ETV Bharat / bharat

Aitq and Ashraf Shotout in pryagraj: ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦਾ ਗੋਲੀਆਂ ਮਾਰ ਕੇ ਕਤਲ

author img

By

Published : Apr 15, 2023, 11:01 PM IST

Updated : Apr 16, 2023, 11:05 AM IST

ਮਾਫੀਆ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਨੂੰ ਪ੍ਰਯਾਗਰਾਜ ਵਿੱਚ 3 ਹਮਲਾਵਰਾਂ ਨੇ ਪੁਲਿਸ ਅਤੇ ਮੀਡੀਆ ਦੇ ਕੈਮਰਿਆਂ ਦੇ ਸਾਹਮਣੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ। ਪੁਲਿਸ ਦੋਵਾਂ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲੈ ਕੇ ਜਾ ਰਹੀ ਸੀ।

Atiq Ahmed shot dead
Atiq Ahmed shot dead

ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦਾ ਗੋਲੀਆਂ ਮਾਰ ਕੇ ਕਤਲ

ਪ੍ਰਯਾਗਰਾਜ (ਉੱਤਰ ਪ੍ਰਦੇਸ਼): ਮਾਫੀਆ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦਾ ਤਿੰਨ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਦਰਅਸਲ ਅਤੀਕ ਅਹਿਮਦ ਅਤੇ ਅਸ਼ਰਫ ਨੂੰ ਮੈਡੀਕਲ ਲਈ ਕੋਲਵਿਨ ਹਸਪਤਾਲ ਲਿਜਾਇਆ ਗਿਆ ਤੇ ਇਸ ਦੌਰਾਨ ਅਚਾਨਕ ਦੋਵਾਂ 'ਤੇ ਹਮਲਾ ਹੋ ਗਿਆ। ਹਮਲੇ 'ਚ ਅਤੀਕ ਅਤੇ ਅਸ਼ਰਫ ਨੂੰ ਗੋਲੀਆਂ ਲੱਗੀਆਂ ਤੇ ਦੋਵੇਂ ਉਥੇ ਹੀ ਢੇਰ ਹੋ ਗਏ। ਪੁਲਿਸ ਨੇ ਹਮਲਾਵਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਹੱਥ ਵਿੱਚ ਗੋਲੀ ਲੱਗੀ ਹੈ, ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਪ੍ਰਯਾਗਰਾਜ 'ਚ ਭਗਦੜ ਮਚ ਗਈ ਤੇ ਆਸਪਾਸ ਦੇ ਲੋਕ ਆਪਣੀਆਂ ਦੁਕਾਨਾਂ ਬੰਦ ਕਰਕੇ ਭੱਜ ਗਏ।


ਜਾਣੋ ਕੀ ਸੀ ਪੂਰੀ ਘਟਨਾ: ਧੂਮਨਗੰਜ ਥਾਣਾ ਖੇਤਰ ਦੇ ਅਤੀਕ ਅਹਿਮਦ ਅਤੇ ਉਸ ਦੇ ਛੋਟੇ ਭਰਾ ਖਾਲਿਦ ਅਜ਼ੀਮ ਉਰਫ ਅਸ਼ਰਫ ਨੂੰ ਡਾਕਟਰੀ ਜਾਂਚ ਲਈ ਮੋਤੀ ਲਾਲ ਨਹਿਰੂ ਡਿਵੀਜ਼ਨਲ ਹਸਪਤਾਲ ਕੈਲਵਿਨ ਹਸਪਤਾਲ ਲਿਜਾਇਆ ਜਾ ਰਿਹਾ ਸੀ। ਸ਼ੁੱਕਰਵਾਰ ਨੂੰ ਅਤੀਕ ਅਹਿਮਦ ਹਸਪਤਾਲ ਦੇ ਗੇਟ 'ਤੇ ਪੁਲਿਸ ਜੀਪ ਤੋਂ ਹੇਠਾਂ ਉਤਰਿਆ ਅਤੇ ਹਸਪਤਾਲ ਦੇ ਗੇਟ ਦੇ ਅੰਦਰ ਦਾਖਲ ਹੋ ਗਿਆ। ਅਤੀਕ ਅਹਿਮਦ ਅਤੇ ਅਸ਼ਰਫ ਹਸਪਤਾਲ ਦੇ ਗੇਟ ਦੇ ਅੰਦਰ ਜਾ ਰਹੇ ਸਨ, ਉਸੇ ਸਮੇਂ ਮੀਡੀਆ ਦੇ ਭੇਸ 'ਚ ਮੌਜੂਦ ਹਮਲਾਵਰ ਉਨ੍ਹਾਂ ਦੇ ਨੇੜੇ ਪਹੁੰਚ ਗਏ, ਇਸੇ ਦੌਰਾਨ ਹਮਲਾਵਰਾਂ 'ਚੋਂ ਇੱਕ ਨੇ ਪਿਸਤੌਲ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਦੇਖਦੇ ਹੀ ਦੇਖਦੇ ਤਿੰਨੋਂ ਹਮਲਾਵਰਾਂ ਨੇ ਪਿਸਤੌਲ ਕੱਢ ਕੇ ਤੇਜ਼ੀ ਨਾਲ ਫਾਇਰਿੰਗ ਸ਼ੁਰੂ ਕਰ ਦਿੱਤੀ। ਉੱਥੇ ਅਚਾਨਕ ਹਫੜਾ-ਦਫੜੀ ਮਚ ਗਈ ਅਤੇ ਇਸ ਤੋਂ ਪਹਿਲਾਂ ਕਿ ਪੁਲਿਸ ਕਰਮਚਾਰੀ ਕੁਝ ਸਮਝ ਪਾਉਂਦੇ, ਹਮਲਾਵਰਾਂ ਨੇ ਅਤੀਕ ਅਤੇ ਅਸ਼ਰਫ ਨੂੰ ਗੋਲੀਆਂ ਮਾਰ ਢੇਰ ਕਰ ਦਿੱਤਾ।

ਤਿੰਨੋਂ ਹਮਲਾਵਰ ਪੁਲਿਸ ਦੀ ਹਿਰਾਸਤ ਵਿੱਚ: ਅਤੀਕ ਅਤੇ ਅਸ਼ਰਫ ਨੂੰ ਗੋਲੀਆਂ ਮਾਰਨ ਤੋਂ ਬਾਅਦ ਗੋਲੀਬਾਰੀ ਕਰਨ ਵਾਲੇ ਹਮਲਾਵਰਾਂ ਨੇ ਤੁਰੰਤ ਹੱਥ ਚੁੱਕ ਕੇ ਆਤਮ ਸਮਰਪਣ ਕਰ ਦਿੱਤਾ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਤਿੰਨਾਂ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ। ਹਮਲਾ ਕਰਨ ਵਾਲੇ ਤਿੰਨ ਹਮਲਾਵਰਾਂ ਦੇ ਨਾਂ ਲਵਲੇਸ਼, ਅਰੁਣ ਮੌਰੀਆ ਅਤੇ ਸੰਨੀ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : Police left for kaushambi: ਅਤੀਕ ਅਹਿਮਦ ਅਤੇ ਅਸ਼ਰਫ਼ ਨੂੰ ਲੈ ਕੇ ਕੌਸ਼ੰਬੀ ਲਈ ਰਵਾਨਾ ਹੋਈ ਪੁਲਿਸ

ਦੱਸ ਦੇਈਏ ਕਿ ਇਸ ਤੋਂ ਪਹਿਲਾਂ 13 ਅਪ੍ਰੈਲ ਨੂੰ ਉਮੇਸ਼ ਪਾਲ ਕਤਲ ਕੇਸ ਵਿੱਚ ਮਾਫੀਆ ਅਤੀਕ ਅਹਿਮਦ ਦੇ ਪੁੱਤਰ ਅਸਦ ਅਹਿਮਦ ਨੇ ਅੰਨੇਵਾਹ ਗੋਲੀਆਂ ਵਰ੍ਹਾਈਆਂ ਸਨ। ਘਟਨਾ ਦੀ ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਹਾਫ਼ ਕਾਲੀ ਜੈਕੇਟ ਵਿੱਚ ਗੋਲੀ ਚਲਾਉਣ ਵਾਲਾ ਵਿਅਕਤੀ ਅਸਦ ਅਹਿਮਦ ਹੀ ਸੀ, ਜੋ 12ਵੀਂ ਤੋਂ ਬਾਅਦ ਕਾਨੂੰਨ ਦੀ ਪੜ੍ਹਾਈ ਕਰ ਕੇ ਵਕੀਲ ਬਣਨਾ ਚਾਹੁੰਦਾ ਸੀ। ਇਸ ਲਈ ਉਨ੍ਹਾਂ ਨੂੰ ਵਿਦੇਸ਼ੀ ਲਾਅ ਯੂਨੀਵਰਸਿਟੀ ਤੋਂ ਆਫਰ ਵੀ ਮਿਲਿਆ ਸੀ, ਪਰ ਪਾਸਪੋਰਟ ਨਾ ਬਣਨ ਕਾਰਨ ਉਸ ਦੀ ਕਾਨੂੰਨ ਦੀ ਪੜ੍ਹਾਈ ਲਈ ਵਿਦੇਸ਼ ਜਾਣ ਦਾ ਸੁਪਨਾ ਅਧੂਰਾ ਰਹਿ ਗਿਆ। ਇਸ ਤੋਂ ਬਾਅਦ ਉਸਨੇ ਨੋਇਡਾ ਦੀ ਇਕ ਪ੍ਰਾਈਵੇਟ ਯੂਨੀਵਰਸਿਟੀ ਵਿੱਚ ਦਾਖਲਾ ਲਿਆ, ਪਰ ਸਿਰਫ 6 ਮਹੀਨਿਆਂ ਵਿੱਚ ਕੁਝ ਅਜਿਹਾ ਹੋਇਆ ਕਿ ਅਤੀਕ ਅਹਿਮਦ ਦਾ ਇਹ ਪੁੱਤਰ ਅੱਜ ਯੂਪੀ ਪੁਲਿਸ ਅਤੇ ਐਸਟੀਐਫ ਲਈ ਚੁਣੌਤੀ ਬਣ ਗਿਆ।

Last Updated : Apr 16, 2023, 11:05 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.