ETV Bharat / bharat

ਪੀਐਮ ਨੇ ਕਿਹਾ 'ਸੀਐਮ ਨੂੰ ਧੰਨਵਾਦ ਕਹਿਣਾ, ਮੈਂ ਬਠਿੰਡਾ ਹਵਾਈ ਅੱਡੇ ਤੱਕ ਜਿੰਦਾ ਪਰਤ ਆਇਆ': ANI

author img

By

Published : Jan 5, 2022, 4:02 PM IST

Updated : Jan 5, 2022, 4:25 PM IST

ਐਐਨਆਈ (ANI) ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ ਕਿ ਬਠਿੰਡਾ ਏਅਰਪੋਰਟ (Bathinda Airport) 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਅਰਪੋਰਟ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੀਐਮ ਚੰਨੀ ਦਾ ਧੰਨਵਾਦ ਕਰਨਾ, ਕਿ ਮੈਂ ਬਠਿੰਡਾ ਏਅਰਪੋਰਟ 'ਤੇ ਜਿੰਦਾ ਵਾਪਿਸ ਪਹੁੰਚ ਸਕਿਆ ਹਾਂ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਕੀਤਾ ਟਵੀਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਕੀਤਾ ਟਵੀਟ

ਚੰਡੀਗੜ੍ਹ: ਐਐਨਆਈ (ANI) ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ ਕਿ ਬਠਿੰਡਾ ਏਅਰਪੋਰਟ (Bathinda Airport) 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਅਰਪੋਰਟ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੀਐਮ ਚੰਨੀ ਦਾ ਧੰਨਵਾਦ ਕਰਨਾ, ਕਿ ਮੈਂ ਬਠਿੰਡਾ ਏਅਰਪੋਰਟ (Bathinda Airport) 'ਤੇ ਜਿੰਦਾ ਵਾਪਿਸ ਪਹੁੰਚ ਸਕਿਆ ਹਾਂ।

ਬੀਜੇਪੀ ਵੱਲੋਂ ਪਹਿਲੀ ਰੈਲੀ ਫ਼ਿਰੋਜ਼ਪੁਰ ਤੋਂ ਸ਼ੁਰੂ ਹੋਣ ਤੋਂ ਪਹਿਲਾ ਹੀ, ਕੁੱਝ ਕਾਰਨਾਂ ਕਾਰਨ ਇਹ ਰੈਲੀ ਰੱਦ ਕਰ ਦਿੱਤੀ ਗਈ ਹੈ, ਜਾਣਕਾਰੀ ਅਨੁਸਾਰ PM ਨਰਿੰਦਰ ਮੋਦੀ ਹੁਸੈਨੀਵਾਲ ਤੋਂ ਦਿੱਲੀ ਲਈ ਵਾਪਸ ਰਵਾਨਾ ਹੋ ਗਏ।

ਜਾਣਕਾਰੀ ਮੁਤਾਬਿਕ ਬਠਿੰਡਾ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਏਐਨਆਈ ਨੂੰ ਦੱਸਿਆ ਕਿ ਬਠਿੰਡਾ ਹਵਾਈ ਅੱਡੇ 'ਤੇ ਵਾਪਸੀ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਉੱਥੇ ਦੇ ਅਧਿਕਾਰੀਆਂ ਨੂੰ ਕਿਹਾ, "ਆਪਨੇ ਸੀਐਮ ਕੋ ਧੰਨਵਾਦ ਕਹਿਣਾ, ਕੀ ਮੈਂ ਬਠਿੰਡਾ ਏਅਰਪੋਰਟ ਤੱਕ ਜ਼ਿੰਦਾ ਲੌਟ ਆਇਆ ਹੂੰ' ।

  • Officials at Bhatinda Airport tell ANI that PM Modi on his return to Bhatinda airport told officials there,“Apne CM ko thanks kehna, ki mein Bhatinda airport tak zinda laut paaya.” pic.twitter.com/GLBAhBhgL6

    — ANI (@ANI) January 5, 2022 " class="align-text-top noRightClick twitterSection" data=" ">

ਬਠਿੰਡਾ ਹਵਾਈ ਅੱਡੇ ਤੋਂ ਫ਼ਿਰੋਜ਼ਪੁਰ ਰੋਡ ਰਾਹੀਂ ਪੁੱਜੇ ਨਰਿੰਦਰ ਮੋਦੀ

ਦੱਸ ਦਈਏ ਕਿ ਮੌਸਮ ਖ਼ਰਾਬ ਹੋਣ ਕਾਰਨ ਨਰਿੰਦਰ ਮੋਦੀ ਬਠਿੰਡਾ ਹਵਾਈ ਅੱਡੇ ਤੋਂ ਫ਼ਿਰੋਜ਼ਪੁਰ ਰੋਡ ਰਾਹੀਂ ਪੁੱਜੇ ਸਨ। ਪਰ ਕੁੱਝ ਸਮੇਂ ਬਾਅਦ ਨਰਿੰਦਰ ਮੋਦੀ ਦੀ ਰੈਲੀ ਰੱਦ ਹੋਣ ਦੀ ਖ਼ਬਰ ਆ ਗਈ। ਦੱਸ ਦਈਏ ਕਿ ਫਿਰੋਜ਼ਪੁਰ ਤੋਂ ਇਲਾਵਾ ਨਰਿੰਦਰ ਮੋਦੀ ਨੇ 9 ਜਨਵਰੀ ਨੂੰ ਉੱਤਰ ਪ੍ਰਦੇਸ਼ ਦੇ ਲਖਨਊ 'ਚ ਵੀ ਰੈਲੀ ਕਰਨੀ ਸੀ। ਪਰ ਇਹ ਵੀ ਰੈਲੀ ਰੱਦ ਕਰ ਦਿੱਤੀ ਗਈ ਹੈ।

1 ਜਨਵਰੀ ਤੋਂ ਹੀ ਖ਼ਬਰਾਂ ਆ ਰਹੀਆਂ ਸਨ ਕਿ ਪੰਜਾਬ ਵਿੱਚ ਮੋਦੀ ਦੀ ਹੋਣ ਵਾਲੀ ਰੈਲੀ ਦਾ ਕਿਸਾਨ ਵਿਰੋਧ ਕਰਨਗੇ

ਦਈਏ ਕਿ ਪੰਜਾਬ 'ਚ ਕਿਸਾਨਾਂ ਵੱਲੋਂ ਸਖਤ ਵਿਰੋਧ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਪਰ ਦੂਜੇ ਪਾਸੇ 1 ਜਨਵਰੀ ਤੋਂ ਹੀ ਖ਼ਬਰਾਂ ਆ ਰਹੀਆਂ ਸਨ ਕਿ ਪੰਜਾਬ ਵਿੱਚ ਮੋਦੀ ਦੀ ਹੋਣ ਵਾਲੀ ਰੈਲੀ ਦਾ ਕਿਸਾਨ ਵਿਰੋਧ ਕਰਨਗੇ। ਇਸ ਰੈਲੀ ਤੋਂ ਪਹਿਲਾ ਕਿਸਾਨਾਂ ਦਾ ਵਿਰੋਧ ਵੀ ਹੋਇਆ ਅਤੇ ਹੰਗਾਮਾ ਵੀ ਹੋਇਆ।

ਅੰਦਾਜ਼ੇ ਮੁਤਾਬਿਕ 10 ਹਜ਼ਾਰ ਤੋਂ ਵੱਧ ਦਾ ਇਕੱਠ ਨਹੀਂ ਹੋ ਸਕਿਆ

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ’ਤੇ ਪਹੁੰਚੇ, ਪਰ ਰੈਲੀ ਵਾਲੀ ਥਾਂ ਉੱਤੇ ਕੁਰਸੀਆਂ ਖਾਲੀ ਦਿਖਾਈ ਦੇ ਰਹੀਆਂ ਹਨ। ਪਰ ਅੰਦਾਜ਼ੇ ਮੁਤਾਬਕ 10 ਹਜ਼ਾਰ ਤੋਂ ਵੱਧ ਦਾ ਇਕੱਠ ਨਹੀਂ ਹੋ ਸਕਿਆ, ਜਿੱਥੇ ਬਹੁਤ ਘੱਟ ਲੋਕ ਪਹੁੰਚੇ ਸਨ। ਉਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਵੀ ਕੀਤਾ ਜਾ ਰਿਹਾ ਸੀ, ਕਿਸਾਨ ਆਗੂਆਂ ਨੇ ਕਈ ਦਿਨ ਪਹਿਲਾਂ ਹੀ ਇਸ ਰੈਲੀ ਨੂੰ ਅਸਫ਼ਲ ਕਰਨ ਦਾ ਐਲਾਨ ਵੀ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਮੋਦੀ ਦੀ ਰੈਲੀ ਰੱਦ ਹੋਣ ’ਤੇ ਸਾਂਸਦ ਰਵਨੀਤ ਬਿੱਟੂ ਨੇ ਕੱਸਿਆ ਤੰਜ਼, ਕਿਹਾ- ਛੋਟਾ ਜਿਹਾ ਟਰੇਲਰ ਦਿਖਾਇਆ

Last Updated : Jan 5, 2022, 4:25 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.