ETV Bharat / bharat

Punjab Assembly elections: ਰਾਹੁਲ ਗਾਂਧੀ ਜਲਦ ਸ਼ੁਰੂ ਕਰਨਗੇ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ

author img

By

Published : Dec 27, 2021, 1:07 PM IST

ਰਾਹੁਲ ਗਾਂਧੀ ਜਲਦ ਸ਼ੁਰੂ ਕਰਨਗੇ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ
ਰਾਹੁਲ ਗਾਂਧੀ ਜਲਦ ਸ਼ੁਰੂ ਕਰਨਗੇ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨਸਭਾ ਚੋਣਾਂ (Punjab Assembly elections) ਹੋਣ ਦੀ ਸੰਭਾਵਨਾ ਹੈ। ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੱਤਾਧਾਰੀ ਪਾਰਟੀ ਕਾਂਗਰਸ ਨੇ ਵੀ ਆਪਣੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਜਲਦੀ ਹੀ ਪੰਜਾਬ ਜਾਣਗੇ ਅਤੇ ਪਾਰਟੀ ਦੇ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰਨਗੇ।

ਨਵੀਂ ਦਿੱਲੀ: ਪੰਜਾਬ ਵਿਧਾਨਸਭਾ ਚੋਣਾਂ (Punjab Assembly elections) ਲਈ ਕਾਂਗਰਸ ਪਾਰਟੀ ਨੇ ਤਿਆਰੀਆਂ ਕਰ ਲਈਆਂ ਹਨ। ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਦੀ ਮੀਟਿੰਗ ਬੁੱਧਵਾਰ ਨੂੰ ਦਿੱਲੀ ਦੇ ਕਾਂਗਰਸ ਵਾਰ ਰੂਮ ਵਿੱਚ ਹੋਈ। ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ (Campaign Committee Chairman Sunil Jakhar) ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਸੁਝਾਅ ਦੇਣ ਲਈ ਸੱਦਾ ਦਿੱਤਾ ਗਿਆ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸਾਂਸਦ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਕਿਹਾ ਕਿ ਮੀਟਿੰਗ ਬਹੁਤ ਸਕਾਰਾਤਮਕ ਰਹੀ ਕਿਉਂਕਿ ਸੰਸਦ ਮੈਂਬਰਾਂ ਦੇ ਹਲਕਿਆਂ ਨਾਲ ਸਬੰਧਿਤ ਸਾਰੇ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਅਸੀਂ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਸਾਰੇ ਕੰਮਾਂ ਨੂੰ ਲੋਕਾਂ ਤੱਕ ਲੈ ਕੇ ਜਾਵਾਂਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਦੌਰੇ ਤੋਂ ਬਾਅਦ ਚੋਣ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ ਅਤੇ ਉਹ ਜਲਦੀ ਹੀ ਪੰਜਾਬ ਆਉਣਗੇ। ਜਾਖੜ ਨੇ ਕਿਹਾ ਕਿ ਉਹ ਚੋਣ ਪ੍ਰਚਾਰ ਦੇ ਨਿਵੇਕਲੇ ਤਰੀਕੇ ਅਪਣਾਵਾਂਗੇ।

ਮੀਟਿੰਗ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਚੌਧਰੀ ਸੰਤੋਖ, ਜਸਵੀਰ ਸਿੰਘ ਡਿੰਪਾ, ਡਾ: ਅਮਰ ਸਿੰਘ, ਰਵਨੀਤ ਸਿੰਘ ਬਿੱਟੂ, ਸੁਨੀਲ ਜਾਖੜ, ਸ਼ਮਸ਼ੇਰ ਸਿੰਘ ਦੂਲੋਂ, ਗੁਰਜੀਤ ਸਿੰਘ ਔਜਲਾ, ਹਰੀਸ਼ ਚੌਧਰੀ, ਰਮਿੰਦਰ ਅਮਲਾ, ਮਨੀਸ਼ ਤਿਵਾੜੀ,ਪਰਗਟ ਸਿੰਘ, ਗੁਰਕੀਰਤ ਸਿੰਘ ਕੋਟਲੀ ਹਾਜ਼ਰ ਰਹੇ।

ਦੱਸ ਦਈਏ ਕਿ ਕਾਂਗਰਸ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਮੀਟਿੰਗ ਤੋਂ ਦੂਰ ਰਹੀ।

ਇਹ ਵੀ ਪੜ੍ਹੋ: Assembly elections 2022: ਕੈਪਟਨ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ETV Bharat Logo

Copyright © 2024 Ushodaya Enterprises Pvt. Ltd., All Rights Reserved.