ETV Bharat / bharat

ਮੁੱਖ ਮੰਤਰੀ ਕੇਜਰੀਵਾਲ ਦੀ ਰਿਹਾਇਸ਼ ਨੇੜੇ ਧਰਨੇ ’ਤੇ ਬੈਠੇ ਪੰਜਾਬ ਦੇ ਅਧਿਆਪਕ

author img

By

Published : Jul 16, 2022, 12:32 PM IST

ਮੁੱਖ ਮੰਤਰੀ ਕੇਜਰੀਵਾਲ ਦੀ ਰਿਹਾਇਸ਼ ਨੇੜੇ ਧਰਨੇ ’ਤੇ ਬੈਠੇ ਪੰਜਾਬ ਦੇ ਅਧਿਆਪਕ
ਮੁੱਖ ਮੰਤਰੀ ਕੇਜਰੀਵਾਲ ਦੀ ਰਿਹਾਇਸ਼ ਨੇੜੇ ਧਰਨੇ ’ਤੇ ਬੈਠੇ ਪੰਜਾਬ ਦੇ ਅਧਿਆਪਕ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਥਿਤ ਰਿਹਾਇਸ਼ ਦੇ ਬਾਹਰ ਪੰਜਾਬ ਦੇ ਅਧਿਆਪਕਾਂ ਵੱਲੋਂ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਨੌਕਰੀਆਂ ਪੱਕੀਆਂ ਕੀਤੀਆਂ ਜਾਣ।

ਨਵੀਂ ਦਿੱਲੀ: ਪੰਜਾਬ ਦੇ ਅਧਿਆਪਕਾਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਥਿਤ ਰਿਹਾਇਸ਼ ਦੇ ਬਾਹਰ ਧਰਨਾ ਦੇ ਕੇ ਆਪਣੀ ਨੌਕਰੀ ਪੱਕੀ ਕਰਨ ਦੀ ਮੰਗ ਕੀਤੀ ਹੈ। ਅਧਿਆਪਕਾਂ ਦੀ ਮੰਗ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਨੌਕਰੀ ਪੱਕੀ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਹ ਆਪਣੀਆਂ ਮੰਗਾਂ 'ਤੇ ਡਟੇ ਰਹਿਣਗੇ।

ਪੰਜਾਬ ਦੇ ਅਧਿਆਪਕਾਂ ਨੂੰ ਪੁਲਿਸ ਵੱਲੋਂ ਰੋਕੇ ਜਾਣ 'ਤੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਸੜਕ 'ਤੇ ਬੈਠ ਗਏ | ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ 'ਚ 'ਆਪ' ਦੇ ਕਨਵੀਨਰ ਹਨ, ਜਿਸ ਲਈ ਪੰਜਾਬ ਤੋਂ ਅਧਿਆਪਕ ਦਿੱਲੀ 'ਚ ਉਨ੍ਹਾਂ ਨੂੰ ਮਿਲਣ ਪਹੁੰਚੇ ਹਨ।

ਮੁੱਖ ਮੰਤਰੀ ਕੇਜਰੀਵਾਲ ਦੀ ਰਿਹਾਇਸ਼ ਨੇੜੇ ਧਰਨੇ ’ਤੇ ਬੈਠੇ ਪੰਜਾਬ ਦੇ ਅਧਿਆਪਕ

ਪੁਲਿਸ ਨੇ ਪੰਜਾਬ ਤੋਂ ਆਏ ਅਧਿਆਪਕਾਂ ਦੇ ਧਰਨੇ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ। ਜਦੋਂ ਪੁਲੀਸ ਨੇ ਅਧਿਆਪਕਾਂ ਨੂੰ ਜ਼ਬਰਦਸਤੀ ਚੁੱਕ ਕੇ ਬੱਸ ਵਿੱਚ ਬਿਠਾਇਆ ਤਾਂ ਉਹ ਸੜਕ ’ਤੇ ਹੀ ਲੇਟ ਗਏ। ਦਿੱਲੀ ਪੁਲਿਸ ਲਗਾਤਾਰ ਉਨ੍ਹਾਂ ਨੂੰ ਚੁੱਕਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ: ਪੁਰਾਣੀ ਰੰਜਿਸ਼ ਦੇ ਚੱਲਦੇ ਚੱਲੀਆਂ ਗੋਲੀਆਂ, ਦੋ ਨੋਜਵਾਨ ਜ਼ਖ਼ਮੀ

ETV Bharat Logo

Copyright © 2024 Ushodaya Enterprises Pvt. Ltd., All Rights Reserved.