅਦ ਸਦਨ ਨੂੰ ਇੱਕ ਘੰਟੇ ਲਈ ਮੁਲਤਵੀ (parliament to be adjourned for an hour ) ਕਰ ਦਿੱਤਾ ਜਾਵੇਗਾ।

ਦੋਵੇਂ ਸਦਨ ਇੱਕ ਘੰਟੇ ਲਈ ਮੁਲਤਵੀ
ਦੋਵੇਂ ਸਦਨ ਇੱਕ ਘੰਟੇ ਲਈ ਮੁਲਤਵੀ

ਨਵੀਂ ਦਿੱਲੀ: ਸੰਸਦ ਦੇ ਦੋਵਾਂ ਸਦਨਾਂ ਦੇ ਮੈਂਬਰਾਂ ਵੱਲੋਂ ਸੰਗੀਤ ਦੀ ਰਾਣੀ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸੋਮਵਾਰ ਨੂੰ ਰਾਜ ਸਭਾ ਅਤੇ ਲੋਕ ਸਭਾ ਨੂੰ ਇੱਕ ਘੰਟੇ ਲਈ ਮੁਲਤਵੀ ਕਰ ਦਿੱਤਾ ਜਾਵੇਗਾ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਫੈਸਲਾ ਕੀਤਾ ਗਿਆ ਹੈ ਕਿ ਸਪੀਕਰ ਐਮ ਵੈਂਕਈਆ ਨਾਇਡੂ ਵੱਲੋਂ ਸਵੇਰੇ 10 ਵਜੇ ਰਾਜ ਸਭਾ ਵਿੱਚ ਸ਼ੋਕ ਸੰਦੇਸ਼ ਪੜ੍ਹੇ ਜਾਣ ਤੋਂ ਬਾਅਦ ਸਦਨ ਨੂੰ ਇੱਕ ਘੰਟੇ ਲਈ ਮੁਲਤਵੀ (parliament to be adjourned for an hour ) ਕਰ ਦਿੱਤਾ ਜਾਵੇਗਾ।

ਸੂਤਰਾਂ ਨੇ ਦੱਸਿਆ ਕਿ ਲੋਕ ਸਭਾ ਵਿੱਚ ਵੀ ਸਪੀਕਰ ਓਮ ਬਿਰਲਾ ਸ਼ਾਮ 4 ਵਜੇ ਸਦਨ ਦੀ ਬੈਠਕ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਸ਼ੋਕ ਸੰਦੇਸ਼ ਪੜ੍ਹ ਕੇ ਸੁਣਾਉਣਗੇ ਅਤੇ ਕਾਰਵਾਈ ਇੱਕ ਘੰਟੇ ਲਈ ਮੁਲਤਵੀ ਕਰ ਦਿੱਤੀ ਜਾਵੇਗੀ।

ਲਤਾ ਮੰਗੇਸ਼ਕਰ ਦੀ ਐਤਵਾਰ ਨੂੰ ਮੁੰਬਈ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ। ਉਹ 92 ਸਾਲਾਂ ਦੀ ਸੀ। ਦੱਸ ਦਈਏ ਕਿ ਭਾਰਤ ਰਤਨ ਸਵਰ ਕੋਕਿਲਾ ਲਤਾ ਮੰਗੇਸ਼ਕਰ (Lata Mangeshkar) ਦਾ ਐਤਵਾਰ ਸ਼ਾਮ ਮੁੰਬਈ ਦੇ ਸ਼ਿਵਾਜੀ ਪਾਰਕ 'ਚ ਅੰਤਮ ਸਸਕਾਰ ਕੀਤਾ ਗਿਆ ਸੀ। ਵਿਛੜੀ ਰੂਹ ਨੂੰ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਰਾਜਨੀਤੀ, ਖੇਡਾਂ ਅਤੇ ਸਿਨੇਮਾ ਨਾਲ ਜੁੜੇ ਸੈਂਕੜੇ ਲੋਕ ਮੌਜੂਦ ਸਨ।

ਇਹ ਵੀ ਪੜੋ: ਮਰਹੂਮ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ 'ਤੇ ਦੋ ਦਿਨਾਂ ਰਾਸ਼ਟਰੀ ਸੋਗ ਦਾ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.