ETV Bharat / bharat

Omicron Variant: PM ਮੋਦੀ ਨੇ ਬੁਲਾਈ ਅਹਿਮ ਮੀਟਿੰਗ, ਅੱਜ ਲਿਆ ਜਾ ਸਕਦੈ ਅਹਿਮ ਫੈਸਲਾ

author img

By

Published : Dec 23, 2021, 7:50 AM IST

ਦੇਸ਼ 'ਚ ਓਮੀਕਰੋਨ ਦੇ ਵਧਦੇ ਮਾਮਲਿਆਂ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਵੀਰਵਾਰ ਜਾਨੀ ਅੱਜ ਇੱਕ ਅਹਿਮ ਬੈਠਕ ਬੁਲਾਈ ਹੈ। ਬੈਠਕ ਤੋਂ ਬਾਅਦ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

PM ਮੋਦੀ ਨੇ ਬੁਲਾਈ ਅਹਿਮ ਮੀਟਿੰਗ
PM ਮੋਦੀ ਨੇ ਬੁਲਾਈ ਅਹਿਮ ਮੀਟਿੰਗ

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ (corona new variant Omicron) ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਦੇਸ਼ ਵਿੱਚ ਓਮੀਕਰੋਨ ਦੇ ਮਾਮਲਿਆਂ ਦੀ ਗਿਣਤੀ 213 ਤੱਕ ਪਹੁੰਚ ਗਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਸਥਿਤੀ ਨੂੰ ਲੈ ਕੇ ਸਮੀਖਿਆ ਮੀਟਿੰਗ ਬੁਲਾਈ ਹੈ।

ਇਹ ਵੀ ਪੜੋ: ਸ਼੍ਰੋਮਣੀ ਅਕਾਲੀ ਦਲ ਪਰਚਿਆਂ ਤੋਂ ਨਹੀ ਡਰਦਾ: ਸੁਖਬੀਰ ਬਾਦਲ, ਚੰਨੀ ਨੇ ਡੇੇਰਾ ਬਿਆਸ ਮੁੱਖੀ ਨਾਲ ਮੁਲਾਕਾਤ ਕੀਤੀ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

ਸਰਕਾਰੀ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਦੇਸ਼ 'ਚ ਓਮੀਕਰੋਨ ਦੇ ਵਧਦੇ ਮਾਮਲਿਆਂ ਵਿਚਾਲੇ ਵੀਰਵਾਰ ਜਾਨੀ ਅੱਜ ਇੱਕ ਅਹਿਮ ਬੈਠਕ ਬੁਲਾਈ ਹੈ। ਇਸ ਬੈਠਕ 'ਚ ਪੀਐੱਮ ਮੋਦੀ ਦੇਸ਼ 'ਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨਗੇ।

ਦੱਸ ਦਈਏ ਕਿ ਭਾਰਤ ਵਿੱਚ 24 ਘੰਟਿਆਂ ਵਿੱਚ ਕੋਵਿਡ-19 ਦੇ 6,317 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਵਾਇਰਸ ਦੇ ਨਵੇਂ ਰੂਪ 'ਓਮੀਕਰੋਨ' ਦੇ 213 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 90 ਲੋਕ ਇਨਫੈਕਸ਼ਨ ਮੁਕਤ ਹੋ ਗਏ ਹਨ ਜਾਂ ਹੋਰ ਥਾਵਾਂ 'ਤੇ ਚਲੇ ਗਏ ਹਨ।

ਉੱਥੇ ਹੀ, ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ ਘੱਟ ਕੇ 78,190 ਹੋ ਗਈ ਹੈ। ਜਦਕਿ 318 ਹੋਰ ਸੰਕਰਮਿਤ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,78,325 ਹੋ ਗਈ ਹੈ।

ਇਹ ਵੀ ਪੜੋ: ਮਾਹਰ ਨੇ ਕੀਤੀ ਭਵਿੱਖਬਾਣੀ ,ਓਮੀਕਰੋਨ ਕਾਰਨ ਫਰਵਰੀ ’ਚ ਪੀਕ ’ਤੇ ਹੋਵੇਗੀ ਤੀਜੀ ਲਹਿਰ

ETV Bharat Logo

Copyright © 2024 Ushodaya Enterprises Pvt. Ltd., All Rights Reserved.