ETV Bharat / bharat

ਪੰਜਾਬ 'ਚ ਲੋਕ ਸਰਕਾਰ ਤੋਂ ਨਾਰਾਜ਼, ਭਾਜਪਾ 2024 ਦੀਆਂ ਚੋਣਾਂ ਇਕੱਲਿਆਂ ਲੜੇਗੀ: ਵਿਜੇ ਰੂਪਾਨੀ

author img

By

Published : Jul 19, 2023, 5:47 PM IST

Updated : Jul 20, 2023, 1:46 PM IST

ਭਾਜਪਾ ਦੇ ਪੰਜਾਬ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਈਟੀਵੀ ਭਾਰਤ ਨੂੰ ਦੱਸਿਆ ਕਿ ਭਾਜਪਾ ਪੰਜਾਬ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਲੜੇਗੀ।

ਪੰਜਾਬ 'ਚ ਲੋਕ ਸਰਕਾਰ ਤੋਂ ਨਾਰਾਜ਼ ਹਨ, ਭਾਜਪਾ 2024 ਦੀਆਂ ਚੋਣਾਂ ਇਕੱਲਿਆਂ ਲੜੇਗੀ: ਪੰਜਾਬ ਇੰਚਾਰਜ ਵਿਜੇ ਰੂਪਾਨੀ
ਪੰਜਾਬ 'ਚ ਲੋਕ ਸਰਕਾਰ ਤੋਂ ਨਾਰਾਜ਼ ਹਨ, ਭਾਜਪਾ 2024 ਦੀਆਂ ਚੋਣਾਂ ਇਕੱਲਿਆਂ ਲੜੇਗੀ: ਪੰਜਾਬ ਇੰਚਾਰਜ ਵਿਜੇ ਰੂਪਾਨੀ

ਪੰਜਾਬ 'ਚ ਲੋਕ ਸਰਕਾਰ ਤੋਂ ਨਾਰਾਜ਼ ਹਨ, ਭਾਜਪਾ 2024 ਦੀਆਂ ਚੋਣਾਂ ਇਕੱਲਿਆਂ ਲੜੇਗੀ: ਪੰਜਾਬ ਇੰਚਾਰਜ ਵਿਜੇ ਰੂਪਾਨੀ




ਗਾਂਧੀਨਗਰ/ਗੁਜਰਾਤ :
ਭਾਜਪਾ ਨੇ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਾਂਗਰਸ ਸਾਰੀਆਂ ਪਾਰਟੀਆਂ ਨੂੰ ਇਕਜੁੱਟ ਕਰ ਰਹੀ ਹੈ। ਹੁਣ ਆਮ ਆਦਮੀ ਪਾਰਟੀ ਨੂੰ ਦਿੱਲੀ ਆਰਡੀਨੈਂਸ ’ਤੇ ਕਾਂਗਰਸ ਦੇ ਸਮਰਥਣ ਦੇਣ ਨਾਲ ਪੰਜਾਬ ਵਿੱਚ ਰਾਜਨੀਤਕ ਮਾਹੌਲ ਗਰਮ ਹੈ। ਗੈਰ ਭਾਜਪਾ ਸਰਕਾਰ ਵਾਲੇ ਸੂਬਿਆਂ ਵਿੱਚ ਭਾਜਪਾ ਨੇ ਭਰੋਸੇਮੰਦ ਆਗੂਆਂ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਪੰਜਾਬ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਈਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਭਾਜਪਾ ਪੰਜਾਬ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਇੱਕਲੇ ਜਿੱਤੇਗੀ।

ਪੰਜਾਬ ਦੀ ਜ਼ਿੰਮੇਵਾਰੀ: ਈਟੀਵੀ ਭਾਰਤ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਵਿਜੇ ਰੂਪਾਨੀ ਨੇ ਕਿਹਾ ਕਿ ਪੰਜਾਬ ਦੀ ਜ਼ਿੰਮੇਵਾਰੀ ਮੈਨੂੰ ਸੌਂਪੀ ਗਈ ਹੈ। ਮੈਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਅਤੇ ਕਈ ਮੀਟਿੰਗਾਂ ਵਿਚ ਹਿੱਸਾ ਲਿਆ ਹੈ। ਮੈਂ ਜਲੰਧਰ ਚੋਣਾਂ ਦੌਰਾਨ ਇੱਕ ਮਹੀਨਾ ਪੰਜਾਬ ਵਿੱਚ ਰਿਹਾਂ। ਮੇਰੀ ਖੁਸ਼ਕਿਸਮਤੀ ਹੈ ਕਿ ਕਿ ਮੈਨੂੰ ਪੰਜਾਬ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਕਿਉਂਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਰਕਰ ਵਜੋਂ ਦਿੱਲੀ ਵਿੱਚ ਸਨ ਤਾਂ ਉਨ੍ਹਾਂ ਨੂੰ ਵੀ ਪਹਿਲਾਂ ਪੰਜਾਬ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਮੈਂ ਨਰਿੰਦਰ ਮੋਦੀ ਦੇ ਮਾਰਗ 'ਤੇ ਚੱਲਦਿਆਂ ਹੁਣ ਇਹ ਜ਼ਿੰਮੇਵਾਰੀ ਨਿਭਾ ਰਿਹਾ ਹਾਂ। ਜਦੋਂ ਕਿ ਪੰਜਾਬ ਦੇਸ਼ ਲਈ ਬਹੁਤ ਮਹੱਤਵਪੂਰਨ ਖੇਤਰ ਹੈ, ਮੈਂ ਇੱਥੇ ਆਪਣੀ ਪੂਰੀ ਊਰਜਾ ਲਗਾ ਰਿਹਾ ਹਾਂ।


ਲੋਕ ਆਮ ਆਦਮੀ ਪਾਰਟੀ ਤੋਂ ਬਹੁਤ ਨਾਰਾਜ਼: ਪੰਜਾਬ ਇੰਚਾਰਜ ਵਿਜੇ ਰੂਪਾਨੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪ ਨੂੰ ਮੌਕਾ ਦੇ ਕੇ ਇੱਕ ਵਿਸ਼ੇਸ਼ ਤਜਰਬਾ ਕੀਤਾ ਹੈ। ਪੰਜਾਬ ਦੇ ਲੋਕ ਕਾਂਗਰਸ ਤੋਂ ਬਾਅਦ ਹੁਣ ਆਪ ਸਰਕਾਰ ਤੋਂ ਵੀ ਦੁਖੀ ਹਨ। 1984 ਦੇ ਦੰਗਿਆਂ ਵਿੱਚ ਕਾਂਗਰਸ ਸਰਕਾਰ ਨੇ ਸਿੱਖ ਕੌਮ ਨਾਲ ਧੱਕਾ ਕੀਤਾ। ਉਸ ਤੋਂ ਬਾਅਦ ਅਕਾਲੀ ਦਲ ਨੇ ਸਰਕਾਰ ਬਣਾਈ, ਜਿਸ ਵਿੱਚ ਭਾਜਪਾ ਛੋਟੇ ਭਰਾ ਦੀ ਭੂਮਿਕਾ ਵਿਚ ਸੀ। ਪਰ ਸਾਨੂੰ ਕਦੇ ਮੁੱਖ ਮੰਤਰੀ ਦਾ ਅਹੁਦਾ ਨਹੀਂ ਮਿਲਿਆ। ਬਾਅਦ ਵਿੱਚ ਪੰਜਾਬ ਦੇ ਲੋਕਾਂ ਨੇ ਸਰਕਾਰ ਬਣਾਉਣ ਵਿੱਚ ਵੱਡਾ ਬਦਲਾਅ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ, ਪਰ ਹੁਣ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਤੋਂ ਵੀ ਨਾਰਾਜ਼ ਹਨ।


ਯੋਗੀ ਵਰਗਾ ਮੁੱਖ ਮੰਤਰੀ ਚਾਹੀਦਾ : ਵਿਜੈ ਰੁਪਾਣੀ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਵੀ ਮੰਨਣ ਲੱਗ ਪਏ ਹਨ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਖਰਾਬ ਹੈ। ਮੌਜੂਦਾ ਸਮੇਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕਤਲ, ਚੋਰੀ ਦੀਆਂ ਘਟਨਾਵਾਂ ਸ਼ਰੇਆਮ ਹੋ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੇਖ ਕੇ ਪੰਜਾਬ ਦੇ ਲੋਕ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਯੋਗੀ ਵਰਗਾ ਮੁੱਖ ਮੰਤਰੀ ਚਾਹੀਦਾ ਹੈ। ਯਾਨੀ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਦੇ ਇੱਕ ਵਰਕਰ ਨੂੰ ਮੁੱਖ ਮੰਤਰੀ ਵਜੋਂ ਦੇਖਣ ਦੀ ਮੰਗ ਕਰ ਰਹੇ ਹਨ। ਇਸ ਤਰ੍ਹਾਂ ਕਾਂਗਰਸ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਨੇਤਾ ਵੀ ਭਾਜਪਾ ਵਿੱਚ ਸ਼ਾਮਿਲ ਹੋਣਗੇ।

"ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੇਖ ਕੇ ਪੰਜਾਬ ਦੇ ਲੋਕ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਯੋਗੀ ਵਰਗਾ ਮੁੱਖ ਮੰਤਰੀ ਚਾਹੀਦਾ ਹੈ। ਯਾਨੀ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਦੇ ਇੱਕ ਵਰਕਰ ਨੂੰ ਮੁੱਖ ਮੰਤਰੀ ਵਜੋਂ ਦੇਖਣ ਦੀ ਮੰਗ ਕਰ ਰਹੇ ਹਨ।" ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ

ਕੋਈ ਗਠਜੋੜ ਨਹੀਂ ਹੋਵੇਗਾ: ਅਕਾਲੀਆਂ ਨਾਲ ਗਠਜੋੜ ਬਾਰੇ ਸਵਾਲ ਦਾ ਜਵਾਬ ਦਿੰਦੇ ਹੋਏ ਵਿਜੇ ਰੁਪਾਣੀ ਨੇ ਕਿਹਾ ਕਿ ਫਿਲਹਾਲ ਇਹ ਅਫਵਾਹਾਂ ਵੀ ਹਨ ਕਿ ਪੰਜਾਬ 'ਚ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਸਾਰੀਆਂ ਚੋਣਾਂ ਦੌਰਾਨ ਕੋਈ ਗਠਜੋੜ ਨਹੀਂ ਹੋਵੇਗਾ। ਭਾਜਪਾ ਪੰਜਾਬ ਦੀਆਂ ਸਾਰੀਆਂ ਚੋਣਾਂ ਇਕੱਲਿਆਂ ਲੜੇਗੀ। ਉਨ੍ਹਾਂ ਦਾਅਵਾ ਕੀਤਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਭਾਜਪਾ ਪੰਜਾਬ ਵਿੱਚ ਆਪਣੇ ਬਲਬੂਤੇ ਚੋਣ ਲੜੇਗੀ ਅਤੇ ਜਿੱਤੇਗੀ।

Last Updated :Jul 20, 2023, 1:46 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.