ETV Bharat / bharat

ਪੰਜਾਬ ਭਾਜਪਾ ਲੀਡਰਸ਼ਿਪ ਅੱਜ ਅਮਿਤ ਸ਼ਾਹ ਨਾਲ ਕਰੇਗੀ ਮੁਲਾਕਾਤ

author img

By

Published : Nov 15, 2021, 8:16 AM IST

Updated : Nov 15, 2021, 9:43 AM IST

ਪੰਜਾਬ ਭਾਜਪਾ (Punjab BJP) ਲੀਡਰਸ਼ਿਪ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰੇਗੀ। ਦਰਅਸਲ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਨੂੰ ਲੈ ਕੇ ਪੰਜਾਬ 'ਚ ਭਾਜਪਾ ਦੀ ਸਥਿਤੀ 'ਤੇ ਚਰਚਾ ਹੋਵੇਗੀ। ਕਿਉਂਕਿ ਪਿਛਲੇ ਕਈ ਦਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੀ ਮੰਗ ਕਰ ਰਹੇ ਹਨ, ਪਰ ਉਹਨਾਂ ਨੂੰ ਅਜੇ ਤੱਕ ਬੁਲਾਇਆ ਜਾਣਾ ਦਾ ਸਮਾਂ ਨਹੀਂ ਮਿਲ ਸਕਿਆ ਹੈ।

ਪੰਜਾਬ ਭਾਜਪਾ ਲੀਡਰਸ਼ਿਪ ਅੱਜ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਪੰਜਾਬ ਭਾਜਪਾ ਲੀਡਰਸ਼ਿਪ ਅੱਜ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ: ਪੰਜਾਬ ਭਾਜਪਾ (Punjab BJP) ਲੀਡਰਸ਼ਿਪ ਨੇ ਜਿੱਥੇ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਕੀਤੀ ਉਥੇ ਹੀ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਦੱਸ ਦਈਏ ਕਿ ਇਸ ਦੌਰਾਨ ਪੰਜਾਬ ਭਾਜਪਾ (Punjab BJP) ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਭਾਜਪਾ ਦੇ ਦੋਵੇਂ ਜਨਰਲ ਮੰਤਰੀ ਦੁਸ਼ਯੰਤ ਗੌਤਮ, ਤਰੁਣ ਚੁੱਘ, ਪੰਜਾਬ ਭਾਜਪਾ ਦੇ ਜ਼ੋਨਲ ਇੰਚਾਰਜ ਸੌਦਾਨ ਸਿੰਘ ਅਤੇ ਕਈ ਹੋਰ ਆਗੂ ਮੌਜੂਦ ਰਹਿਣਗੇ।

ਦੱਸ ਦਈਏ ਕਿ ਫਿਲਹਾਲ ਅਮਿਤ ਸ਼ਾਹ ਨਾਲ ਅਜੇ ਤਕ ਮੁਲਾਕਾਤ ਦਾ ਸਮਾਂ ਤੈਅ ਨਹੀਂ ਹੋਇਆ ਹੈ ਕਿਉਂਕਿ ਅਮਿਤ ਸ਼ਾਹ ਤਾਮਿਲਨਾਡੂ ਵਿੱਚ ਹਨ। ਇਸ ਦੇ ਨਾਲ ਹੀ ਪੰਜਾਬ ਭਾਜਪਾ (Punjab BJP) ਲੀਡਰਸ਼ਿਪ ਰਾਸ਼ਟਰਪਤੀ ਨਾਲ ਵੀ ਮੁਲਕਾਤ ਕਰੇਗੀ।

ਇਹ ਵੀ ਪੜੋ: ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈਕੇ ਭਾਜਪਾ ਲੀਡਰਾਂ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਲੀਡਰਸ਼ਿਪ ਨੂੰ ਬੁਲਾਇਆ ਸੀ।

ਦਰਅਸਲ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਨੂੰ ਲੈ ਕੇ ਪੰਜਾਬ 'ਚ ਭਾਜਪਾ ਦੀ ਸਥਿਤੀ 'ਤੇ ਚਰਚਾ ਹੋਵੇਗੀ। ਕਿਉਂਕਿ ਪਿਛਲੇ ਕਈ ਦਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੀ ਮੰਗ ਕਰ ਰਹੇ ਹਨ, ਪਰ ਉਹਨਾਂ ਨੂੰ ਅਜੇ ਤੱਕ ਬੁਲਾਇਆ ਜਾਣਾ ਦਾ ਸਮਾਂ ਨਹੀਂ ਮਿਲ ਸਕਿਆ ਹੈ। ਇਸ ਲਈ ਹੋ ਸਕਦਾ ਹੈ ਕਿ ਇਸ ਮੀਟਿੰਗ ਤੋਂ ਬਾਅਦ ਭਾਜਪਾ ਪੰਜਾਬ ਵਿੱਚ ਆਪਣੇ ਸਮੀਕਰਨ ਬਦਲ ਲਵੇ।

ਪ੍ਰਧਾਨ ਮੰਤਰੀ ਨਾਲ ਹੋਈ ਸੀ ਮੁਲਾਕਾਤ

ਦੱਸ ਦਈਏ ਕਿ ਬੀਤੇ ਦਿਨ ਪੰਜਾਬ ਭਾਜਪਾ (Punjab BJP) ਲੀਡਰਸ਼ਿਪ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਨਾਲ ਮੁਲਾਕਾਤ ਹੋਈ ਸੀ। ਮੁਲਾਕਾਤ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ (Punjab BJP President) ਅਸ਼ਵਨੀ ਸ਼ਰਮਾ (Ashwani Sharma) ਨਾਲ ਗੱਲਬਾਤ ਕੀਤਾ ਤਾਂ ਉਹਨਾਂ ਕਿਹਾ ਕਿਹਾ ਕਿ ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਜਲਦੀ ਤੋਂ ਜਲਦੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਇਜ਼ਾਜਤ ਦੇਣ।

ਉਹਨਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਾਂ ਕਿ ਉਹਨਾਂ ਨੇ ਸਿੱਖ ਭਾਵਨਾ ਨੂੰ ਸਮਝਦੇ ਹੋਏ, ਕਰਤਾਰਪੁਰ ਲਾਂਘਾ ਬਣਾਇਆ। ਉਹਨਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਦੇ ਹਾਂ ਕਿ ਗੁਰੂ ਪੁਰਬ ਤੋਂ ਪਹਿਲਾਂ ਇਹ ਲਾਂਘਾ ਖੋਲ੍ਹ ਦਿੱਤਾ ਜਾਵੇ।

ਉਥੇ ਹੀ ਬਿਕਰਮਜੀਤ ਸਿੰਘ ਚੀਮਾ ਨੇ ਗੱਲਬਾਤ ਕਰਦੇ ਹੋਏ ਕਿਹਾ ਸੀ ਕਿ ਅਸੀਂ ਸੁਮੱਚੀ ਸੰਗਤ ਦੇ ਮਨ ਦੀ ਭਾਵਨਾ ਸਮਝਦੇ ਹੋਏ, ਪ੍ਰਧਾਨ ਮੰਤਰੀ ਕੋਲ ਕਰਤਾਰਪੁਰ ਲਾਂਘਾ ਖੋਲ੍ਹਣ ਸੰਬੰਧੀ ਇਥੇ ਆਏ ਸੀ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸ਼ਜਾ ਦਿਵਾਈ, ਜੋ ਕਿ ਬਹੁਤ ਚੰਗਾ ਕੰਮ ਸੀ।

ਇਹ ਵੀ ਪੜੋ: ਪ੍ਰਚਾਰ ਕਰਨ ਪਹੁੰਚੇ ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਵਿਰੋਧ, ਦਿੱਤੀ ਵੱਡੀ ਚਿਤਾਵਨੀ

Last Updated : Nov 15, 2021, 9:43 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.