ETV Bharat / bharat

UP Labourer shot dead In Pulwama: ਪੁਲਵਾਮਾ 'ਚ ਟਾਰਗੇਟ ਕਿਲਿੰਗ, UP ਦੇ ਮਜ਼ਦੂਰ ਦਾ ਗੋਲੀ ਮਾਰ ਕੇ ਕਤਲ

author img

By ETV Bharat Punjabi Team

Published : Oct 30, 2023, 6:08 PM IST

ਇਸ ਤੋਂ ਪਹਿਲਾਂ ਅੱਤਵਾਦੀਆਂ ਨੇ ਕ੍ਰਿਕਟ ਖੇਡ ਰਹੇ ਇਕ ਪੁਲਿਸ ਕਰਮਚਾਰੀ 'ਤੇ ਵੀ ਗੋਲੀਆਂ ਚਲਾਈਆਂ ਸਨ, ਜਿਸ ਕਾਰਨ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। (Pulwama Attack Update, Pulwama Attack, UP Labourer shot dead In Pulwama).

UP Labourer shot dead In Pulwama
UP Labourer shot dead In Pulwama

ਸ਼੍ਰੀਨਗਰ— ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ 'ਚ ਅੱਤਵਾਦੀਆਂ ਨੇ ਅੱਜ ਇਕ ਪ੍ਰਵਾਸੀ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਮੁਤਾਬਿਕ ਮਾਰੇ ਗਏ ਮਜ਼ਦੂਰ ਦੀ ਪਛਾਣ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਮੁਕੇਸ਼ ਵਜੋਂ ਹੋਈ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ 'ਚ ਨੌਪੋਰਾ ਦੇ ਚੂਠੀ ਇਲਾਕੇ 'ਚ ਅੱਤਵਾਦੀਆਂ ਨੇ ਇਸ ਹੱਤਿਆ ਨੂੰ ਅੰਜਾਮ ਦਿੱਤਾ। ਪੁਲਿਸ ਨੇ ਅੱਗੇ ਦੱਸਿਆ ਕਿ ਹਸਪਤਾਲ ਲਿਜਾਂਦੇ ਸਮੇਂ ਮਜ਼ਦੂਰ ਦੀ ਮੌਤ ਹੋ ਗਈ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਤਲਾਸ਼ੀ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ।

ਇਸ ਤੋਂ ਪਹਿਲਾਂ ਐਤਵਾਰ ਨੂੰ ਅੱਤਵਾਦੀਆਂ ਨੇ ਇਕ ਪੁਲਿਸ ਕਰਮਚਾਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਹ ਘਟਨਾ ਸ੍ਰੀਨਗਰ ਦੀ ਈਦਗਾਹ ਨੇੜੇ ਵਾਪਰੀ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੇ ਘਟਨਾ ਬਾਰੇ ਦੱਸਿਆ ਕਿ ਜੰਮੂ-ਕਸ਼ਮੀਰ ਦਾ ਪਰਸੋਨਲ ਇੰਸਪੈਕਟਰ ਮਸਰੂਰ ਵਾਨੀ ਸਥਾਨਕ ਲੋਕਾਂ ਨਾਲ ਕ੍ਰਿਕਟ ਖੇਡ ਰਿਹਾ ਸੀ, ਜਦੋਂ ਅਚਾਨਕ ਕੁਝ ਲੋਕਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਸ ਦੇ ਨਾਲ ਹੀ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਕੁਪਵਾੜਾ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਇਸ ਦੌਰਾਨ ਗੋਲੀਬਾਰੀ ਵੀ ਹੋਈ, ਜਿਸ 'ਚ ਕਰੀਬ ਪੰਜ ਅੱਤਵਾਦੀ ਮਾਰੇ ਗਏ।

ETV Bharat Logo

Copyright © 2024 Ushodaya Enterprises Pvt. Ltd., All Rights Reserved.