ETV Bharat / bharat

ਹਿਮਾਚਲ ਦੇ ਚਿੰਤਪੁਰਨੀ ਮੰਦਿਰ ਨੇੜੇ ਕੰਧਾਂ 'ਤੇ ਲਿਖੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਕਰ ਰਹੀ ਜਾਂਚ

author img

By ETV Bharat Punjabi Team

Published : Nov 29, 2023, 5:09 PM IST

ਹਿਮਾਚਲ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖੇ ਗਏ ਹਨ। ਪਿਛਲੇ ਡੇਢ ਸਾਲ ਵਿੱਚ ਇਹ ਤੀਜੀ ਵਾਰ ਹੈ, ਜਦੋਂ ਖਾਲਿਸਤਾਨ ਸਮਰਥਕਾਂ ਨੇ ਅਜਿਹੀ ਹਰਕਤ ਕੀਤੀ ਹੈ। ਇਸ ਵਾਰ ਇਹ ਨਾਅਰੇ ਊਨਾ ਦੇ ਮਸ਼ਹੂਰ ਚਿੰਤਪੁਰਨੀ ਮੰਦਿਰ ਨੇੜੇ ਕੰਧਾਂ 'ਤੇ ਲਿਖੇ ਹਨ। (Pro Khalistan slogans near chintpurni temple himachal)

Pro-Khalistan Slogans written on Chintpurni Temple Walls in Himachal
ਹਿਮਾਚਲ ਦੇ ਚਿੰਤਪੁਰਨੀ ਮੰਦਿਰ ਨੇੜੇ ਕੰਧਾਂ 'ਤੇ ਲਿਖੇ ਖਾਲਿਸਤਾਨ ਪੱਖੀ ਨਾਅਰੇ, ਜਾਂਚ 'ਚ ਜੁਟੀ ਪੁਲਿਸ

ਊਨਾ: ਹਿਮਾਚਲ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਖਾਲਿਸਤਾਨ ਸਮਰਥਕਾਂ ਨੇ ਊਨਾ ਜ਼ਿਲ੍ਹੇ ਦੇ ਚਿੰਤਪੁਰਨੀ ਮੰਦਿਰ ਨੇੜੇ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹਨ। ਬੁੱਧਵਾਰ ਸਵੇਰੇ ਮੰਦਿਰ ਦੇ ਕੋਲ ਇਹ ਨਾਅਰੇ ਲਿਖੇ ਮਿਲੇ ਹਨ। ਇਸ ਤੋਂ ਬਾਅਦ ਪੁਲਿਸ ਨੇ ਹਰਕਤ ਵਿੱਚ ਆਉਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੰਨੂ ਦੀ ਵੀਡੀਓ ਹੋ ਰਹੀ ਵਾਇਰਲ : ਚਿੰਤਪੁਰਨੀ ਵਿੱਚ ਖਾਲਿਸਤਾਨ ਦੇ ਹੱਕ ਵਿੱਚ ਲਿਖੇ ਨਾਅਰਿਆਂ ਸਬੰਧੀ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਵਿੱਚ ਉਹ ਵੀਡੀਓ ਦੇ ਨਾਲ ਊਨਾ ਵਿੱਚ ਲਿਖੇ ਨਾਅਰਿਆਂ ਦਾ ਜ਼ਿਕਰ ਕਰ ਰਿਹਾ ਹੈ। ਇਸ ਸਬੰਧੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। IPC ਦੀ ਧਾਰਾ 153-ਏ ਅਤੇ 153-ਬੀ ਅਤੇ ਐਚਪੀ ਓਪਨ ਪਲੇਸ ਐਕਟ, 1985 ਦੀ ਧਾਰਾ 3 ਤਹਿਤ ਕੇਸ ਦਰਜ ਕੀਤਾ ਗਿਆ ਹੈ। ਵੀਡੀਓ ਕਲਿੱਪ ਦੇ ਆਧਾਰ 'ਤੇ ਪੰਨੂ ਨੂੰ ਇਸ ਮਾਮਲੇ 'ਚ ਸਹਿ-ਦੋਸ਼ੀ ਅਤੇ ਮੁੱਖ ਸਾਜ਼ਿਸ਼ਕਰਤਾ ਨਾਮਜ਼ਦ ਕੀਤਾ ਗਿਆ ਹੈ। ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

"ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਘਟਨਾ ਦੀ ਜਾਂਚ ਚੱਲ ਰਹੀ ਹੈ, ਜਲਦ ਹੀ ਬਦਮਾਸ਼ ਫੜੇ ਜਾਣਗੇ। ਪੁਲਿਸ ਇਸ ਸਬੰਧੀ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ ਅਤੇ ਗੁਰਪਤਵੰਤ ਪੰਨੂ ਵੱਲੋਂ ਦਿਖਾਈ ਗਈ ਵੀਡੀਓ ਕਲਿੱਪ ਦੀ ਵੀ ਜਾਂਚ ਕਰ ਰਹੀ ਹੈ। ਰਿਹਾ।" - ਅਰਿਜੀਤ ਸੇਨ ਠਾਕੁਰ, ਐਸਪੀ ਊਨਾ

ਹਿਮਾਚਲ 'ਚ ਪਹਿਲਾਂ ਵੀ ਲਿਖੇ ਸਨ ਨਾਅਰੇ : ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਹਿਮਾਚਲ ਪ੍ਰਦੇਸ਼ 'ਚ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿਛਲੇ ਮਹੀਨੇ 4 ਅਕਤੂਬਰ ਨੂੰ ਕ੍ਰਿਕਟ ਵਿਸ਼ਵ ਕੱਪ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਧਰਮਸ਼ਾਲਾ ਵਿੱਚ ਇੱਕ ਸਰਕਾਰੀ ਦਫ਼ਤਰ ਦੀ ਕੰਧ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਮਿਲੇ ਸਨ। ਪੁਲਿਸ ਨੇ ਇਨ੍ਹਾਂ ਨਾਅਰਿਆਂ ਨੂੰ ਹਟਾ ਦਿੱਤਾ ਸੀ ਪਰ ਇਸ ਕਾਰਵਾਈ ਨੇ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਸੀ। ਕਿਉਂਕਿ ਕ੍ਰਿਕੇਟ ਵਿਸ਼ਵ ਕੱਪ ਸਿਰਫ਼ ਇੱਕ ਦਿਨ ਬਾਅਦ 5 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ਸੀ ਅਤੇ ਖਾਸ ਗੱਲ ਇਹ ਹੈ ਕਿ ਵਿਸ਼ਵ ਕੱਪ ਦੇ ਮੈਚ ਵੀ ਧਰਮਸ਼ਾਲਾ ਦੇ ਐਚਪੀਸੀਏ ਸਟੇਡੀਅਮ ਵਿੱਚ ਹੋਣੇ ਸਨ ਅਤੇ ਜਿੱਥੇ ਪਹਿਲਾ ਮੈਚ 7 ਅਕਤੂਬਰ ਨੂੰ ਖੇਡਿਆ ਗਿਆ ਸੀ। ਖਾਲਿਸਤਾਨ ਸਮਰਥਕਾਂ ਦੀ ਇਹ ਹਰਕਤ ਇਸ ਮੈਚ ਤੋਂ 3 ਦਿਨ ਪਹਿਲਾਂ ਹੀ ਸਾਹਮਣੇ ਆਈ ਸੀ।

7 ਮਈ, 2022 ਨੂੰ ਧਰਮਸ਼ਾਲਾ ਦੇ ਤਪੋਵਨ ਸਥਿਤ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਕੰਪਲੈਕਸ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਵੀ ਲਿਖੇ ਗਏ ਸਨ। ਇਸ ਤੋਂ ਪਹਿਲਾਂ ਵੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਹਿਮਾਚਲ ਨੂੰ ਤਿਰੰਗਾ ਨਾ ਲਹਿਰਾਉਣ ਅਤੇ ਕਦੇ ਸ਼ਿਮਲਾ ਨੂੰ ਖਾਲਿਸਤਾਨ ਦਾ ਹਿੱਸਾ ਕਹਿ ਕੇ ਧਮਕੀਆਂ ਦੇਣ ਵਾਲੀਆਂ ਵੀਡੀਓਜ਼ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

ਪੰਨੂ ਦੀ ਭੜਾਸ : ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਅਜਿਹੇ ਮਾਮਲਿਆਂ ਵਿੱਚ ਜ਼ਿੰਮੇਵਾਰੀ ਲੈਂਦਾ ਰਿਹਾ ਹੈ। ਉਸ ਦੀਆਂ ਕਈ ਵੀਡੀਓਜ਼ ਅਤੇ ਆਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਸ ਤੋਂ ਪਹਿਲਾਂ, ਮੰਗਲਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਮਿਲੇ ਸਨ। ਗੁਰਪਤਵੰਤ ਸਿੰਘ ਪੰਨੂ ਨੇ ਵੀ ਸੋਸ਼ਲ ਮੀਡੀਆ 'ਤੇ ਇਸ ਦੀ ਜ਼ਿੰਮੇਵਾਰੀ ਲਈ ਸੀ। 4 ਨਵੰਬਰ ਨੂੰ ਵੀ ਪੰਨੂ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਜਾਰੀ ਕਰਕੇ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਸੀ। ਇਸ ਮਾਮਲੇ ਵਿੱਚ ਐੱਨਆਈਏ ਨੇ ਪੰਨੂ ਖ਼ਿਲਾਫ਼ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.