ETV Bharat / bharat

ਪੰਜਾਬ ਕਾਂਗਰਸ ਕਲੇਸ਼: ਕੈਪਟਨ ਹੀ ਰਹਿਣਗੇ captain, sidhu 'ਤੇ ਸਸਪੈਂਸ ਬਰਕਰਾਰ

author img

By

Published : Jun 11, 2021, 10:38 AM IST

Updated : Jun 11, 2021, 11:32 AM IST

ਫੋਟੋ
ਫੋਟੋ

ਪੰਜਾਬ ਕਾਂਗਰਸ ਕਲੇਸ਼ (Punjab Congress Crisis) ਨੂੰ ਸੁਲਝਾਉਣ ਲਈ ਹਾਈ ਕਮਾਂਡ ਵੱਲੋਂ ਬਣਾਈ ਗਈ 3 ਮੈਂਬਰੀ ਕਮੇਟੀ ਨੇ ਵੀਰਵਾਰ ਨੂੰ ਆਪਣੀ ਫਾਈਨਲ ਰਿਪੋਰਟ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ। ਸੂਤਰਾਂ ਨੇ ਦੱਸਿਆ ਕਿ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੀ ਅਗਵਾਈ ਵਾਲੀ ਕਮੇਟੀ ਨੇ ਪੰਜਾਬ ਸਰਕਾਰ ਵਿਚ ਲੀਡਰਸ਼ਿਪ ਤਬਦੀਲੀ ਬਾਰੇ ਕੋਈ ਸਿਫਾਰਸ਼ ਨਹੀਂ ਕੀਤੀ ਪਰ ਨਵਜੋਤ ਸਿੰਘ ਸਿੱਧੂ ਨੂੰ ਢੁਕਵਾਂ ਥਾਂ (Suitable Accommodation) ਦੇਣ ਦੀ ਗੱਲ ਕਹੀ ਹੈ।

ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਵਿਚ ਮਤਭੇਦ ਸੁਲਝਾਉਣ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਵੀਰਵਾਰ ਨੂੰ ਆਪਣੀ ਰਿਪੋਰਟ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ। ਪਾਰਟੀ ਸੂਤਰਾਂ ਨੇ ਦੱਸਿਆ ਕਿ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੀ ਅਗਵਾਈ ਵਾਲੀ ਇਸ ਕਮੇਟੀ ਨੇ ਆਪਣੀ ਰਿਪੋਰਟ ਸੋਨੀਆ ਨੂੰ ਸੌਂਪੀ ਹੈ।

ਕਮੇਟੀ ਦੀ ਪੂਰੀ ਕਵਾਇਦ ਤੋਂ ਜਾਣੂ ਇਕ ਸੂਤਰ ਨੇ ਦੱਸਿਆ, “ਕਮੇਟੀ ਨੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਹੁਣ ਕਾਂਗਰਸ ਹਾਈ ਕਮਾਂਡ ਜਲਦੀ ਹੀ ਇੱਕ ਫਾਰਮੂਲਾ ਤੈਅ ਕਰੇਗੀ ਤਾਂ ਜੋ ਪੰਜਾਬ ਵਿੱਚ ਮਤਭੇਦ ਖਤਮ ਹੋ ਸਕਣ ਅਤੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਜਾ ਸਕਣ।

ਸੂਤਰਾਂ ਨੇ ਦੱਸਿਆ ਕਿ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੀ ਅਗਵਾਈ ਵਾਲੀ ਕਮੇਟੀ ਨੇ ਪੰਜਾਬ ਵਿੱਚ ਸਰਕਾਰ ਵਿੱਚ ਲੀਡਰਸ਼ਿਪ ਬਦਲਣ ਸੰਬੰਧੀ ਕੋਈ ਸਿਫਾਰਸ਼ ਨਹੀਂ ਕੀਤੀ, ਹਾਲਾਂਕਿ ਇਸ ਨੇ ਨਿਸ਼ਚਤ ਤੌਰ ‘ਤੇ ਕਿਹਾ ਹੈ ਕਿ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸਰਕਾਰ ਜਾਂ ਸੰਗਠਨ ਵਿੱਚ ਢੁਕਵਾਂ ਸਥਾਨ (Suitable Accommodation) ਦਿੱਤਾ ਜਾਣਾ ਚਾਹੀਦਾ ਹੈ।

ਪਾਰਟੀ ਸੂਤਰਾਂ ਅਨੁਸਾਰ ਕਮੇਟੀ ਨੇ ਕਾਂਗਰਸ ਦੇ ਸੂਬਾ ਸੰਗਠਨ ਵਿਚ ਤਬਦੀਲੀ ਸਮੇਂ ਸਾਰੇ ਖੇਤਰਾਂ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਜਗ੍ਹਾ ਦੇਣ ਦੀ ਵਕਾਲਤ ਵੀ ਕੀਤੀ ਹੈ।

ਕਮੇਟੀ ਨੇ ਹਾਲ ਹੀ ਵਿੱਚ ਪੰਜਾਬ ਨਾਲ ਸਬੰਧਤ 100 ਤੋਂ ਵੱਧ ਕਾਂਗਰਸੀ ਨੇਤਾਵਾਂ ਤੋਂ ਆਪਣੀ ਰਾਏ ਲਈ ਸੀ, ਜਿਨ੍ਹਾਂ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ, ਕਈ ਮੰਤਰੀ, ਸੰਸਦ ਮੈਂਬਰ ਅਤੇ ਵਿਧਾਇਕ ਸ਼ਾਮਲ ਸਨ।

ਖੜਗੇ ਤੋਂ ਇਲਾਵਾ ਕਾਂਗਰਸ ਦੇ ਜਨਰਲ ਸੱਕਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਦਿੱਲੀ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਨੇਤਾ ਜੇਪੀ ਅਗਰਵਾਲ ਇਸ ਕਮੇਟੀ ਵਿੱਚ ਸ਼ਾਮਲ ਹਨ।

ਇਹ ਵੀ ਪੜ੍ਹੇ:Punjab Congress controversy:ਪਰਗਟ ਸਿੰਘ ਨੇ ਫੇਰ ਕੀਤਾ ਕੈਪਟਨ ਖ਼ਿਲਾਫ 'ਗੋਲ'

ਵਿਧਾਇਕ ਪਰਗਟ ਸਿੰਘ ਨੇ ਫੇਰ ਕੀਤਾ ਕੈਪਟਨ ਖ਼ਿਲਾਫ 'ਗੋਲ'

ਪੰਜਾਬ ਕਾਂਗਰਸ ਪਾਰਟੀ ਵਿੱਚ ਬਾਗੀ ਸੁਰਾਂ ਬਖੇਰਨ ਵਾਲੇ ਵਿਧਾਇਕ ਪਰਗਟ ਸਿੰਘ ਨੇ ਵੀਰਵਾਰ ਨੂੰ ਇਕ ਵਾਰ ਫਿਰ ਮੁੱਖ ਮੰਤਰੀ ਕੈਪਟਨ ਸਿੰਘ ਉਤੇ ਤਿੱਖੇ ਨਿਸ਼ਾਨੇ ਲਾਏ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਕਾਂਗਰਸ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਕੋਲ ਸਪਸ਼ਟ ਕਿਹਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਨਹੀਂ ਲੜਵਾਈਆਂ ਜਾਣੀਆਂ ਚਾਹੀਦੀਆਂ, ਕਿਉਂਕਿ ਜੋ ਵਾਅਦੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਕਾਂਗਰਸ ਦੇ ਉਮੀਦਵਾਰਾਂ ਦਾ ਲੋਕਾਂ ਵਿੱਚ ਜਾਣਾ ਮੁਸ਼ਕਲ ਹੋ ਜਾਵੇਗਾ। ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਵਾਲਾਂ ਨਾਲ ਹਮਲਾ ਬੋਲਿਆ ਸੀ ਕਿ ਮੁੱਖ ਮੰਤਰੀ ਤੇ ਭ੍ਰਿਸ਼ਟਚਾਰ ਦੇ ਵੱਡੇ ਮਾਮਲੇ ਦਬਾਉਣ ਦਾ ਵੱਡਾ ਆਰੋਪ ਲਾਇਆ।

ਉਨ੍ਹਾਂ ਕਿਹਾ ਕਿ ਜੇਕਰ ਕੁਝ ਕਰਨਾ ਚਾਹੁਣ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕਰ ਸਕਦੇ ਹਨ ਪਰ ਉਨ੍ਹਾਂ ਦੇ ਨੇੜਲੇ ਤਾਂ ਆਪ ਭ੍ਰਿਸ਼ਟਾਚਾਰ ਨਾਲ ਮੋਟੀ ਕਮਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇੱਕ ਪੀ ਏ ਤਾਂ ਵੱਡੇ ਤਸਕਰ ਸਰਪੰਚ ਨਾਲ ਮਿਲਿਆ ਹੋਇਆ ਹੈ ਅਤੇ ਉਸ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 7 ਸਟਾਰ ਹੋਟਲ ਅਤੇ ਮੈਰਿਜ ਪੈਲੇਸ ਉਸਾਰ ਲਏ ਹਨ। ਪਰਗਟ ਸਿੰਘ ਨੇ ਕਿਹਾ ਕਿ ਪਾਰਟੀਆਂ ਮਾੜੀਆਂ ਨਹੀਂ ਹੁੰਦੀਆਂ ਅਤੇ ਪਾਰਟੀਆਂ ਨੂੰ ਚਲਾਉਣ ਵਾਲੇ ਮਾੜੇ ਹੁੰਦੇ ਹਨ।

ਕੈਪਟਨ ਦਾ ਪ੍ਰਗਟ ਸਿੰਘ ਨੂੰ ਮੋੜਵਾਂ ਜੁਆਬ

ਪਰਗਟ ਸਿੰਘ ਵੱਲੋਂ ਭ੍ਰਿਸ਼ਟਚਾਰ ਦੇ ਵੱਡੇ ਮਾਮਲੇ ਨੂੰ ਦਬਾਉਣ ਦੇ ਜੋ ਇਲਜ਼ਾਮ ਲਾਏ ਗਏ, ਉਨਾਂ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋੜਵਾਂ ਜੁਆਬ ਦਿੱਤਾ। ਕੈਪਟਨ ਨੇ ਪ੍ਰਗਟ ਸਿੰਘ ਵਲੋਂ ਲਗਾਏ ਗਏ ਇਲਜ਼ਾਮਾਂ 'ਤੇ ਟਵੀਟ ਕਰਦਿਆਂ ਲਿਖਿਆ ਕਿ ਉਨ੍ਹਾਂ ਨੇ ਕਦੇ ਵੀ ਸਿਆਸਤ ਵਿੱਚ ਸਾਥੀ ਵਿਧਾਇਕਾਂ ਖਿਲਾਫ ਡੋਜ਼ੀਅਰ ਨਹੀਂ ਬਣਾਇਆ। ਕੈਪਟਨ ਦੀ ਸਿਆਸਤ ਅਤੇ ਸਰਕਾਰ ਭਰੋਸੇ ਸਣੇ ਟ੍ਰਾਂਸਪੇਰੇਨਸੀ ਨਾਲ ਚੱਲਦੀ ਹੈ।

ਕੈਪਟਨ-ਸਿੱਧੂ ਵਿਵਾਦ

ਗ਼ੌਰਤਲਬ ਹੈ ਕਿ ਕੁਝ ਹਫ਼ਤੇ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪਾਰਟੀ ਨੇਤਾ ਨਵਜੋਤ ਸਿੰਘ ਸਿੱਧੂ ਦਰਮਿਆਨ ਤਿੱਖੀ ਬਿਆਨਬਾਜ਼ੀ ਦੇਖਣ ਨੂੰ ਮਿਲੀ ਸੀ। ਵਿਧਾਇਕ ਪਰਗਟ ਸਿੰਘ ਅਤੇ ਸੂਬਾ ਕਾਂਗਰਸ ਕਮੇਟੀ ਦੇ ਕੁਝ ਹੋਰ ਨੇਤਾਵਾਂ ਨੇ ਵੀ ਮੁੱਖ ਮੰਤਰੀ ਖਿਲਾਫ ਮੋਰਚਾ ਖੋਲ੍ਹਿਆ ਹੈ।

ਪਿਛਲੇ ਕੁੱਝ ਮਹੀਨਿਆਂ ਤੋਂ ਇਹ ਚਰਚਾ ਚੱਲ ਰਹੀ ਹੈ ਕਿ ਸਿੱਧੂ ਸਰਕਾਰ ਵਿੱਚ ਉਪ ਮੁੱਖ ਮੰਤਰੀ ਜਾਂ ਸੰਸਥਾ ਵਿੱਚ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਭੂਮਿਕਾ ਚਾਹੁੰਦੇ ਹਨ। ਹਾਲਾਂਕਿ, ਸਾਬਕਾ ਕ੍ਰਿਕਟਰ ਇਹ ਬਾਰ ਬਾਰ ਕਹਿ ਰਹੇ ਹਨ ਕਿ ਉਹ ਅਹੁਦੇ ਲਈ ਨਹੀਂ, ਪੰਜਾਬ ਅਤੇ ਪੰਜਾਬੀਆਂ ਦੇ ਅਧਿਕਾਰਾਂ ਦੀ ਗੱਲ ਕਰਦੇ ਹਨ।

ਸੂਤਰ ਇਹ ਵੀ ਕਹਿੰਦੇ ਹਨ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਪਹਿਲਾਂ ਹੀ ਹਾਈ ਕਮਾਨ ਨੂੰ ਆਪਣਾ ਪੱਖ ਦੱਸ ਚੁੱਕੇ ਹਨ ਕਿ ਉਪ ਮੁੱਖ ਮੰਤਰੀ ਅਤੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਕਿਸੇ ਸਿੱਖ ਨੂੰ ਦੇਣ ਨਾਲ ਚੰਗਾ ਸੰਕੇਤ ਨਹੀਂ ਜਾਵੇਗਾ, ਕਿਉਂਕਿ ਮੁੱਖ ਮੰਤਰੀ ਖ਼ੁਦ ਇਸ ਸਮਾਜ ਤੋਂ ਹਨ ਅਤੇ ਹਿੰਦੂ ਭਾਈਚਾਰੇ ਦੀ ਵੀ ਨੁਮਾਇੰਦਗੀ ਕਰਨੀ ਪਵੇਗੀ।

ਅਜਿਹੀ ਸਥਿਤੀ ਵਿੱਚ ਅਜਿਹੀਆਂ ਅਟਕਲਾਂ ਹਨ ਕਿ ਕਾਂਗਰਸ ਹਾਈ ਕਮਾਨ ਨਵਜੋਤ ਸਿੰਘ ਸਿੱਧੂ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਦੇਣ ਦੀ ਸੂਰਤ ਵਿੱਚ, ਦਲਿਤ (ਹਿੰਦੂ) ਭਾਈਚਾਰੇ ਦੇ ਇੱਕ ਨੇਤਾ ਨੂੰ ਸਰਕਾਰ ਵਿੱਚ ਅਹਿਮ ਜ਼ਿੰਮੇਵਾਰੀ ਦੇਣ ਬਾਰੇ ਵੀ ਵਿਚਾਰ ਕਰ ਸਕਦੀ ਹੈ, ਤਾਂ ਜੋ ਅਗਲੀਆਂ ਚੋਣਾਂ ਵਿੱਚ ਸਮਾਜਕ ਸਮੀਕਰਨ ਬਣਾਇਆ ਜਾ ਸਕੇ।

ਇਹ ਵੀ ਪੜ੍ਹੇ: ਕੈਪਟਨ ਦਾ ਪ੍ਰਗਟ ਸਿੰਘ ਨੂੰ ਮੋੜਵਾ ਜੁਆਬ, ਟਵੀਟ ਕਰਕੇ ਕਿਹਾ...

Last Updated :Jun 11, 2021, 11:32 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.