ETV Bharat / bharat

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ’ਤੇ ਸਮਾਗਮ, ਪੀਐੱਮ ਮੋਦੀ ਕਰਨਗੇ ਸ਼ਿਰਕਤ

author img

By

Published : Apr 21, 2022, 7:27 AM IST

Updated : Apr 21, 2022, 11:26 AM IST

400 ਸਾਲਾ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ’ਤੇ ਸਮਾਗਮ
400 ਸਾਲਾ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ’ਤੇ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾਂ ਪ੍ਰਕਾਸ਼ ਪੁਰਬ (400th Parkash Purab of Sikh Guru Tegh Bahadur) ਨੂੰ ਸਮਰਪਿਤ ਲਾਲ ਕਿਲ੍ਹੇ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਿਰਕਤ ਕਰਨਗੇ ਤੇ ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਰਾਤ ਕਰੀਬ 9 ਵਜੇ ਦੇਸ਼ ਨੂੰ ਸੰਬੋਧਨ ਵੀ ਕਰਨਗੇ।

ਚੰਡੀਗੜ੍ਹ: ਸਿੱਖਾਂ ਦੇ ਨੌਵੇਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਕਰਵਾਏ ਜਾਣ ਵਾਲੇ ਕੌਮੀ ਪ੍ਰੋਗਰਾਮ ਦੀ ਸ਼ੁਰੂਆਤ ਬੀਤੇ ਦਿਨ ਤੋਂ ਗਈ ਸੀ, ਅੱਜ ਹੋਣ ਵਾਲੇ ਇਸ ਪ੍ਰੋਗਰਾਮ ’ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਿਰਕਤ ਕਰਨਗੇ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੂਹ ਦੇਸ਼ ਵਾਸੀਆਂ ਰਾਤ ਕਰੀਬ 9 ਵਜੇ ਸੰਬੋਧਨ ਵੀ ਕਰਨਗੇ।

ਪੀਐੱਮ ਵੱਲੋਂ ਜਾਰੀ ਕੀਤਾ ਜਾਵੇਗਾ ਯਾਦਗਾਰੀ ਸਿੱਕਾ: ਦੱਸ ਦਈਏ ਕਿ ਭਲਕੇ ਲਾਲ ਕਿਲ੍ਹੇ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੂਹ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਸਭਿਆਚਾਰਕ ਮੰਤਰਾਲੇ ਨੇ ਦੱਸਿਆ ਸੀ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹਾ ’ਤੇ 21 ਅਪ੍ਰੈਲ ਨੂੰ ਦੇਸ਼ਵਾਸੀਆਂ ਨੂੰ ਸੰਬੋਧਨ ਕਰਨਗੇ। ਨਾਲ ਹੀ ਪੀਐੱਮ ਮੋਦੀ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਨੂੰ ਜਾਰੀ ( pm modi will release commemorative coin and postage stamp) ਕਰਨਗੇ।

  • Union Home Minister Amit Shah attends an event on the occasion of the 400th Prakash Parv of Sri Guru Tegh Bahadur at Red Fort, Delhi pic.twitter.com/FXP2bOsJrK

    — ANI (@ANI) April 20, 2022 " class="align-text-top noRightClick twitterSection" data=" ">

ਉੱਥੇ ਹੀ ਗੱਲ ਕੀਤੀ ਜਾਵੇ ਬੀਤੇ ਦਿਨ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਦੇ ਲਾਲ ਕਿਲ੍ਹੇ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਗਮ ਵਿੱਚ ਸ਼ਾਮਲ ਹੋਏ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਮੁੱਚੀ ਕੌਮ ਮਹਾਨ ਸਿੱਖ ਗੁਰੂਆਂ ਦੀਆਂ ਕੁਰਬਾਨੀਆਂ ਦੀ ਰਿਣੀ ਹੈ। ਜਿੱਥੇ ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਹੋਇਆ ਸੀ, ਮੋਦੀ ਸਰਕਾਰ ਇਹ ਪ੍ਰੋਗਰਾਮ ਕਰ ਰਹੀ ਹੈ, ਇਹ ਚੰਗੀ ਕਿਸਮਤ ਦੀ ਗੱਲ ਹੈ।

ਕਾਬਿਲੇਗੌਰ ਹੈ ਕਿ ਇਸ ਪ੍ਰੋਗਰਾਮ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ’ਚ ਕਈ ਸੂਬਿਆਂ ਦੇ ਮੰਤਰੀ ਅਤੇ ਮੁੱਖ ਮੰਤਰੀ ਸ਼ਾਮਲ ਹੋਣਗੇ। ਮਿਲੀ ਜਾਣਕਾਰੀ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਦਾ 400 ਸਾਲਾਂ ਪ੍ਰਕਾਸ਼ ਦਿਹਾੜਾ ਮੌਕੇ ਪ੍ਰੋਗਰਾਮ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਦੇ ਅਧੀਨ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜੋ: 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

Last Updated :Apr 21, 2022, 11:26 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.