ETV Bharat / bharat

PM ਮੋਦੀ ਨੇ 10 ਲੱਖ ਭਰਤੀਆਂ ਕਰਨ ਦੇ ਦਿੱਤੇ ਨਿਰਦੇਸ਼

author img

By

Published : Jun 14, 2022, 11:10 AM IST

PM ਮੋਦੀ ਨੇ 10 ਲੱਖ ਭਰਤੀਆਂ ਕਰਨ ਦੇ ਦਿੱਤੇ ਨਿਰਦੇਸ਼
PM ਮੋਦੀ ਨੇ 10 ਲੱਖ ਭਰਤੀਆਂ ਕਰਨ ਦੇ ਦਿੱਤੇ ਨਿਰਦੇਸ਼

ਪੀਐਮ ਮੋਦੀ ਨੇ ਸਾਰੇ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਮਨੁੱਖੀ ਸਰੋਤ ਸਥਿਤੀ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਨੇ ਅਗਲੇ ਡੇਢ ਸਾਲ ਵਿੱਚ 10 ਲੱਖ ਭਰਤੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। (pm modi instructs to recruit 10 lakh people)

ਨਵੀਂ ਦਿੱਲੀ: ਬੇਰੁਜ਼ਗਾਰੀ ਦੇ ਮੁੱਦੇ 'ਤੇ ਵਿਰੋਧੀ ਧਿਰ ਲਗਾਤਾਰ ਸਰਕਾਰ 'ਤੇ ਨਿਸ਼ਾਨਾ ਸਾਧ ਰਹੀ ਹੈ। ਇਸ ਦੌਰਾਨ ਵੱਡੀ ਖਬਰ ਸਾਹਮਣੇ ਆਈ ਹੈ। ਸਰਕਾਰ ਨੇ ਅਗਲੇ ਡੇਢ ਸਾਲ ਵਿੱਚ 10 ਲੱਖ ਭਰਤੀਆਂ ਕਰਨ ਦਾ ਫੈਸਲਾ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਨੂੰ ਅਗਲੇ 18 ਮਹੀਨਿਆਂ ਵਿੱਚ ਮਿਸ਼ਨ ਮੋਡ 'ਤੇ 10 ਲੱਖ ਲੋਕਾਂ ਦੀ ਭਰਤੀ ਕਰਨ ਲਈ ਕਿਹਾ ਹੈ। ਪ੍ਰਧਾਨ ਮੰਤਰੀ ਦਫਤਰ (ਪੀ. ਐੱਮ. ਓ.) ਨੇ ਕਿਹਾ ਕਿ ਮੋਦੀ ਨੇ ਸਾਰੇ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ 'ਚ ਮਨੁੱਖੀ ਸਰੋਤ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਇਹ ਨਿਰਦੇਸ਼ ਦਿੱਤਾ ਹੈ।

  • Prime Minister Narendra Modi reviewed the status of Human Resources in all departments and ministries and instructed that the recruitment of 10 lakh people be done by the Government in mission mode in the next 1.5 years: PMO pic.twitter.com/cVBUTb0hvN

    — ANI (@ANI) June 14, 2022 " class="align-text-top noRightClick twitterSection" data=" ">

ਸਰਕਾਰ ਦਾ ਇਹ ਫੈਸਲਾ ਬੇਰੁਜ਼ਗਾਰੀ ਦੇ ਮੁੱਦੇ 'ਤੇ ਵਿਰੋਧੀ ਧਿਰ ਦੀ ਲਗਾਤਾਰ ਆਲੋਚਨਾ ਦੇ ਵਿਚਕਾਰ ਆਇਆ ਹੈ। ਵੱਖ-ਵੱਖ ਸਰਕਾਰੀ ਖੇਤਰਾਂ ਵਿੱਚ ਵੱਡੀ ਗਿਣਤੀ ਵਿੱਚ ਅਸਾਮੀਆਂ ਨੂੰ ਹਰੀ ਝੰਡੀ ਦਿੱਤੀ ਗਈ ਹੈ। ਪੀਐਮਓ ਨੇ ਇੱਕ ਟਵੀਟ ਵਿੱਚ ਕਿਹਾ, 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਮਨੁੱਖੀ ਸਰੋਤ ਸਥਿਤੀ ਦੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤਾ ਕਿ ਸਰਕਾਰ ਅਗਲੇ ਡੇਢ ਸਾਲ ਵਿੱਚ ਮਿਸ਼ਨ ਮੋਡ ਵਿੱਚ 10 ਲੱਖ ਲੋਕਾਂ ਦੀ ਭਰਤੀ ਕਰੇ।'

ਇਹ ਵੀ ਪੜ੍ਹੋ- J&K: ਸ਼੍ਰੀਨਗਰ 'ਚ ਮੁਕਾਬਲੇ ਦੌਰਾਨ ਲਸ਼ਕਰ ਦੇ 2 ਅੱਤਵਾਦੀ ਢੇਰ

ETV Bharat Logo

Copyright © 2024 Ushodaya Enterprises Pvt. Ltd., All Rights Reserved.