ETV Bharat / bharat

Presidential Election 2022: ਫ਼ਾਰੂਕ ਅਬਦੁੱਲਾ ਨਹੀਂ ਹੋਣਗੇ ਵਿਰੋਧੀ ਧਿਰ ਦੇ ਉਮੀਦਵਾਰ, ਜੰਮੂ-ਕਸ਼ਮੀਰ ਨੂੰ ਦਿੱਤੀ ਤਰਜੀਹ

author img

By

Published : Jun 18, 2022, 6:38 PM IST

Updated : Jun 18, 2022, 6:43 PM IST

ਫ਼ਾਰੂਕ ਅਬਦੁੱਲਾ ਨਹੀਂ ਹੋਣਗੇ ਵਿਰੋਧੀ ਧਿਰ ਦੇ ਉਮੀਦਵਾਰ
ਫ਼ਾਰੂਕ ਅਬਦੁੱਲਾ ਨਹੀਂ ਹੋਣਗੇ ਵਿਰੋਧੀ ਧਿਰ ਦੇ ਉਮੀਦਵਾਰ

ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਰਾਸ਼ਟਰਪਤੀ ਚੋਣ 2022 ਲਈ ਵਿਰੋਧੀ ਧਿਰ ਨੂੰ ਝਟਕਾ ਦਿੱਤਾ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਮੈਂ ਭਾਰਤ ਦੇ ਰਾਸ਼ਟਰਪਤੀ ਲਈ ਸੰਭਾਵਿਤ ਸੰਯੁਕਤ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ਵਾਪਸ ਲੈ ਰਿਹਾ ਹਾਂ।

ਨਵੀਂ ਦਿੱਲੀ: ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ 2022 ਦੀਆਂ ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਨੂੰ ਝਟਕਾ ਦਿੱਤਾ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਮੈਂ ਭਾਰਤ ਦੇ ਰਾਸ਼ਟਰਪਤੀ ਲਈ ਸੰਭਾਵਿਤ ਸੰਯੁਕਤ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ਵਾਪਸ ਲੈ ਰਿਹਾ ਹਾਂ।

ਉਨ੍ਹਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਜੰਮੂ-ਕਸ਼ਮੀਰ ਨਾਜ਼ੁਕ ਦੌਰ 'ਚੋਂ ਲੰਘ ਰਿਹਾ ਹੈ ਅਤੇ ਮੇਰੇ ਲਈ ਇਨ੍ਹਾਂ ਅਨਿਸ਼ਚਿਤ ਸਮੇਂ 'ਚ ਜੰਮੂ-ਕਸ਼ਮੀਰ ਦੇ ਲੋਕਾਂ ਦੀ ਮਦਦ ਲਈ ਇੱਥੇ ਆਉਣਾ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਕਿਹਾ ਕਿ ਮੇਰੇ ਅੱਗੇ ਬਹੁਤ ਸਰਗਰਮ ਰਾਜਨੀਤੀ ਹੈ ਅਤੇ ਮੈਂ ਜੰਮੂ-ਕਸ਼ਮੀਰ ਅਤੇ ਦੇਸ਼ ਦੀ ਸੇਵਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਤਿਆਰ ਹਾਂ। ਮੈਂ ਆਪਣਾ ਨਾਮ ਪ੍ਰਸਤਾਵਿਤ ਕਰਨ ਲਈ ਮਮਤਾ ਦੀਦੀ ਦਾ ਧੰਨਵਾਦੀ ਹਾਂ। ਮੈਂ ਉਨ੍ਹਾਂ ਸਾਰੇ ਸੀਨੀਅਰ ਆਗੂਆਂ ਦਾ ਵੀ ਧੰਨਵਾਦੀ ਹਾਂ ਜਿਨ੍ਹਾਂ ਨੇ ਮੇਰਾ ਸਾਥ ਦਿੱਤਾ।

  • I withdraw my name from consideration as a possible joint opposition candidate for the President of India. I believe that Jammu & Kashmir is passing through a critical juncture & my efforts are required to help navigate these uncertain times: NC chief Farooq Abdullah

    (File pic) pic.twitter.com/yPyJNqmi1P

    — ANI (@ANI) June 18, 2022 " class="align-text-top noRightClick twitterSection" data=" ">

ਰਾਸ਼ਟਰਪਤੀ ਚੋਣਾਂ 2022 ਵਿੱਚ ਵਿਰੋਧੀ ਧਿਰ ਇੱਕ ਸਾਂਝਾ ਉਮੀਦਵਾਰ ਖੜ੍ਹਾ ਕਰਨਾ ਚਾਹੁੰਦੀ ਹੈ। ਪਹਿਲਾਂ ਐਨਸੀਪੀ ਮੁਖੀ ਸ਼ਰਦ ਪਵਾਰ ਦਾ ਨਾਂ ਸਾਹਮਣੇ ਆਇਆ, ਪਰ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਵਿਰੋਧੀ ਧਿਰ ਦੀ ਬੈਠਕ 'ਚ ਫਾਰੂਕ ਅਬਦੁੱਲਾ ਦਾ ਨਾਂ ਆਇਆ ਸੀ ਪਰ ਹੁਣ ਉਨ੍ਹਾਂ ਨੇ ਵੀ ਇਸ ਤੋਂ ਇਨਕਾਰ ਕਰ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਸ਼ਟਰਪਤੀ ਚੋਣ 2022 ਨੂੰ ਲੈ ਕੇ 15 ਜੂਨ ਨੂੰ ਮੀਟਿੰਗ ਕੀਤੀ ਸੀ, ਜਿਸ ਵਿੱਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਸਮੇਤ ਤੇਲੰਗਾਨਾ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਸ਼ਾਮਲ ਨਹੀਂ ਹੋ ਸਕੇ ਸਨ।

ਇਹ ਵੀ ਪੜੋ:- ਰਾਹੁਲ ਦਾ ਮੋਦੀ ਸਰਕਾਰ 'ਤੇ ਹਮਲਾ: ਖੇਤੀਬਾੜੀ ਕਾਨੂੰਨਾਂ ਦੀ ਤਰ੍ਹਾਂ 'ਮਾਫੀਵੀਰ' ਬਣ ਕਿ PM ਮੋਦੀ ਨੂੰ ਮੰਨਣੀ ਪਵੇਗੀ ਨੌਜਵਾਨਾਂ ਦੀ ਗੱਲ

Last Updated :Jun 18, 2022, 6:43 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.