ETV Bharat / bharat

PM Kisan Yojana: PM ਮੋਦੀ ਨੇ ਕਿਸਾਨ ਸਨਮਾਨ ਨਿਧੀ ਦੀ 10ਵੀਂ ਕਿਸ਼ਤ ਜਾਰੀ ਕੀਤੀ, ਖਾਤੇ 'ਚ ਭੇਜੇ 20,900 ਕਰੋੜ ਰੁਪਏ

author img

By

Published : Jan 1, 2022, 5:10 PM IST

ਨਵੇਂ ਸਾਲ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਕਿਸਾਨ ਸਨਮਾਨ ਨਿਧੀ ਯੋਜਨਾ (Kisan Sanman Nidhi Yojana) ਦੀ ਦਸਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਨਾਲ ਕਿਸਾਨਾਂ ਨੂੰ ਨਵੀਂ ਫਸਲ ਲਈ ਬੀਜ ਖਰੀਦਣ ਅਤੇ ਸਿੰਚਾਈ ਕਰਨ ਵਿੱਚ ਮਦਦ ਮਿਲੇਗੀ।

PM Kisan Yojana: PM ਮੋਦੀ ਨੇ ਕਿਸਾਨ ਸਨਮਾਨ ਨਿਧੀ ਦੀ 10ਵੀਂ ਕਿਸ਼ਤ ਜਾਰੀ ਕੀਤੀ, ਖਾਤੇ 'ਚ ਭੇਜੇ 20,900 ਕਰੋੜ ਰੁਪਏ
PM Kisan Yojana: PM ਮੋਦੀ ਨੇ ਕਿਸਾਨ ਸਨਮਾਨ ਨਿਧੀ ਦੀ 10ਵੀਂ ਕਿਸ਼ਤ ਜਾਰੀ ਕੀਤੀ, ਖਾਤੇ 'ਚ ਭੇਜੇ 20,900 ਕਰੋੜ ਰੁਪਏ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ-ਕਿਸਾਨ ਯੋਜਨਾ (Pradhan Mantri-Kisan Yojana) ਦੇ ਤਹਿਤ 10.09 ਕਰੋੜ ਕਿਸਾਨਾਂ ਨੂੰ 20,900 ਕਰੋੜ ਰੁਪਏ ਦੀ 10ਵੀਂ ਕਿਸ਼ਤ ਜਾਰੀ ਕੀਤੀ। ਪ੍ਰਧਾਨ ਮੰਤਰੀ (Prime Minister) ਨੇ ਵੀਡੀਓ ਕਾਨਫਰੰਸ ਰਾਹੀਂ ਆਯੋਜਿਤ ਪ੍ਰੋਗਰਾਮ ਵਿੱਚ ਲਾਭਪਾਤਰੀਆਂ ਨੂੰ ਇਹ ਰਾਸ਼ੀ ਜਾਰੀ ਕੀਤੀ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਪੀ.ਐੱਮ-ਕਿਸਾਨ ਯੋਜਨਾ (PM-Kisan Yojana) ਦੇ ਤਹਿਤ, ਯੋਗ ਕਿਸਾਨਾਂ (FARMERS) ਨੂੰ ਇੱਕ ਸਾਲ ਵਿੱਚ 6,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਹ ਰਕਮ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤੇ ਵਿੱਚ 2,000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ।

ਵਰਚੁਅਲ ਪ੍ਰੋਗਰਾਮ ਵਿੱਚ, ਮੋਦੀ ਨੇ 351 ਕਿਸਾਨ ਉਤਪਾਦਕ ਸੰਗਠਨਾਂ (FPOs) ਨੂੰ 14 ਕਰੋੜ ਰੁਪਏ ਤੋਂ ਵੱਧ ਦੀ ਇਕਵਿਟੀ ਗ੍ਰਾਂਟ ਵੀ ਜਾਰੀ ਕੀਤੀ। ਇਸ ਨਾਲ 1.24 ਲੱਖ ਕਿਸਾਨਾਂ (FARMERS) ਨੂੰ ਫਾਇਦਾ ਹੋਵੇਗਾ। ਨੌਂ ਰਾਜਾਂ ਦੇ ਮੁੱਖ ਮੰਤਰੀ, ਵੱਖ-ਵੱਖ ਰਾਜਾਂ ਦੇ ਮੰਤਰੀਆਂ ਅਤੇ ਖੇਤੀਬਾੜੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਇਸ ਪ੍ਰੋਗਰਾਮ ਵਿੱਚ ਵਰਚੁਅਲ ਤਰੀਕੇ ਨਾਲ ਹਿੱਸਾ ਲਿਆ।

ਇਸ ਮੌਕੇ 'ਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Agriculture Minister Narinder Singh Tomar) ਨੇ ਕਿਹਾ ਕਿ ਨਵੇਂ ਸਾਲ 2022 ਦੇ ਪਹਿਲੇ ਦਿਨ 10.09 ਕਰੋੜ ਲਾਭਪਾਤਰੀਆਂ ਦੇ ਖਾਤਿਆਂ 'ਚ 20,900 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ (FARMERS) ਦੀ ਆਮਦਨ ਦੁੱਗਣੀ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਸਰਕਾਰ ਦੀ ਮਦਦ ਕਰਨ ਲਈ ਪ੍ਰਧਾਨ ਮੰਤਰੀ-ਕਿਸਾਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ, ਪੀ.ਐੱਮ-ਕਿਸਾਨ ਦੀ 9ਵੀਂ ਕਿਸ਼ਤ ਅਗਸਤ, 2021 ਵਿੱਚ ਜਾਰੀ ਕੀਤੀ ਗਈ ਸੀ। ਜਾਰੀ ਕੀਤੀ ਗਈ ਰਾਸ਼ੀ ਤੋਂ ਬਾਅਦ ਇਸ ਯੋਜਨਾ ਤਹਿਤ ਕਿਸਾਨਾਂ (FARMERS) ਨੂੰ ਹੁਣ ਤੱਕ 1.8 ਲੱਖ ਕਰੋੜ ਰੁਪਏ ਉਪਲਬਧ ਕਰਵਾਏ ਜਾ ਚੁੱਕੇ ਹਨ। ਫਰਵਰੀ, 2019 ਦੇ ਬਜਟ ਵਿੱਚ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦਾ ਐਲਾਨ ਕੀਤਾ ਗਿਆ ਸੀ। ਇਸ ਤਹਿਤ ਦਸੰਬਰ, 2018 ਤੋਂ ਮਾਰਚ, 2019 ਤੱਕ ਦੀ ਮਿਆਦ ਲਈ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਸੀ।

ਇਹ ਵੀ ਪੜ੍ਹੋ:ਅਤੀਕ ਅਹਿਮਦ ਦੇ ਪੁੱਤਰ ਨੇ ਪ੍ਰਾਪਰਟੀ ਡੀਲਰ ਨੂੰ ਪ੍ਰਯਾਗਰਾਜ 'ਚ ਜਬਰੀ ਪੈਸੇ ਨਾ ਦੇਣ 'ਤੇ ਦਿੱਤੀ ਧਮਕੀ

ETV Bharat Logo

Copyright © 2024 Ushodaya Enterprises Pvt. Ltd., All Rights Reserved.