ਪਾਸਪੋਰਟ ਮਿਲਣ ਤੋਂ ਬਾਅਦ ਅੱਜ ਅਮਰੀਕਾ ਲਈ ਰਵਾਨਾ ਹੋਣਗੇ ਰਾਹੁਲ ਗਾਂਧੀ
Published: May 29, 2023, 7:42 AM

ਪਾਸਪੋਰਟ ਮਿਲਣ ਤੋਂ ਬਾਅਦ ਅੱਜ ਅਮਰੀਕਾ ਲਈ ਰਵਾਨਾ ਹੋਣਗੇ ਰਾਹੁਲ ਗਾਂਧੀ
Published: May 29, 2023, 7:42 AM
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਅਮਰੀਕਾ ਦੌਰਾ 4 ਜੂਨ ਤੱਕ ਜਾਰੀ ਰਹੇਗਾ। ਇਸ ਦੌਰਾਨ ਉਹ ਭਾਰਤੀ ਅਮਰੀਕੀਆਂ ਨੂੰ ਸੰਬੋਧਨ ਕਰਨਗੇ।
ਨਵੀਂ ਦਿੱਲੀ: ਕਾਂਗਰਸ ਦੇ ਸਬਾਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਅਮਰੀਕਾ ਲਈ ਰਵਾਨਾ ਹੋਣਗੇ। ਉਨ੍ਹਾਂ ਦਾ ਇਹ ਦੌਰਾ 4 ਜੂਨ ਨੂੰ ਨਿਊਯਾਰਕ 'ਚ ਇੱਕ ਸਮਾਗਮ 'ਚ ਸ਼ਾਮਲ ਹੋਣ ਨਾਲ ਸਮਾਪਤ ਹੋਵੇਗਾ। ਦੱਸ ਦਈਏ ਕਿ ਸਥਾਨਕ ਅਦਾਲਤ ਵੱਲੋਂ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਜਾਰੀ ਕੀਤੇ ਜਾਣ ਤੋਂ ਦੋ ਦਿਨ ਬਾਅਦ ਐਤਵਾਰ ਨੂੰ ਨਵਾਂ ਆਮ ਪਾਸਪੋਰਟ ਮਿਲਿਆ ਸੀ। ਸਾਬਕਾ ਕਾਂਗਰਸ ਪ੍ਰਧਾਨ ਨੇ ਸੰਸਦ ਮੈਂਬਰ ਵਜੋਂ ਉਨ੍ਹਾਂ ਨੂੰ ਜਾਰੀ ਕੀਤਾ ਡਿਪਲੋਮੈਟਿਕ ਪਾਸਪੋਰਟ ਜਮ੍ਹਾਂ ਕਰਾਉਣ ਤੋਂ ਬਾਅਦ ਆਮ ਪਾਸਪੋਰਟ ਲਈ ਅਰਜ਼ੀ ਦਿੱਤੀ ਸੀ। ਸਾਬਕਾ ਕਾਂਗਰਸ ਪ੍ਰਧਾਨ ਨੂੰ ਗੁਜਰਾਤ ਦੇ ਸੂਰਤ ਦੀ ਅਦਾਲਤ ਨੇ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸੰਸਦ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਰਾਹੁਲ ਨੇ ਡਿਪਲੋਮੈਟਿਕ ਯਾਤਰਾ ਦਸਤਾਵੇਜ਼ ਵਾਪਸ ਕਰ ਦਿੱਤੇ ਸਨ।
ਅੱਜ ਸ਼ਾਮ ਨੂੰ ਅਮਰੀਕਾ ਲਈ ਰਵਾਨਾ ਹੋਣਗੇ ਰਾਹੁਲ: ਰਾਹੁਲ ਗਾਂਧੀ ਸੋਮਵਾਰ ਸ਼ਾਮ ਨੂੰ ਅਮਰੀਕਾ ਦੇ ਸੈਨ ਫਰਾਂਸਿਸਕੋ ਲਈ ਰਵਾਨਾ ਹੋਣ ਜਾ ਰਹੇ ਹਨ। ਅਮਰੀਕਾ ਦੇ ਕੁਝ ਹੋਰ ਸ਼ਹਿਰਾਂ ਵਿੱਚ ਵੀ ਉਨ੍ਹਾਂ ਦੇ ਪ੍ਰੋਗਰਾਮ ਹਨ। 4 ਜੂਨ ਨੂੰ ਉਹ ਨਿਊਯਾਰਕ ਵਿੱਚ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਨਗੇ। ਸੂਤਰਾਂ ਨੇ ਦੱਸਿਆ ਕਿ ਪਾਸਪੋਰਟ ਦਫਤਰ ਨੇ ਐਤਵਾਰ ਨੂੰ ਪਾਸਪੋਰਟ ਮਿਲਣ ਦਾ ਭਰੋਸਾ ਦਿੱਤਾ ਸੀ ਅਤੇ ਉਨ੍ਹਾਂ ਨੂੰ ਦੁਪਹਿਰ ਬਾਅਦ ਮਿਲ ਗਿਆ। ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ਨੂੰ 10 ਸਾਲ ਦੀ ਬਜਾਏ ਤਿੰਨ ਸਾਲ ਲਈ ਸਾਧਾਰਨ ਪਾਸਪੋਰਟ ਜਾਰੀ ਕਰਨ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਜਾਰੀ ਕੀਤਾ ਹੈ।
ਭਾਰਤੀ ਅਮਰੀਕੀਆਂ ਨੂੰ ਸੰਬੋਧਨ ਕਰਨਗੇ ਰਾਹੁਲ ਗਾਂਧੀ: ਰਾਹੁਲ ਗਾਂਧੀ ਸੈਨ ਫਰਾਂਸਿਸਕੋ ਦੀ ਵੱਕਾਰੀ ਸਟੈਨਫੋਰਡ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ। ਫਿਰ ਉਹ ਵਾਸ਼ਿੰਗਟਨ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ ਅਤੇ ਸੰਸਦ ਮੈਂਬਰਾਂ ਅਤੇ ਥਿੰਕ ਟੈਂਕਾਂ ਨਾਲ ਮੀਟਿੰਗਾਂ ਕਰਨਗੇ। ਅਮਰੀਕਾ ਦੇ ਆਪਣੇ ਹਫ਼ਤੇ ਭਰ ਦੇ ਦੌਰੇ ਦੌਰਾਨ ਉਹ ਭਾਰਤੀ ਅਮਰੀਕੀਆਂ ਨੂੰ ਵੀ ਸੰਬੋਧਨ ਕਰਨਗੇ। (ਪੀਟੀਆਈ-ਭਾਸ਼ਾ)
