ETV Bharat / bharat

Rahul Gandhis visit to Manipur: ਅੱਜ ਤੋਂ ਦੋ ਦਿਨਾਂ ਲਈ ਮਣੀਪੁਰ ਦੌਰੇ 'ਤੇ ਰਾਹੁਲ ਗਾਂਧੀ, ਮੁੜਵਸੇਬੇ ਵਾਲੇ ਲੋਕਾਂ ਨਾਲ ਕਰਨਗੇ ਮੁਲਾਕਾਤ

author img

By

Published : Jun 29, 2023, 7:01 AM IST

ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਤੋਂ ਦੋ ਦਿਨਾਂ ਲਈ ਮਣੀਪੁਰ ਦੌਰੇ 'ਤੇ ਰਹਿਣਗੇ। ਦੱਸ ਦਈਏ ਕਿ ਇੰਫਾਲ ਪਹੁੰਚਣ ਤੋਂ ਬਾਅਦ ਰਾਹੁਲ ਗਾਂਧੀ ਸਭ ਤੋਂ ਪਹਿਲਾਂ ਚੂਰਾਚੰਦਪੁਰ ਜਾਣਗੇ, ਜਿੱਥੇ ਉਹ ਰਾਹਤ ਕੈਂਪਾਂ ਦਾ ਦੌਰਾ ਕਰਨਗੇ।

Rahul visit of Manipur
Rahul visit of Manipur

ਇੰਫਾਲ: ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਤੋਂ ਮਣੀਪੁਰ ਦੇ ਦੋ ਦਿਨਾਂ ਦੌਰੇ 'ਤੇ ਹੋਣਗੇ। ਇਸ ਦੌਰਾਨ ਉਹ ਰਾਹਤ ਕੈਂਪਾਂ ਵਿੱਚ ਜਾਤੀ ਹਿੰਸਾ ਕਾਰਨ ਬੇਘਰ ਹੋਏ ਲੋਕਾਂ ਨੂੰ ਮਿਲਣਗੇ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਗੱਲਬਾਤ ਕਰਨਗੇ। 3 ਮਈ ਨੂੰ ਮਣੀਪੁਰ 'ਚ ਹਿੰਸਾ ਭੜਕਣ ਤੋਂ ਬਾਅਦ ਕਾਂਗਰਸ ਨੇਤਾ ਦਾ ਉੱਤਰ-ਪੂਰਬੀ ਰਾਜ ਦਾ ਇਹ ਪਹਿਲਾ ਦੌਰਾ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਇਕ ਸੀਨੀਅਰ ਨੇਤਾ ਨੇ ਬੁੱਧਵਾਰ ਨੂੰ ਕਿਹਾ, 'ਇੰਫਾਲ ਪਹੁੰਚਣ ਤੋਂ ਬਾਅਦ ਰਾਹੁਲ ਗਾਂਧੀ ਚੂਰਾਚੰਦਪੁਰ ਜਾਣਗੇ ਜਿੱਥੇ ਉਹ ਰਾਹਤ ਕੈਂਪਾਂ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਉਹ ਵਿਸ਼ਨੂੰਪੁਰ ਜ਼ਿਲ੍ਹੇ ਦੇ ਮੋਇਰਾਂਗ ਜਾਣਗੇ ਅਤੇ ਉਜਾੜੇ ਗਏ ਲੋਕਾਂ ਨਾਲ ਗੱਲਬਾਤ ਕਰਨਗੇ।

ਰਾਹਤ ਕੈਂਪਾਂ ਦਾ ਕਰਨਗੇ ਦੌਰਾ: ਉਨ੍ਹਾਂ ਕਿਹਾ, "ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਇੰਫਾਲ ਵਿੱਚ ਰਾਹਤ ਕੈਂਪਾਂ ਦਾ ਦੌਰਾ ਕਰਨਗੇ ਅਤੇ ਬਾਅਦ ਵਿੱਚ ਕੁਝ ਸਿਵਲ ਸੁਸਾਇਟੀ ਸੰਗਠਨਾਂ ਨਾਲ ਗੱਲਬਾਤ ਕਰਨਗੇ।" ਇਸ ਸਾਲ ਮਈ ਵਿੱਚ ਮਨੀਪੁਰ ਵਿੱਚ ਨਸਲੀ ਸੰਘਰਸ਼ ਸ਼ੁਰੂ ਹੋਣ ਤੋਂ ਬਾਅਦ ਲਗਭਗ 50,000 ਲੋਕ 300 ਤੋਂ ਵੱਧ ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ। ਸੂਬੇ ਵਿੱਚ ਮੇਈਤੇਈ ਅਤੇ ਕੁਕੀ ਭਾਈਚਾਰਿਆਂ ਦਰਮਿਆਨ ਨਸਲੀ ਹਿੰਸਾ ਵਿੱਚ ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਨੀਪੁਰ ਵਿੱਚ 3 ਮਈ ਨੂੰ ਪਹਾੜੀ ਜ਼ਿਲ੍ਹਿਆਂ ਵਿੱਚ ਮੇਈਤੀ ਭਾਈਚਾਰੇ ਲਈ ਅਨੁਸੂਚਿਤ ਜਨਜਾਤੀ (ਐਸਟੀ) ਦਾ ਦਰਜਾ ਦੇਣ ਦੀ ਮੰਗ ਦੇ ਵਿਰੋਧ ਵਿੱਚ ਆਯੋਜਿਤ 'ਕਬਾਇਲੀ ਏਕਤਾ ਮਾਰਚ' ਤੋਂ ਬਾਅਦ ਹਿੰਸਕ ਝੜਪਾਂ ਹੋਈਆਂ।

ਮੇਈਟੀ ਭਾਈਚਾਰਾ, ਜੋ ਕਿ ਮਣੀਪੁਰ ਦੀ ਆਬਾਦੀ ਦਾ 53 ਪ੍ਰਤੀਸ਼ਤ ਬਣਦਾ ਹੈ, ਮੁੱਖ ਤੌਰ 'ਤੇ ਇੰਫਾਲ ਘਾਟੀ ਵਿੱਚ ਰਹਿੰਦਾ ਹੈ। ਇਸ ਦੇ ਨਾਲ ਹੀ, ਨਾਗਾ ਅਤੇ ਕੂਕੀ ਵਰਗੇ ਆਦਿਵਾਸੀ ਭਾਈਚਾਰਿਆਂ ਦੀ ਆਬਾਦੀ ਦਾ 40 ਪ੍ਰਤੀਸ਼ਤ ਹਿੱਸਾ ਹੈ ਅਤੇ ਮੁੱਖ ਤੌਰ 'ਤੇ ਪਹਾੜੀ ਜ਼ਿਲ੍ਹਿਆਂ ਵਿੱਚ ਰਹਿੰਦੇ ਹਨ।

International Day Of Trophics: ਜਾਣੋ, ਕੀ ਹੈ ਟਰੌਫਿਕਸ ਦਾ ਅੰਤਰਰਾਸ਼ਟਰੀ ਦਿਵਸ ਅਤੇ ਇਸਨੂੰ ਮਨਾਉਣ ਦਾ ਉਦੇਸ਼

ਰੋਡਵੇਜ਼ ਡਰਾਈਵਰਾਂ ਤੇ ਆਪਰੇਟਰਾਂ ਨੇ ਵਾਪਸ ਲਈ ਹੜਤਾਲ, ਪੰਜਾਬ ਸਰਕਾਰ ਨੇ ਮੰਗਿਆ ਸਮਾਂ

Bahuda Yatra 2023: ਪੁਰੀ 'ਚ ਸ਼੍ਰੀ ਜਗਨਨਾਥ ਦੀ ਬਹੁਦਾ ਯਾਤਰਾ, ਤਿੰਨੋਂ ਰੱਥ ਪਹੁੰਚੇ ਸਿੰਹਦਵਾਰ, 6 ਸ਼ਰਧਾਲੂ ਜ਼ਖਮੀ

ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸੂਬੇ 'ਚ ਹੋ ਰਹੀ ਹਿੰਸਾ ਨੂੰ ਲੈ ਕੇ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਕੋਈ ਵੀ ਹਿੰਸਾ ਨਹੀਂ ਹੋਵੇਗੀ ਅਤੇ ਜੋ ਵੀ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। (ਪੀਟੀਆਈ- ਭਾਸ਼ਾ)

ETV Bharat Logo

Copyright © 2024 Ushodaya Enterprises Pvt. Ltd., All Rights Reserved.