ETV Bharat / bharat

ਰਾਹੁਲ ਗਾਂਧੀ ਨੇ ਲੋਕ ਸਭਾ ਵਿੱਚ ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦੀ ਸੂਚੀ ਪੇਸ਼ ਕੀਤੀ

author img

By

Published : Dec 7, 2021, 1:30 PM IST

ਰਾਹੁਲ ਗਾਂਧੀ (RAHUL GANDHI IN LOK SABHA) ਨੇ ਅੱਜ ਲੋਕ ਸਭਾ ਵਿੱਚ ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦੀ ਸੂਚੀ (FARMERS DEATH DURING KISAN ANDOLAN) ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿੱਚ 700 ਦੇ ਕਰੀਬ ਕਿਸਾਨ ਸ਼ਹੀਦ (700 Farmers died in farmers agitation) ਹੋਏ ਸਨ। ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਤੋਂ ਮੁਆਫੀ ਮੰਗਣ। ਉਨ੍ਹਾਂ ਨੇ ਮੰਨਿਆ ਕਿ ਉਨ੍ਹਾਂ ਤੋਂ ਗਲਤੀ ਹੋਈ ਹੈ। ਰਾਹੁਲ ਨੇ ਲੋਕ ਸਭਾ ਵਿੱਚ ਮ੍ਰਿਤਕ ਕਿਸਾਨਾਂ ਦੇ ਅੰਕੜੇ ਪੇਸ਼ ਕੀਤੇ।

ਸ਼ਹੀਦ ਹੋਏ ਕਿਸਾਨਾਂ ਦੀ ਲਿਸਟ
ਸ਼ਹੀਦ ਹੋਏ ਕਿਸਾਨਾਂ ਦੀ ਲਿਸਟ

ਨਵੀਂ ਦਿੱਲੀ: ਰਾਹੁਲ ਗਾਂਧੀ (Rahul Gandhi said in lok Sabha) ਨੇ ਅੱਜ ਲੋਕ ਸਭਾ ’ਚ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਸੂਚੀ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ 30 ਨਵੰਬਰ ਨੂੰ ਇੱਕ ਸਵਾਲ ਦੇ ਜਵਾਬ ਵਿੱਚ ਖੇਤੀਬਾੜੀ ਮੰਤਰਾਲੇ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਮ੍ਰਿਤਕ ਕਿਸਾਨਾਂ ਦਾ ਡੇਟਾ ਨਹੀਂ ਹੈ, ਇਸ ਲਈ ਉਹ ਖ਼ੁਦ ਕਿਸਾਨਾਂ ਦੇ ਵੇਰਵਾ (700 Farmers died in farmers agitation) ਪੇਸ਼ ਕਰ ਰਹੇ ਹਨ।

ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨਾਂ ਦੀ ਮੌਤ ਦੇ ਅੰਕੜੇ ਪੁੱਛੇ ਜਾਣ 'ਤੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ ਕੋਈ ਡਾਟਾ ਨਹੀਂ ਹੈ। ਸਾਨੂੰ ਪਤਾ ਲੱਗਾ ਕਿ ਪੰਜਾਬ ਸਰਕਾਰ ਨੇ 400 ਦੇ ਕਰੀਬ ਕਿਸਾਨਾਂ ਨੂੰ ਪੰਜ ਲੱਖ ਦੀ ਵਿੱਤੀ ਸਹਾਇਤਾ ਦਿੱਤੀ ਹੈ। ਨਾਲ ਹੀ 152 ਕਿਸਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਤੋਂ ਮੁਆਫੀ ਮੰਗੀ ਹੈ, ਜਿਸ ਤੋਂ ਬਾਅਦ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ।

ਦੱਸ ਦਈਏ ਕਿ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਤੀਜੇ ਦਿਨ ਕੇਂਦਰ ਸਰਕਾਰ ਨੇ ਰਾਜ ਸਭਾ ਵਿੱਚ ਲਿਖਤੀ ਜਵਾਬ ਦਿੱਤਾ ਸੀ। ਕਾਂਗਰਸ ਦੇ ਸੰਸਦ ਮੈਂਬਰ ਕੇਸੀ ਵੇਣੂਗੋਪਾਲ ਵੱਲੋਂ ਕਿਸਾਨਾਂ ਦੀ ਮੌਤ ਤੋਂ ਬਾਅਦ ਵਿੱਤੀ ਮਦਦ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸਰਕਾਰ ਨੇ ਕਿਹਾ ਸੀ ਕਿ ਸਰਕਾਰ ਕੋਲ ਪਿਛਲੇ ਇੱਕ ਸਾਲ ਵਿੱਚ ਤਿੰਨ ਵਿਵਾਦਤ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਮੌਤ ਦਾ ਕੋਈ ਰਿਕਾਰਡ ਨਹੀਂ ਹੈ।

ਵਿਰੋਧੀ ਧਿਰ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਮਾਰੇ ਗਏ ਕਿਸਾਨਾਂ ਦੀ ਗਿਣਤੀ ਬਾਰੇ ਪੁੱਛੇ ਜਾਣ 'ਤੇ ਅਤੇ ਕੀ ਸਰਕਾਰ ਪੀੜਤ ਪਰਿਵਾਰਾਂ ਨੂੰ ਕੋਈ ਵਿੱਤੀ ਸਹਾਇਤਾ ਦੇਣ ਦੀ ਯੋਜਨਾ ਬਣਾ ਰਹੀ ਹੈ? ਇਸ 'ਤੇ ਗ੍ਰਹਿ ਮੰਤਰਾਲੇ ਨੇ ਜਵਾਬ ਦਿੱਤਾ ਸੀ ਕਿ ਐਨਸੀਆਰਬੀ (NCRB) ਦੇ ਤਹਿਤ ਕਿਸਾਨਾਂ ਦੀ ਮੌਤ ਦੀ ਕੋਈ ਰਿਪੋਰਟ ਨਹੀਂ ਹੈ।

ਇਹ ਵੀ ਪੜੋ: ਕਿਸਾਨਾਂ ਨੂੰ ਅਜੇ ਤੱਕ ਨਹੀਂ ਮਿਲਿਆ ਕੇਂਦਰ ਵੱਲੋਂ ਗੱਲਬਾਤ ਦਾ ਸੱਦਾ, 7 ਦਸੰਬਰ ਨੂੰ ਹੋ ਸਕਦਾ ਹੈ ਵੱਡਾ ਫੈਸਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.